ਸਰਵ ਸਿਖਿਆ ਅਭਿਆਨ ਯੂਨੀਅਨ ਦੀ ਸਿਖਿਆ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ
Published : Jun 14, 2018, 4:08 am IST
Updated : Jun 14, 2018, 4:08 am IST
SHARE ARTICLE
Education Minister Om Prakash Soni
Education Minister Om Prakash Soni

ਸਰਵ ਸਿੱਖਿਆ ਅਭਿਆਨ/ਰ.ਮ.ਸ.ਅ ਦਫ਼ਤਰੀ ਕਰਮਚਾਰੀ ਯੂਨੀਅਨ ਦਾ ਵਫਦ ਅੱਜ ਸੂਬਾ ਪ੍ਰਧਾਨ ਵਿਕਾਸ ਕੁਮਾਰ ਦੀ ਅਗਵਾਈ

ਚੰਡੀਗੜ੍ਹ,  : ਸਰਵ ਸਿੱਖਿਆ ਅਭਿਆਨ/ਰ.ਮ.ਸ.ਅ ਦਫ਼ਤਰੀ ਕਰਮਚਾਰੀ ਯੂਨੀਅਨ ਦਾ ਵਫਦ ਅੱਜ ਸੂਬਾ ਪ੍ਰਧਾਨ ਵਿਕਾਸ ਕੁਮਾਰ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮਿਲਿਆ ਪਰ ਗੱਲਬਾਤ ਕਿਸੇ ਨਤੀਜੇ 'ਤੇ ਨਹੀਂ ਪਹੁੰਚ ਸਕੀ। 

ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਉਣ ਲਈ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ 15 ਜੂਨ ਨੂੰ ਪਟਿਆਲਾ ਵਿਖੇ ਮਸ਼ਾਲ ਮਾਰਚ ਕੀਤਾ ਜਾ ਰਿਹਾ ਹ।ੈ ਇਸ ਵਿਚ ਸਰਵ ਸਿਖਿਆ ਅਭਿਆਨ ਦਫ਼ਤਰੀ ਮੁਲਾਜ਼ਮ ਵੱਡੀ ਗਿਣਤੀ ਵਿਚ ਪੁੱਜਣਗੇ ਅਤੇ ਆਉਣ ਵਾਲੇ ਦਿਨਾਂ ਵਿਚ ਵੱਖ-ਵੱਖ ਮੰਤਰੀਆਂ ਦੇ ਘਰ ਵੱਲ ਵੀ ਮਸ਼ਾਲ ਮਾਰਚ ਕੀਤੇ ਜਾਣਗੇ।

ਵਫ਼ਦ ਨੇ  ਸਿੱਖਿਆ ਮੰਤਰੀ ਕੋਲ ਦਫਤਰੀ ਮੁਲਾਜ਼ਮ ਪੱਕਾ ਕਰਨ ਦੀ ਮੰਗ ਰੱਖੀ  ਪਰ ਉਨ੍ਹਾਂ ਕੋਈ ਠੋਸ ਹੁੰਗਾਰਾ ਨਾ ਭਰਿਆ ਅਤੇ ਸਿਰਫ ਮੰਗ ਉਪਰ ਵਿਚਾਰ ਕਰਨ ਦੀ ਗੱਲ ਹੀ ਕਹੀ। ਮੁਲਾਜ਼ਮ ਆਗੂਆਂ ਹਰਪ੍ਰੀਤ ਸਿੰਘ ਅਸ਼ੀਸ਼ ਜੁਲਾਹਾ, ਚਮਕੌਰ ਸਿੰਘ ਰਜਿੰਦਰ ਸਿੰਘ ਦਵਿੰਦਰਜੀਤ ਸਿੰੰਘ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2004 ਤੋਂ ਦਫਤਰੀ ਕਰਮਚਾਰੀ ਕੰਮ ਕਰ ਰਹੇ ਹਨ

ਪਰ 14 ਸਾਲ ਲਗਾਤਾਰ ਕੰਮ ਕਰਨ ਦੇ ਬਾਵਜੂਦ ਵੀ ਵਿਭਾਗ ਤੇ ਸਰਕਾਰ ਵੱਲੋਂ ਦਫਤਰੀ ਮੁਲਾਜ਼ਮਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਤੇ ਸਿਖਿਆ ਵਿਭਾਗ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਗੱਲ ਤਾਂ ਕੀਤੀ ਜਾ ਰਹੀ ਹੈ ਪਰ ਇਕੋ ਵਿਭਾਗ ਵਿਚ ਕੰਮ ਕਰ ਰਹੇ ਦਫ਼ਤਰੀ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਇਸ ਕਾਰਨ ਕਰਮਚਾਰੀਆਂ ਵਿਚ ਰੋਸ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement