ਖ਼ਬਰਾਂ |

ਤਾਜ਼ਾ |

NEET ਪ੍ਰੀਖਿਆ ਰੱਦ ਹੋਣ ਦੇ ਮਾਮਲੇ 'ਤੇ ਬੋਲੇ CM ਭਗਵੰਤ ਮਾਨ

By : JAGDISH

Published : May 14, 2026, 6:44 pm IST
Updated : May 14, 2026, 6:44 pm IST
SHARE ARTICLE
CM Bhagwant Mann spoke on the cancellation of NEET exam
CM Bhagwant Mann spoke on the cancellation of NEET exam

ਕਿਹਾ, ‘ਡਬਲ ਇੰਜਣ ਸਰਕਾਰਾਂ ਦੀ ਅਗਵਾਈ 'ਚ ਪਲ ਰਿਹਾ ਪੇਪਰ ਲੀਕ ਮਾਫ਼ੀਆ'

ਕਾਂਗੜਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਆਈ.ਪੀ.ਐਲ. ’ਚ ਪੰਜਾਬ ਕਿੰਗਜ਼ ਦੀ ਟੀਮ ਦਾ ਹੋਸਲਾ ਵਧਾਉਣ ਲਈ ਧਰਮਸ਼ਾਲਾ ਪਹੁੰਚੇ।  ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ NEET ਪ੍ਰੀਖਿਆ ਰੱਦ ਹੋਣ ਦੇ ਮੁੱਦੇ ਤੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ । ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ NEET ਪ੍ਰੀਖਿਆ ਰੱਦ ਹੋਣਾ ਸਰਕਾਰ ਦੀ ਵੱਡੀ ਨਾਕਾਮੀ ਹੈ । ਉਨ੍ਹਾਂ ਕਿਹਾ ਕਿ ਲੱਖਾਂ ਬੱਚੇ ਦਿਨ-ਰਾਤ ਮਿਹਨਤ ਕਰਦੇ ਹਨ ਅਤੇ ਵੱਡੇ ਸੁਪਨੇ ਲੈਂਦੇ ਹਨ ਕਿ ਉਹ ਆਪਣੇ ਪਰਿਵਾਰ ਦੀ ਕਿਸਮਤ ਬਦਲਣਗੇ, ਪਰ ਜਦੋਂ ਪੇਪਰ ਲੀਕ ਹੋਣ ਕਾਰਨ ਪ੍ਰੀਖਿਆ ਰੱਦ ਹੋ ਜਾਂਦੀ ਹੈ ਤਾਂ ਬੱਚਿਆਂ ਦਾ ਦਿਲ ਟੁੱਟ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਹੈ । 2017, 2021, 2024 ਅਤੇ ਹੁਣ 2026 ਵਿਚ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ । ਹਰ ਵਾਰ ਸੀ.ਬੀ.ਆਈ. ਜਾਂਚ ਹੁੰਦੀ ਹੈ, ਗ੍ਰਿਫਤਾਰੀਆਂ ਹੁੰਦੀਆਂ ਹਨ ਅਤੇ ਕੁਝ ਸਮੇਂ ਬਾਅਦ ਮੁਲਜ਼ਮ ਜ਼ਮਾਨਤ ’ਤੇ ਬਾਹਰ ਆ ਜਾਂਦੇ ਹਨ। ਇਹ ਪੂਰਾ ਪੇਪਰ ਲੀਕ ਮਾਫੀਆ ਬਣ ਚੁੱਕਾ ਹੈ। ਮੁੱਖ ਮੰਤਰੀ ਨੇ ਇਲਜ਼ਾਮ ਲਗਾਇਆ ਕਿ ਜਿੱਥੇ ਭਾਜਪਾ ਦੀਆਂ ਡਬਲ ਇੰਜਣ ਅਤੇ ਟ੍ਰਿਪਲ ਇੰਜਣ ਸਰਕਾਰਾਂ ਹਨ, ਉੱਥੇ ਇਸ ਤਰ੍ਹਾਂ ਦੇ ਪੇਪਰ ਲੀਕ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਤੰਜ਼ ਕੱਸਦਿਆਂ ਕਿਹਾ, “ਪੇਪਰ ਫੂਟਾ, ਸੁਪਨਾ ਟੁੱਟਿਆ… ਦੇਸ਼ ਦਾ ਸਿਸਟਮ ਇੱਕ ਪੇਪਰ ਵੀ ਠੀਕ ਤਰੀਕੇ ਨਾਲ ਨਹੀਂ ਕਰਵਾ ਪਾ ਰਿਹਾ ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੀ ਨਿਸ਼ਾਨਾ ਸਾਧਿਆ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਲੋਕਾਂ ’ਤੇ ਤਰ੍ਹਾਂ-ਤਰ੍ਹਾਂ ਦੀਆਂ ਪਾਬੰਦੀਆਂ ਲਗਾ ਕੇ ਖੁਦ ਵਿਦੇਸ਼ ਦੌਰਿਆਂ ’ਤੇ ਨਿਕਲ ਗਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਦੀ ਅਸਲ ਸਥਿਤੀ ਲੋਕਾਂ ਨੂੰ ਦੱਸੀ ਜਾਣੀ ਚਾਹੀਦੀ ਹੈ । ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੱਸਣਾ ਚਾਹੀਦਾ ਹੈ ਕਿ ਦੇਸ਼ ਵਿਚ ਤੇਲ ਦੀ ਸਥਿਤੀ ਕੀ ਹੈ, ਸੋਨੇ ਦਾ ਭੰਡਾਰ ਕਿੰਨਾ ਹੈ ਅਤੇ ਆਖਿਰ ਹਰ ਚੀਜ਼ ’ਤੇ ਪਾਬੰਦੀਆਂ ਕਿਉਂ ਲਗਾਈਆਂ ਜਾ ਰਹੀਆਂ ਹਨ। ਕਿਸੇ ਹੋਰ ਦੇਸ਼ ਨੇ ਇਸ ਤਰ੍ਹਾਂ ਦੀਆਂ ਪਾਬੰਦੀਆਂ ਨਹੀਂ ਲਗਾਈਆਂ। ਯੁੱਧ ਦਾ ਬਹਾਨਾ ਬਣਾਇਆ ਜਾ ਰਿਹਾ ਹੈ, ਜਦਕਿ ਦੇਸ਼ ਦੀ ਅਰਥਵਿਵਸਥਾ ਪਹਿਲਾਂ ਹੀ ਖਸਤਾ ਹਾਲਤ ਵਿਚ ਹੈ। 
ਪੰਜਾਬ ਵਿਚ ਨਸ਼ਿਆਂ ਵਿਰੋਧੀ ਚੱਲ ਰਹੇ ਅਭਿਆਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਨਸ਼ਾ ਤਸਕਰਾਂ ਵਿਰੋਧੀ ਕਾਰਵਾਈ ਕਰ ਰਹੀ ਹੈ ।  ਉਨ੍ਹਾਂ ਦਾਅਵਾ ਕੀਤਾ ਕਿ ਵੱਡੀ ਗਿਣਤੀ ਵਿਚ ਤਸਕਰਾਂ ਨੂੰ ਜੇਲ੍ਹ ਭੇਜਿਆ ਜਾ ਰਿਹਾ ਹੈ ਅਤੇ ਜਲਦੀ ਹੀ ਪੰਜਾਬ ਨਸ਼ਿਆਂ ਤੋਂ ਮੁਕਤੀ ਵੱਲ ਵਧੇਗਾ । ਆਈ.ਪੀ.ਐੱਲ. ਵਿਚ ਧਰਮਸ਼ਾਲਾ ਵਿਚ ਹੋ ਰਹੇ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲੇ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਸਪੋਰਟਸ ਮੰਤਰੀ ਵੀ ਹਨ ਅਤੇ ਆਪਣੀ ਟੀਮ ਦਾ ਹੌਸਲਾ ਵਧਾਉਣ ਲਈ ਧਰਮਸ਼ਾਲਾ ਪਹੁੰਚੇ ਹਨ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਕਿੰਗਜ਼ ਸ਼ਾਨਦਾਰ ਪ੍ਰਦਰਸ਼ਨ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement