
ਫ਼ਿਰੋਜ਼ਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ ,ਕਾਰ ਚਾਲਕ ਅਤੇ ਟਰੈਕਟਰ ਚਾਲਕ ਖਿਲਾਫ ਥਾਣਾ ਮੇਹਣਾ ਵਿਖੇ ਮਾਮਲਾ ਦਰਜ
Moga News : ਮੋਗਾ ਦੇ ਪਿੰਡ ਧੂਰਕੋਟ ਨੇੜੇ ਇੱਕ ਟਰੈਕਟਰ ਟਰਾਲੀ ਅਤੇ ਟਾਟਾ ਕਾਰ ਦੀ ਟੱਕਰ ਹੋ ਗਈ ਹੈ। ਪਿੱਛੇ ਤੋਂ ਆ ਰਹੀ ਮੋਟਰਸਾਈਕਲ ਦੀ ਵੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਕਾਰ ਚਾਲਕ ਅਤੇ ਟਰੈਕਟਰ ਚਾਲਕ ਖਿਲਾਫ ਥਾਣਾ ਮੇਹਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਕਿਸ਼ੋਰ ਕੁਮਾਰ ਵਾਸੀ ਪਿੰਡ ਪਡੋਰੀ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦਾ ਲੜਕਾ ਬਾਲ ਕਿਸ਼ਨ ਅਤੇ ਉਸਦਾ ਦੋਸਤ ਆਪਣੇ ਮੋਟਰਸਾਈਕਲ 'ਤੇ ਪਿੰਡ ਤਖਤੂ ਪੁਰਾ ਨੂੰ ਜਾ ਰਹੇ ਸਨ।
ਜਦੋਂ ਉਹ ਪਿੰਡ ਧੂਰਕੋਟ ਨੇੜੇ ਪਹੁੰਚਿਆ ਤਾਂ ਟਰੈਕਟਰ ਟਰਾਲੀ ਅਤੇ ਟਾਟਾ ਕਾਰ ਵਿਚਕਾਰ ਟੱਕਰ ਹੋ ਗਈ, ਜਿਸ ਕਾਰਨ ਮੇਰੇ ਲੜਕੇ ਦਾ ਮੋਟਰਸਾਈਕਲ ਟਰੈਕਟਰ ਟਰਾਲੀ ਨਾਲ ਟਕਰਾ ਗਿਆ, ਜਿਸ ਕਾਰਨ ਮੇਰੇ ਲੜਕੇ ਬਾਲ ਕਿਸ਼ਨ ਦੀ ਮੌਤ ਹੋ ਗਈ।
ਕਿਸ਼ੋਰ ਕੁਮਾਰ ਦੇ ਬਿਆਨਾਂ 'ਤੇ ਟਰੈਕਟਰ ਚਾਲਕ ਅਤੇ ਕਾਰ ਚਾਲਕ ਖਿਲਾਫ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।