
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਭਰਤੀ ਕੀਤੇ 139 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ...
ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਭਰਤੀ ਕੀਤੇ 139 ਖੇਤੀਬਾੜੀ ਵਿਕਾਸ ਅਫਸਰਾਂ (ਏ.ਡੀ.ਓਜ਼) ਵਿੱਚੋਂ ਸੱਤ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨੇ 400 ਹੋਰ ਖੇਤੀਬਾੜੀ ਵਿਕਾਸ ਅਫਸਰ ਭਰਤੀ ਕਰਨ ਦਾ ਐਲਾਨ ਕੀਤਾ।
ਅੱਜ ਬਾਅਦ ਦੁਪਹਿਰ ਇੱਥੇ ਮੁੱਖ ਮੰਤਰੀ ਨਿਵਾਸ 'ਤੇ ਨਵੇਂ ਖੇਤੀਬਾੜੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀਬਾੜੀ ਵਿਕਾਸ ਅਫਸਰਾਂ ਦੀਆਂ 400 ਹੋਰ ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨ ਲੜਕੇ-ਲੜਕੀਆਂ ਦੇ ਨਵੇਂ ਬੈਚ ਨਾਲ ਖੇਤੀਬਾੜੀ ਵਿਭਾਗ ਨੂੰ ਹੋਰ ਮਜ਼ਬੂਤੀ ਮਿਲੇਗੀ ਜਿਸ ਨਾਲ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਵਿੱਢੇ ਪ੍ਰੋਗਰਾਮਾਂ ਤੇ ਸਕੀਮਾਂ ਦਾ ਹੋਰ ਪਾਸਾਰ ਕਰਨ ਵਿੱਚ ਸਹਾਇਤਾ ਮਿਲੇਗੀ।
ਇਸ ਮੌਕੇ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਵਿਭਾਗ ਵਿੱਚ ਨਵ-ਨਿਯੁਕਤ 139 ਖੇਤੀਬਾੜੀ ਵਿਕਾਸ ਅਫਸਰਾਂ ਵਿੱਚੋਂ 29 ਲੜਕੀਆਂ ਨਿਯੁਕਤ ਹੋਈਆਂ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਅਧਿਕਾਰੀਆਂ ਦੀ ਤਾਇਨਾਤੀ ਕਪਾਹ ਪੱਟੀ, ਪਾਸਾਰ ਸੇਵਾਵਾਂ, ਭੌਂ ਪਰਖ (ਬਾਕੀ ਸਫ਼ਾ 11 'ਤੇ)
ਲੈਬਾਰਟਰੀਆਂ ਅਤੇ ਅਫਸਰਾਂ ਦੀ ਘਾਟ ਦਾ ਸਾਹਮਣਾ ਕਰ ਰਹੇ ਜ਼ਿਲ੍ਹਿਆਂ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਮੁਢਲੀ ਸਿਖਲਾਈ ਦਿੱਤੀ ਜਾਵੇਗੀ।
ਇਸ ਮੌਕੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਪ੍ਰਮੁੱਖ ਸਕੱਤਰ ਵਿੱਤ ਅਨੁਰਿਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡਾਇਰੈਕਟਰ ਖੇਤੀਬਾੜੀ ਜਸਬੀਰ ਸਿੰਘ ਬੈਂਸ ਹਾਜ਼ਰ ਸਨ।