
ਸਰਵ ਸਿੱਖਿਆ ਅਭਿਆਨ/ਰ.ਮ.ਸ.ਅ ਦਫ਼ਤਰੀ ਕਰਮਚਾਰੀ ਯੂਨੀਅਨ ਦਾ ਵਫਦ ਅੱਜ ਸੂਬਾ ਪ੍ਰਧਾਨ ਵਿਕਾਸ ਕੁਮਾਰ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਓਮ ....
ਚੰਡੀਗੜ, ਸਰਵ ਸਿੱਖਿਆ ਅਭਿਆਨ/ਰ.ਮ.ਸ.ਅ ਦਫ਼ਤਰੀ ਕਰਮਚਾਰੀ ਯੂਨੀਅਨ ਦਾ ਵਫਦ ਅੱਜ ਸੂਬਾ ਪ੍ਰਧਾਨ ਵਿਕਾਸ ਕੁਮਾਰ ਦੀ ਅਗਵਾਈ ਵਿਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਮਿਲਿਆ ਪਰ ਗੱਲਬਾਤ ਕਿਸੇ ਨਤੀਜੇ 'ਤੇ ਨਹੀਂ ਪਹੁੰਚ ਸਕੀ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਉਣ ਲਈ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ 15 ਜੂਨ ਨੂੰ ਪਟਿਆਲਾ ਵਿਖੇ ਮਸ਼ਾਲ ਮਾਰਚ ਕੀਤਾ ਜਾ ਰਿਹਾ ਹ।ੈ
ਇਸ ਵਿਚ ਸਰਵ ਸਿੱਖਿਆ ਅਭਿਆਨ ਦਫਤਰੀ ਮੁਲਾਜ਼ਮ ਵੱਡੀ ਗਿਣਤੀ ਵਿਚ ਪੁੱਜਣਗੇ ਅਤੇ ਆਉਣ ਵਾਲੇ ਦਿਨਾ ਵਿਚ ਵੱਖ ਵੱਖ ਮੰਤਰੀਆਂ ਦੇ ਘਰ ਵੱਲ ਵੀ ਮਸ਼ਾਲ ਮਾਰਚ ਕੀਤੇ ਜਾਣਗੇ।ਵਫਦ ਨੇ ਸਿੱਖਿਆ ਮੰਤਰੀ ਕੋਲ ਦਫਤਰੀ ਮੁਲਾਜ਼ਮ ਪੱਕਾ ਕਰਨ ਦੀ ਮੰਗ ਰੱਖੀ ਪ੍ਰੰਤੂ ਉਨ੍ਹਾਂ ਕੋਈ ਠੋਸ ਹੁੰਗਾਰਾ ਨਾ ਭਰਿਆ ਅਤੇ ਸਿਰਫ ਮੰਗ ਉਪਰ ਵਿਚਾਰ ਕਰਨ ਦੀ ਗੱਲ ਹੀ ਕਹੀ।
ਮੁਲਾਜ਼ਮ ਆਗੂਆਂ ਹਰਪ੍ਰੀਤ ਸਿੰਘ ਅਸ਼ੀਸ਼ ਜੁਲਾਹਾ, ਚਮਕੌਰ ਸਿੰਘ ਰਜਿੰਦਰ ਸਿੰਘ ਦਵਿੰਦਰਜੀਤ ਸਿੰੰਘ ਨੇ ਕਿਹਾ ਕਿ ਸਰਵ ਸਿੱਖਿਆ ਅਭਿਆਨ ਤਹਿਤ ਸਾਲ 2004 ਤੋਂ ਦਫਤਰੀ ਕਰਮਚਾਰੀ ਕੰਮ ਕਰ ਰਹੇ ਹਨ ਪਰ 14 ਸਾਲ ਲਗਾਤਾਰ ਕੰਮ ਕਰਨ ਦੇ ਬਾਵਜੂਦ ਵੀ ਵਿਭਾਗ ਤੇ ਸਰਕਾਰ ਵੱਲੋਂ ਦਫਤਰੀ ਮੁਲਾਜ਼ਮਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ। ਆਗੂਆ ਨੇ ਕਿਹਾ ਕਿ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੀ ਗੱਲ ਤਾਂ ਕੀਤੀ ਜਾ ਰਹੀ ਹੈ ਪਰ ਇਕੋ ਵਿਭਾਗ ਵਿਚ ਕੰਮ ਕਰ ਰਹੇ ਦਫਤਰੀ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਇਸ ਕਾਰਨ ਕਰਮਚਾਰੀਆਂ ਵਿਚ ਰੋਸ ਹੈ।