ਸ਼ਹੀਦੀ ਦਿਹਾੜੇ ਨੂੰ ਸਮਰਪਤ ਨਗਰ ਕੀਰਤਨ
Published : Jun 14, 2018, 2:01 am IST
Updated : Jun 14, 2018, 2:01 am IST
SHARE ARTICLE
Nagar Kirtan
Nagar Kirtan

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆ ਰਹੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਪ੍ਰਬੰਧਕ ਕਮੇਟੀ........

ਮੁੱਲਾਂਪੁਰ ਗਰੀਬਦਾਸ, : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆ ਰਹੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸਿੰਘ ਸਭਾ ਪ੍ਰਬੰਧਕ ਕਮੇਟੀ ਪਿੰਡ ਕਾਂਸਲ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸਾਹਿਬ ਸਿੰਘ ਸਭਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਕੌਂਸਲਰ ਬੀਬੀ ਤਰਨਜੀਤ ਕੌਰ ਬੈਂਸ ਨੇ ਪੱਤਰਕਾਰਾਂ ਨੂੰ ਦੱਸਿਆ

ਕਿ ਇਹ ਨਗਰ ਕੀਰਤਨ ਪਿੰਡ ਕਾਂਸਲ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਦੇ ਪਿੰਡ ਖੁੱਡਾ ਅਲੀਸ਼ੇਰ ਅਤੇ ਪੰਜਾਬ ਦੇ ਪਿੰਡ ਬੜੀ ਕਰੌਰਾਂ, ਛੋਟੀ ਕਰੌਰਾਂ ਅਤੇ ਨਵਾਂ ਗਰਾਉਂ ਦੇ ਬਜਾਰ ਵਿੱਚੋਂ ਹੁੰਦਾ ਹੋਇਆ ਸ਼ਾਮ ਵੇਲੇ ਵਾਪਸ ਗੁਰਦੁਆਰਾ ਸਾਹਿਬ ਸਿੰਘ ਸਭਾ ਕਾਂਸਲ ਵਿਖੇ ਪਹੁੰਚਿਆ। ਨਗਰ ਕੀਰਤਨ ਵਿੱਚ ਰਾਗੀ ਸਿੰਘਾ ਵੱਲੋਂ ਕੀਰਤਨ ਅਤੇ ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ।

ਰਾਸਤੇ ਵਿੱਚ ਨਗਰ ਕੀਰਤਨ ਦਾ ਬੜੀ ਸ਼ਰਧਾ ਭਾਵਨਾਂ ਨਾਲ ਸਵਾਗਤ ਸੰਗਤਾਂ ਵੱਲੋਂ ਕੀਤਾ ਗਿਆ। ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਕਮੇਟੀ ਦੇ ਸਕੱਤਰ ਸੁੱਚਾ ਸਿੰਘ, ਵਿੱਤ ਸਕੱਤਰ ਅਵਤਾਰ ਸਿੰਘ ਬੈਂਸ, ਪਿਆਰਾ ਸਿੰਘ, ਨਾਇਬ ਤਹਿਸੀਲਦਾਰ ਦਲੀਪ ਸਿੰਘ ਜੰਗੂ ਸਮੇਤ ਸਮੂਹ ਕਮੇਟੀ ਮੈਂਬਰਾਂ ਅਤੇ ਪਿੰਡ ਵਾਸੀ ਹਾਜ਼ਰ ਸਨ।ਸੰਗਤਾਂ ਵੱਲੋਂ ਨਿਭਾਈਆਂ ਸੇਵਾਂਵਾਂ ਪ੍ਰਤੀ ਗੁਰਦੁਆਰਾ ਸਾਹਿਬ ਵਿੱਚ ਸਿਰੋਪਾਉ ਨਾਲ ਵਿਸ਼ੇਸ ਤੌਰ ਉਤੇ ਸਨਮਾਨ ਕੀਤਾ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement