Moga News : ਮਹਿਲਾ ਅਧਿਆਪਕਾ ਨੇ PG 'ਚ ਕੀਤੀ ਆਤਮ ਹੱਤਿਆ , ਮੁਕਤਸਰ ਦੀ ਰਹਿਣ ਵਾਲੀ ਸੀ ਮ੍ਰਿਤਕਾ
Published : May 14, 2024, 10:42 pm IST
Updated : May 14, 2024, 10:42 pm IST
SHARE ARTICLE
Female Teacher suicide
Female Teacher suicide

ਉਹ ਬਾਘਾ ਪੁਰਾਣਾ ਗਰਲਜ਼ ਸਰਕਾਰੀ ਸਕੂਲ ਵਿੱਚ ਅਧਿਆਪਕਾ ਹੈ ,ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ

Moga News : ਮੋਗਾ ਦੇ ਕਸਬਾ ਬਾਘਾ ਪੁਰਾਣਾ 'ਚ ਲੜਕੀਆਂ ਦੇ ਸਰਕਾਰੀ ਸਕੂਲ ਦੀ ਅਧਿਆਪਕਾ ਨੇ ਆਤਮ ਹੱਤਿਆ ਕਰ ਲਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਦਲਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਲੜਕੀਆਂ ਦੇ ਸਰਕਾਰੀ ਸਕੂਲ ਦੀ ਅਧਿਆਪਕਾ ਰਾਜਪਾਲ ਕੌਰ ਉਮਰ 30 ਸਾਲ ਵਾਸੀ ਮੰਡੀ ਲੱਖੋਵਾਲ, ਜ਼ਿਲ੍ਹਾ ਮੁਕਤਸਰ ਨੇ ਆਤਮ ਹੱਤਿਆ ਕਰ ਲਈ ਹੈ। ਉਹ ਬਾਘਾ ਪੁਰਾਣਾ ਗਰਲਜ਼ ਸਰਕਾਰੀ ਸਕੂਲ ਵਿੱਚ ਅਧਿਆਪਕਾ ਹੈ।

ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ

ਉਹ ਪਿਛਲੇ ਇੱਕ ਸਾਲ ਤੋਂ ਬਾਘਾ ਪੱਟੀ ਵਿੱਚ ਕਿਸੇ ਦੇ ਘਰ ਪੀਜੀ ਵਿੱਚ ਰਹਿ ਰਹੀ ਸੀ। ਉਸ ਨੇ ਖੁਦਕੁਸ਼ੀ ਕਰ ਲਈ। ਅਸੀਂ ਉਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ ਅਤੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਲੜਕੀ ਦੇ ਪਰਿਵਾਰ ਨਾਲ ਗੱਲ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਫਿਲਹਾਲ ਜਾਂਚ ਜਾਰੀ ਹੈ ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement