ਖ਼ਬਰਾਂ |

ਤਾਜ਼ਾ |

ਜਲੰਧਰ ਧਮਾਕਾ ਮਾਮਲੇ ’ਚ ਪੁਲਿਸ ਨੇ 17 ਨੌਜਵਾਨਾਂ ਨੂੰ ਹਿਰਾਸਤ ’ਚ ਲਿਆ 
Published : May 14, 2026, 11:28 am IST
Updated : May 14, 2026, 11:28 am IST
SHARE ARTICLE
Police detained 17 youths in Jalandhar blast case
Police detained 17 youths in Jalandhar blast case

ਜ਼ਿਆਦਾਤਰ ਨੌਜਵਾਨ ਪਾਕਿ ਡੌਨ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿਚ

ਜਲੰਧਰ : ਜਲੰਧਰ ਬੀ.ਐੱਸ.ਐੱਫ. ਹੈੱਡਕੁਆਰਟਰ ਦੇ ਸਾਹਮਣੇ 5 ਮਈ ਦੀ ਰਾਤ ਨੂੰ ਹੋਏ ਆਈ.ਈ.ਡੀ. ਬਲਾਸਟ ਮਾਮਲੇ  ਵਿਚ ਪੁਲਿਸ ਅਤੇ ਖੁਫੀਆ ਏਜੰਸੀਆਂ ਨੇ ਮੁੱਖ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ । ਜਦਕਿ ਪੁਲਿਸ ਨੇ ਮੁਲਜ਼ਮਾਂ ਦਾ ਨਾਮ, ਪਤਾ ਅਤੇ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਮਾਮਲੇ ਵਿਚ ਹੁਣ ਤੱਕ ਲਗਭਗ 17 ਮੁਲਜ਼ਮ ਗ੍ਰਿਫਤਾਰ ਹੋ ਚੁੱਕੇ ਹਨ । ਸੂਤਰਾਂ ਦੇ ਹਵਾਲੇ ਤੋਂ ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਜਲੰਧਰ ਅਤੇ ਅੰਮ੍ਰਿਤਸਰ ’ਚ ਹੋਏ ਧਮਾਕਿਆਂ ਦੇ ਪਿੱਛੇ ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਦਾ ਹੱਥ ਹੈ । ਇਸ ਮਾਮਲੇ ਦੇ ਤਾਰ ਆਈ.ਐੱਸ.ਆਈ. ਨਾਲ ਜੁੜੇ ਹੋਏ ਹਨ । ਜਦਕਿ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੀ ਇਨ੍ਹਾਂ ਧਮਾਕਿਆਂ ਪਿੱਛੇ ਪਾਕਿਸਤਾਨ ਦਾ ਹੱਥ ਹੋਣ ਦੀ ਗੱਲ ਆਖ ਚੁੱਕੇ ਹਨ।

ਸੂਤਰਾਂ ਅਨੁਸਾਰ ਆਈ.ਐੱਸ.ਆਈ. ਦੇ ਇਸ਼ਾਰੇ ਇਹ ਵੱਡੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੀ ਸਾਜਿਸ਼ ਸੀ। ਉਥੇ ਹੀ ਜਲੰਧਰ ਅਤੇ ਅੰਮ੍ਰਿਤਸਰ ’ਚ ਹੋਏ ਧਮਾਕੇ ਮਾਮਲਿਆਂ ਵਿਚ ਪੰਜਾਬ ਵਿਚ ਵੱਡੀ ਸਰਚ ਮੁਹਿੰਮ ਚਲਾਈ ਗਈ। ਬੁੱਧਵਾਰ ਦੇਰ ਰਾਤ ਤੱਕ ਜਲੰਧਰ ਪੁਲਿਸ ਦੀਆਂ ਕਈ ਟੀਮਾਂ ਨੇ ਨਕੋਦਰ, ਕਪੂਰਥਲਾ, ਨਵਾਂਸ਼ਹਿਰ, ਅੰਮ੍ਰਿਤਸਰ, ਤਰਨਤਾਰਨ ਅਤੇ ਹੁਸ਼ਿਆਰਪੁਰ ਦੇ ਇਲਾਕਿਆਂ ਵਿਚ ਤਲਾਸ਼ੀ ਮੁਹਿੰਮ ਚਲਾਈ । ਇਸ ਮੁਹਿੰਮ ਦੌਰਾਨ ਪੁਲਿਸ ਨੇ ਸ਼ੱਕੀਆਂ ਤੋਂ ਪੁੱਛਗਿੱਛ ਵੀ ਕੀਤੀ । ਹਿਰਾਸਤ ਵਿਚ ਲਏ ਗਏ ਜ਼ਿਆਦਾਤਰ ਨੌਜਵਾਨ ਪਾਕਿਸਤਾਨੀ ਡਾਨ ਸ਼ਹਿਜ਼ਾਦ ਭੱਟੀ ਨਾਲ ਸੋਸ਼ਲ ਮੀਡੀਆ ਰਾਹੀਂ ਟੱਚ ਵਿਚ ਸਨ ਅਤੇ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ। 

ਅੰਮ੍ਰਿਤਸਰ ਅਤੇ ਜਲੰਧਰ ਵਿਚ ਧਮਾਕਿਆਂ ’ਚ ਪਾਕਿਸਤਾਨ ਦੀ ਆਈ.ਐੱਸ.ਆਈ. ਏਜੰਸੀ ਨੇ ਖਾਲਿਸਤਾਨੀ ਨੈੱਟਵਰਕ ਰਾਹੀਂ ਕਰਵਾਏ ਸਨ । ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਟੀਮਾਂ ਜਾਂਚ ਵਿਚ ਜੁਟੀਆਂ ਹੋਈਆਂ ਹਨ ਅਤੇ ਉਹ ਮੁਲਜ਼ਮਾਂ ਦੇ ਬਿਲਕੁਲ ਨੇੜੇ ਹਨ । ਨਵਾਂਸ਼ਹਿਰ ਤੋਂ ਵੀ 3 ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ। ਜ਼ਿਕਰਯੋਗ ਹੈ ਇਨ੍ਹਾਂ ਤੋਂ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਤਲਾਸ਼ੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਥੋਂ ਲਖਵਿੰਦਰ (39), ਦਵਿੰਦਰ ਅਤੇ ਲਵਪ੍ਰੀਤ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਪੂਰੇ ਮਾਮਲੇ ਨੂੰ ਕਲੀਅਰ ਕਰ ਦਿੱਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement