ਇੱਕ ਅਧਿਆਪਕ ਨੇ ਆਪਣੇ ਵਿਛੜੇ ਵਿਦਿਆਰਥੀ ਰਹੇ ਡਾ. ਸੁਰਜੀਤ ਪਾਤਰ ਨੂੰ ਦਿੱਤੀ ਸ਼ਰਧਾਂਜਲੀ
Published : May 14, 2024, 5:01 pm IST
Updated : May 14, 2024, 5:01 pm IST
SHARE ARTICLE
Surjit Patar
Surjit Patar

ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਵੱਲੋਂ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ

Punjab News : ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨੇ ਮਹਾਨ ਸ਼ਾਇਰ ਅਤੇ ਆਪਣੇ ਵਿਦਿਆਰਥੀ ਰਹੇ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਆਖਿਆ ਕਿ ਉਸ ਦੇ ਤੁਰ ਜਾਣ ਨਾਲ ਸਾਹਿਤ ਜਗਤ ਵਿੱਚ ਅਜਿਹਾ ਖਲਾਅ ਪੈਦਾ ਹੋਇਆ ਜੋ ਕਦੇ ਪੂਰਿਆ ਨਹੀਂ ਜਾ ਸਕਦਾ।

ਡਾ. ਜੱਗੀ ਨੇ ਡਾ. ਸੁਰਜੀਤ ਪਾਤਰ ਦੇ ਪਰਿਵਾਰ ਨੂੰ ਲਿਖੇ ਸ਼ੋਕ ਸੰਦੇਸ਼ ਵਿੱਚ ਸ਼ਰਧਾਂਜਲੀ ਦਿੰਦਿਆਂ ਲਿਖਿਆ ਹੈ, ‘‘ਡਾ.ਸੁਰਜੀਤ ਪਾਤਰ ਅੱਜ ਦੇ ਯੁੱਗ ਦਾ ਕੱਦਾਵਾਰ ਸਾਹਿਤਕਾਰ ਸੀ, ਜਿਸ ਦੇ ਤੁਰ ਜਾਣ ਨਾਲ ਸਾਹਿਤ ਜਗਤ ਵਿੱਚ ਪਿਆ ਘਾਟਾ ਕਦੇ ਵੀ ਪੂਰਿਆ ਨਹੀਂ ਜਾ ਸਕੇਗਾ। ਉਨ੍ਹਾਂ ਦੇ ਤੁਰ ਜਾਣ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਉਥੇ ਪੰਜਾਬ, ਦੇਸ਼ ਨੂੰ ਵੱਡਾ ਘਾਟਾ ਪਿਆ।’’

ਡਾ. ਜੱਗੀ ਜੋ ਡਾ. ਸੁਰਜੀਤ ਪਾਤਰ ਦੀ ਐਮ.ਏ. ਦੀ ਪੜ੍ਹਾਈ ਵਿੱਚ ਅਧਿਆਪਕ ਸਨ, ਨੇ ਲਿਖਿਆ, ‘‘ਮੈਨੂੰ ਹਮੇਸ਼ਾ ਇਸ ਗੱਲ ਉਪਰ ਮਾਣ ਰਹੇਗਾ ਕਿ ਸੁਰਜੀਤ ਪਾਤਰ ਮੇਰਾ ਵਿਦਿਆਰਥੀ ਸੀ। ਇਕ ਅਧਿਆਪਕ ਲਈ ਇਸ ਤੋਂ ਵੱਡੀ ਗੱਲ ਕੀ ਹੋਵੇਗੀ ਕਿ ਉਸ ਦੀ ਪਛਾਣ ਉਸ ਦੇ ਵਿਦਿਆਰਥੀਆਂ ਤੋਂ ਕੀਤੀ ਜਾਵੇ।’’

ਡਾ. ਜੱਗੀ ਨੇ ਕਿਹਾ ਕਿ ਸੁਰਜੀਤ ਪਾਤਰ ਜਿੱਥੇ ਮਹਾਨ ਸ਼ਾਇਰ ਸਨ ,ਉਥੇ ਵਿਦਿਆਰਥੀ ਜੀਵਨ ਤੋਂ ਨਿਮਰਤਾ, ਸਾਊ ਤੇ ਹਲੀਮੀ ਜਿਹੇ ਮੀਰੀ ਗੁਣਾਂ ਦੇ ਮਾਲਕ ਸਨ। ਸੁਰਜੀਤ ਪਾਤਰ ਨੇ ਇਹ ਸ਼ੋਹਰਤ ਦੀਆਂ ਬੁਲੰਦੀਆਂ ਛੂਹਣ ਤੋਂ ਬਾਅਦ ਵੀ ਨਹੀਂ ਛੱਡੇ ,ਜਿਨ੍ਹਾਂ ਦੇ ਉਹ ਖੁਦ ਗਵਾਹ ਹਨ। ਉਨ੍ਹਾਂ ਕਿਹਾ ਕਿ ਸੁਰਜੀਤ ਪਾਤਰ ਨੇ ਆਪਣੀਆਂ ਲਿਖਤਾਂ ਨਾਲ ਪੰਜਾਬੀ ਮਾਂ ਬੋਲੀ ਦਾ ਮਾਣ ਵਧਾਇਆ ਅਤੇ ਤਾਉਮਰ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਝੰਡਾਬਰਦਾਰ ਰਹੇ।

ਡਾ. ਜੱਗੀ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਪਰਿਵਾਰ, ਸਾਹਿਤ ਜਾਗਤ ਅਤੇ ਉਨ੍ਹਾਂ ਨੂੰ ਚਾਹੁਣ ਵਾਲੇ ਅਨੇਕਾਂ ਸਾਹਿਤ ਪ੍ਰੇਮੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement