Punjab News : ਵਿਜੀਲੈਂਸ ਬਿਊਰੋ ਵੱਲੋਂ 6000 ਰੁਪਏ ਦੀ ਰਿਸ਼ਵਤ ਲੈਂਦਾ ASI ਕਾਬੂ
Published : May 14, 2024, 4:05 pm IST
Updated : May 14, 2024, 4:05 pm IST
SHARE ARTICLE
ASI Arrested
ASI Arrested

ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ

Punjab News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਸ਼ਹਿਰ ਦੇ ਵਾਸੀ ਅਨੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ  ਦੇ ਅਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਉਸਦੀ ਰਿਸ਼ਤੇਦਾਰ ਪਰਵਿੰਦਰ ਦੇਵੀ ਪਿੰਡ ਗਾਗਾ ਵਿਖੇ ਕਿਰਾਏ 'ਤੇ ਰਹਿ ਰਹੀ ਸੀ। ਉਸ ਨੇ ਆਪਣੇ ਮਕਾਨ ਮਾਲਕ ਰਾਕੇਸ਼ ਜਿੰਦਲ ਵਿਰੁੱਧ ਦੇ ਦੁਰਵਿਵਹਾਰ ਖ਼ਿਲਾਫ਼ ਥਾਣਾ ਲਹਿਰਾ ਸਿਟੀ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ। ਉਕਤ ਮੁਲਜ਼ਮ ਏਐਸਆਈ ਉਸ ​​ਦੀ ਗੱਲ ਨਹੀਂ ਸੁਣ ਰਿਹਾ ਸੀ ਅਤੇ ਇਸ ਦੌਰਾਨ ਮਕਾਨ ਮਾਲਕ ਨੇ ਘਰ ਦੇ ਉਸ ਹਿੱਸੇ ਨੂੰ ਤਾਲਾ ਲਗਾ ਦਿੱਤਾ ਜਿੱਥੇ ਉਸਦਾ ਸਮਾਨ ਪਿਆ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਜਦੋਂ ਉਕਤ ਏ.ਐਸ.ਆਈ. ਕੋਲ ਪਹੁੰਚ ਕੀਤੀ ਤਾਂ ਉਸਨੇ ਕਿਰਾਏਦਾਰ ਪਰਵਿੰਦਰ ਦੇਵੀ ਨੂੰ ਕਿਰਾਏ ਦੀ ਰਿਹਾਇਸ਼ ਤੋਂ ਉਸਦਾ ਸਮਾਨ ਚੁਕਾਉਣ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਪਹਿਲਾਂ ਹੀ ਉਸ ਕੋਲੋਂ 2000 ਰੁਪਏ ਲੈ ਚੁੱਕਾ ਹੈ ਅਤੇ ਦੂਜੀ ਕਿਸ਼ਤ ਵਿੱਚ 6000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏਐਸਆਈ ਰਾਜਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।


ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement