
Punjab News : ਮੀਂਹ ਕਾਰਨ ਖ਼ਰਾਬ ਹੋਈਆਂ ਫ਼ਸਲਾਂ ਦਾ ਦਿੱਤਾ ਜਾਵੇਗਾ ਮੁਆਵਜ਼ਾ, ਪੰਜਾਬ ਸਰਕਾਰ ਨੇ ਦਿੱਤੀ ਇਜਾਜ਼ਤ
Punjab News : ਪੰਜਾਬ ’ਚ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਮੀਂਹ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਡੀਸੀ ਬਠਿੰਡਾ ਅਤੇ ਡੀਸੀ ਸੰਗਰੂਰ ਵੱਲੋਂ ਚੋਣ ਕਮਿਸ਼ਨ ਨੂੰ ਕੁੱਲ ਤਿੰਨ ਪ੍ਰਸਤਾਵ ਭੇਜੇ ਗਏ ਸਨ।
ਵਿਸ਼ੇਸ਼ ਮੁੱਖ ਸਕੱਤਰ, ਮਾਲ, ਰਾਹਤ ਤੇ ਪੁਨਰ ਵਾਸ ਵਿਭਾਗ ਨੇ ਦੱਸਿਆ ਕਿ ਸੂਬਾ ਕਾਰਜਕਾਰਨੀ ਕਮੇਟੀ ਨੇ ਆਪਣੀ 38ਵੀਂ ਮੀਟਿੰਗ ਦੌਰਾਨ ਫ਼ਸਲਾਂ ਦੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਰਾਹਤ ਰਾਸ਼ੀ ਦੇਣ ਲਈ ਡਿਪਟੀ ਕਮਿਸ਼ਨਰ ਬਠਿੰਡਾ ਦੇ ਦੋ ਪ੍ਰਸਤਾਵਾਂ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਇਕ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ ਹੈ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਸੰਗਰੂਰ ਅਤੇ ਬਠਿੰਡਾ ਦੀਆਂ ਦੋ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜਿਸ ’ਚ 7,59,22,000/- ਰੁਪਏ ਅਤੇ 9,71,508/- ਰੁਪਏ ਰਾਜ ਆਫ਼ਤ ਰਾਹਤ ਫੰਡ ਵਿੱਚੋਂ ਜਾਰੀ ਕੀਤੇ ਜਾ ਰਹੇ ਹਨ ਅਤੇ ਬਠਿੰਡਾ ਲਈ 2,53,82,000/- ਰੁਪਏ ਅਤੇ 4,98,41,710/- ਰੁਪਏ ਜਾਰੀ ਕੀਤੇ ਜਾ ਰਹੇ ਹਨ।
ਇਸੇ ਤਰ੍ਹਾਂ ਸੰਗਰੂਰ ਲਈ ਐੱਸ.ਡੀ.ਆਰ.ਐੱਫ. ਤੋਂ 51,95,137/- ਰੁਪਏ ਅਤੇ ਸਟੇਟ ਫੰਡ ਤੋਂ 55,67,430/- ਰੁਪਏ ਜਾਰੀ ਕੀਤੇ ਜਾ ਰਹੇ ਹਨ।
(For more news apart from Election Commission gave relief farmers News in Punjabi, stay tuned to Rozana Spokesman)