
Firozpur Murder : ਮੁਲਜ਼ਮ ਨੇ ਘਰੋਂ ਲਿਜਾ ਕੇ ਵਰਦਾਤ ਨੂੰ ਦਿੱਤਾ ਅੰਜਾਮ, ਸਿਰ 'ਤੇ ਸੱਟਾਂ ਦੇ ਸੀ ਗੰਭੀਰ ਨਿਸ਼ਾਨ
Firozpur Murder : ਫ਼ਿਰੋਜ਼ਪੁਰ ’ਚ 14 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਦੋਸ਼ੀ ਨੌਜਵਾਨ ਨੂੰ ਘਰੋਂ ਬੁਲਾ ਕੇ ਆਪਣੇ ਨਾਲ ਲੈ ਗਿਆ। ਕਿਸ਼ੋਰ ਆਪਣੇ ਘਰ ਤੋਂ ਕੁਝ ਦੂਰੀ 'ਤੇ ਪਿਆ ਸੀ। ਜਿਸ ਦੇ ਸਿਰ 'ਚ ਗੰਭੀਰ ਸੱਟ ਲੱਗੀ ਸੀ ਅਤੇ ਖੂਨ ਵਹਿ ਰਿਹਾ ਸੀ। ਕਿਸ਼ੋਰ ਨੂੰ ਹਸਪਤਾਲ ਲਿਜਾਇਆ ਗਿਆ। ਉਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅਜੇ ਤੱਕ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਇਹ ਵੀ ਪੜੋ:PoK Protests : ਮਕਬੂਜ਼ਾ ਕਸ਼ਮੀਰ ’ਚ ਸੁਰੱਖਿਆ ਬਲਾਂ ਦੀ ਗੋਲ਼ੀਬਾਰੀ ਨਾਲ 3 ਦੀ ਮੌਤ, 6 ਜ਼ਖ਼ਮੀ
ਥਾਣਾ ਘੱਲਖੁਰਦ ਨੂੰ ਦਿੱਤੇ ਬਿਆਨਾਂ 'ਚ ਮ੍ਰਿਤਕ 14 ਸਾਲਾ ਨੌਜਵਾਨ ਸਹਿਜਪ੍ਰੀਤ ਸਿੰਘ ਵਾਸੀ ਵਾਰਡ ਨੰਬਰ 5 ਗਿੱਲ ਰੋਡ, ਮੁੱਦਕੀ ਫ਼ਿਰੋਜ਼ਪੁਰ ਦੇ ਪਿਤਾ ਲਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਸ਼ਾਮ ਸਾਢੇ 6 ਵਜੇ ਸਹਿਜਪ੍ਰੀਤ ਘਰ 'ਚ ਖਾਣਾ ਖਾ ਰਿਹਾ ਸੀ। ਜਦੋਂ ਮੁਲਜ਼ਮ ਜਸਪਾਲ ਸਿੰਘ ਘਰੋਂ ਬਾਹਰ ਆਇਆ ਤਾਂ ਸਹਿਜਪ੍ਰੀਤ ਨੂੰ ਬੁਲਾ ਕੇ ਆਪਣੇ ਨਾਲ ਲੈ ਗਿਆ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਲੜਕਾ ਘਰ ਤੋਂ ਕੁਝ ਦੂਰੀ 'ਤੇ ਡਿੱਗਿਆ ਪਿਆ ਸੀ। ਇਸ ਤੋਂ ਬਾਅਦ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਦੇਖਿਆ ਕਿ ਲੜਕੇ ਦੇ ਸਿਰ 'ਤੇ ਗੰਭੀਰ ਸੱਟ ਲੱਗੀ ਸੀ ਅਤੇ ਉਸ ਦਾ ਖੂਨ ਵਹਿ ਰਿਹਾ ਸੀ, ਜਿਸ ਕਾਰਨ ਉਸ ਨੂੰ ਗੰਭੀਰ ਹਾਲਤ 'ਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜਾਣਕਾਰੀ ਦਿੰਦੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸਹਿਜਪ੍ਰੀਤ ਸਿੰਘ ਕੁਝ ਸਮਾਂ ਪਹਿਲਾਂ ਜਸਪਾਲ ਸਿੰਘ ਨਾਲ ਮਜ਼ਦੂਰੀ ਕਰਨ ਜਾਂਦਾ ਸੀ, ਜਿਸ ਕਾਰਨ ਸ਼ਾਇਦ ਜਸਪਾਲ ਸਿੰਘ ਨੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ ਸੀ। ਘੱਲਖੁਰਦ ਥਾਣਾ ਇੰਚਾਰਜ ਜਸਵਿੰਦਰ ਕੌਰ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਜਸਪਾਲ ਸਿੰਘ ਪੁੱਤਰ ਜਗਰੂਪ ਸਿੰਘ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਗਿਲ ਰੋਡ ਮੁੱਦਕੀ ਫ਼ਿਰੋਜ਼ਪੁਰ ਦੇ ਰਹਿਣ ਵਾਲੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
(For more news apart from 14-year-old minor murdered in Firozpur News in Punjabi, stay tuned to Rozana Spokesman)