
ਪੁਲੀਸ ਨੇ 2 ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ
Sunam News : ਸੁਨਾਮ ਦੇ ਨੇੜਲੇ ਪਿੰਡ ਬਿੱਗੜਵਾਲ ਵਿਖੇ ਬੀਤੀ ਰਾਤ 11 ਵਜੇ 15 ਤੋਂ 20 ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਘਰ ਦੇ ਗੇਟ 'ਤੇ ਹਮਲਾ ਕਰਨ ਅਤੇ ਗਲੀ 'ਚ ਖੜ੍ਹੇ ਦੋ ਟੈਂਪੂਆਂ 'ਤੇ ਰਾਡਾਂ ਨਾਲ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਾਲ ਹੀ ਅੰਦਰ ਪਈ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਹੈ। ਜਿਸ ਦੇ ਸਬੰਧ 'ਚ ਪੁਲਸ ਨੇ ਕਰੀਬ 20 ਲੋਕਾਂ ਖਿਲਾਫ ਮਾਮਲਾ ਦਰਜ ਕਰਨ ਦੀ ਗੱਲ ਕਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਬਿੱਗੜਵਾਲ ਵਾਸੀ ਰਾਮ ਪ੍ਰਕਾਸ਼ ਨੇ ਦੱਸਿਆ ਕਿ ਕਰੀਬ 20 ਤੋਂ 25 ਵਿਅਕਤੀਆਂ ਨੇ ਉਸ ਦੇ ਘਰ ਦੇ ਗੇਟ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਉਹ ਸਾਰੇ ਅੰਦਰ ਸਨ ਅਤੇ ਉਸ ਦੀ ਮਾਤਾ ਵਿਹੜੇ ਵਿੱਚ ਪਈ ਸੀ। ਉਹ ਮੰਜੇ ਤੋਂ ਹੇਠਾਂ ਡਿੱਗ ਗਈ ਅਤੇ ਉਸਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਅਤੇ ਉਸਦੀ ਮੌਤ ਹੋ ਗਈ।
ਇਸ ਸਬੰਧੀ ਥਾਣਾ ਮੁਖੀ ਸੁਖਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਦੇ ਬਿਆਨਾਂ ਦੇ ਆਧਾਰ ’ਤੇ ਕਰੀਬ 2