
'18 ਮੁਲਜਮ ਕੀਤੇ ਨਾਮਜ਼ਦ'
ਅੰਮ੍ਰਿਤਸਰ: ਮਜੀਠਾ ਮਜੀਠਾ ਖੇਤਰ 'ਚ ਵਾਪਰੇ ਸ਼ਰਾਬ ਕਾਂਡ ਦੇ ਮਾਮਲੇ ਨੂੰ ਲੈ ਕੇ ਡੀਆਈਜੀ ਸਤਿੰਦਰ ਸਿੰਘ ਸਿੰਘ ਨੇ ਪ੍ਰੈਸ ਵਾਰਤਾ ਕੀਤੀ। ਇਸ ਮੌਕੇ ਡੀਆਈਜੀ ਨੇ ਕਿਹਾ ਹੈ ਕਿ ਪੁਲਿਸ ਵਲੋਂ ਹੁਣ ਤੱਕ 16 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਤੋਂ ਦੋ ਕੈਮੀਕਲ ਵਪਾਰੀ ਵੀ ਗ੍ਰਿਫ਼ਤਾਰ ਕੀਤੇ ਗਏ ਹਨ।
ਡੀਆਈਜੀ ਸਤਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਹੈ ਕਿ ਕੁਲ 18 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਪੁਲਿਸ ਨੇ ਇਸ ਕਾਰਵਾਈ ਵਿੱਚ 4 ਅਧਿਕਾਰੀਆਂ ਨੂੰ ਮੁਅੱਤਲ ਕੀਤਾ ਹੈ।
ਡੀਆਈਜੀ ਸਤਿੰਦਰ ਸਿੰਘ ਨੇ ਕਿਹਾ ਹੈ ਕਿ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਜੋ ਵੀ ਦੇਸ਼ੀ ਸ਼ਰਾਬ ਬਣਾਉਣਦਾ ਹੈ ਉਸ ਬਾਰੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈਕਿ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ।