
ਸਰਹਿੰਦ-ਪਟਿਆਲਾ ਰੋਡ ’ਤੇ ਪਿੰਡ ਨਲੀਨੀ ਨੇੜੇ ਕੈਂਟਰ ਨੇ ਇਨੋਵਾ ਨੂੰ ਮਾਰੀ ਟੱਕਰ
ਫਤਹਿਗੜ੍ਹ ਸਾਹਿਬ : ਬੀਤੇ ਦਿਨੀਂ ਸਰਹਿੰਦ-ਪਟਿਆਲਾ ਰੋਡ 'ਤੇ ਪਿੰਡ ਨਲੀਨੀ ਨੇੜੇ ਦਰਦਨਾਕ ਸੜਕ ਹਾਦਸੇ ’ਚ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ 6 ਔਰਤਾਂ ਸਮੇਤ 7 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਸਰਹਿੰਦ ਪਟਿਆਲਾ ਰੋਡ ਜਾਮ ਕਰਕੇ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ 'ਤੇ ਵੱਡੇ ਦੋਸ਼ ਲਗਾਏ।
ਇਹ ਵੀ ਪੜੋ:Zirakpur News : ਬਲਟਾਣਾ ’ਚ ਇੱਕ ਹੋਟਲ ਦੇ ਅੰਦਰ ਇੱਕ ਨੌਜਵਾਨ ਦੀ ਹੋਈ ਕੁੱਟਮਾਰ
ਇਸ ਸਬੰਧੀ ਥਾਣਾ ਮੂਲੇਪੁਰ ਦੇ ਐੱਸ. ਐੱਚ. ਓ ਬਲਬੀਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਚਰਨ ਸਿੰਘ ਵਾਸੀ ਪਿੰਡ ਨੌ ਲੱਖਾ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਦੋ ਲੜਕੇ ਅਤੇ ਇੱਕ ਲੜਕੀ ਹੈ। ਉਸ ਦੇ ਲੜਕੇ ਮਨਦੀਪ ਸਿੰਘ ਦਾ 12 ਮਈ ਨੂੰ ਵਿਆਹ ਸੀ ਅਤੇ ਵਿਆਹ ਤੋਂ ਬਾਅਦ 12 ਮਈ ਦੀ ਸ਼ਾਮ ਨੂੰ ਹੀ ਸਰਕਾਰੀ ਪੈਲੇਸ ਨੀਲੀ ਵਿਖੇ ਪਾਰਟੀ ਰੱਖੀ ਹੋਈ ਸੀ। ਉਹ ਆਪਣੀ ਕਾਰ ’ਚ ਸਵਾਰ ਹੋ ਕੇ ਪਿੰਡ ਨੌਲੱਖਾ ਤੋਂ ਨਲੀਨੀ ਪੈਲੇਸ ਨੂੰ ਜਾ ਰਿਹਾ ਸੀ, ਉਨ੍ਹਾਂ ਦੇ ਅੱਗੇ ਅੱਗੇ ਇਨੋਵਾ ਕਾਰ ਨੂੰ ਡਰਾਈਵਰ ਬਹਾਦਰ ਸਿੰਘ ਵਾਸੀ ਖਰੌੜਾ ਚਲਾ ਰਿਹਾ ਸੀ।
ਇਹ ਵੀ ਪੜੋ:Amritsar News : ਅੰਮ੍ਰਿਤਸਰ ’ਚ ਰਿਪੇਅਰ ਕਰਾ ਕੇ ਲਿਆਂਦੀ ਦੁਨਾਲੀ ਨੂੰ ਚੈੱਕ ਕਰਦੇ ਸਮੇਂ ਚੱਲੀ ਗੋਲ਼ੀ, ਪਿਤਾ ਦੀ ਮੌਤ
ਇਸ ਦੌਰਾਨ ਜਦੋਂ ਇਨੋਵਾ ਕਾਰ ਨਿਊ ਵੈਸ਼ਨੋ ਫੈਮਿਲੀ ਢਾਬਾ ਪਿੰਡ ਨਲੈਨੀ ਨੂੰ ਕਰਾਸ ਕਰਕੇ ਨਰੇਲੀ ਕੱਟ ਕੋਲ ਪੁੱਜੀ ਤਾਂ ਸਰਹਿੰਦ ਵਾਲੇ ਪਾਸਿਓਂ ਆ ਰਹੇ ਕੈਂਟਰ ਨੇ ਬੜੀ ਲਾਪਰਵਾਹੀ ਨਾਲ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਕੈਂਟਰ ਚਾਲਕ ਕੈਂਟਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਹਾਦਸੇ ’ਚ ਸੁਨੀਤਾ ਅਤੇ ਦਿਲਵਾਰਾ ਸਿੰਘ ਦੀ ਮੌਤ ਹੋ ਗਈ। ਜਦਕਿ ਹਾਦਸੇ ’ਚ ਹਰਵਿੰਦਰ ਕੌਰ, ਰਣਧੀਰ ਕੌਰ, ਗੁਰਮੀਤ ਕੌਰ, ਮੀਨਾਂ ਦੇਵੀ, ਅਰਸ਼ਦੀਪ ਕੌਰ ਅਤੇ ਰਮਨਦੀਪ ਕੌਰ, ਡਰਾਈਵਰ ਬਹਾਦਰ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਸੁਨੀਤਾ ਅਤੇ ਦਿਲਵਾਰਾ ਸਿੰਘ ਦੀਆਂ ਲਾਸ਼ਾਂ ਦਾ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ। ਕੈਂਟਰ ਚਾਲਕ ਖ਼ਿਲਾਫ਼ ਥਾਣਾ ਮੂਲੇਪੁਰ ਵਿਖੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਸਬ ਇੰਸਪੈਕਟਰ ਬਲਵਿੰਦਰ ਸਿੰਘ ਕਰ ਰਹੇ ਹਨ।
(For more news apart from accident happened family going wedding party, husband and wife died, 7 injured News in Punjabi, stay tuned to Rozana Spokesman