ਚੈਰੀਟੇਬਲ ਸਕੂਲ ਦੇ ਬੱਚਿਆਂ ਲਈ ਖ਼ਰੀਦੀ ਨਵੀਂ ਬੱਸ
Published : Jun 14, 2018, 2:17 am IST
Updated : Jun 14, 2018, 2:17 am IST
SHARE ARTICLE
School Manager With Purchased Bus
School Manager With Purchased Bus

ਦਸਮੇਸ਼ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਦੀ ਪ੍ਰਬੰਧਕ ਕਮੇਟੀ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਘਰ ਤੋਂ ਸਕੂਲ

ਐਸ.ਏ.ਐਸ. ਨਗਰ, : ਦਸਮੇਸ਼ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਦੀ ਪ੍ਰਬੰਧਕ ਕਮੇਟੀ ਵੱਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਘਰ ਤੋਂ ਸਕੂਲ ਲਿਆਉਣ ਅਤੇ ਸਕੂਲ ਤੋਂ ਘਰ ਛੱਡਣ ਲਈ ਇੱਕ ਬੱਸ ਦੀ ਖਰੀਦੀ ਗਈ ਹੈ। ਇਹ ਸਕੂਲ ਗੁਰਦੁਆਰਾ ਸਾਚਾ ਧੰਨ ਫੇਜ਼-3ਬੀ1 ਵਿੱਚ ਸਥਿਤ ਹੈ ਅਤੇ ਚੈਰੀਟੇਬਲ ਆਧਾਰ 'ਤੇ ਚਲਦਾ ਹੈ।

ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਤੇ ਗੁਰਦੁਆਰਾ ਸਾਚਾ ਧੰਨ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਬੱਸ ਦੀ ਕੀਮਤ 14 ਲੱਖ ਰੁਪਏ ਹੈ ਅਤੇ ਇਸ ਨਾਲ ਬੱਚਿਆਂ ਦੇ ਆਉਣ ਜਾਣ ਦੀ ਲੋੜ ਨੂੰ ਬਿਹਤਰ ਢੰਗ ਨਾਲ ਪੂਰਾ ਕੀਤਾ ਜਾ ਸਕੇਗਾ।  ਸ੍ਰੀ ਗਿੱਲ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਹਰੇਕ ਸਾਲ ਸਕੂਲ ਦਾ ਨਤੀਜਾ 100 ਫੀਸਦੀ ਆਉਂਦਾ ਹੈ ਅਤੇ ਸਕੂਲ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਦਾ ਪਾਠ ਵੀ ਪੜ੍ਹਾਇਆ ਜਾਂਦਾ ਹੈ। ਇਸ ਮੌਕੇ ਜਗਜੀਤ ਸਿੰਘ, ਰਵਿੰਦਰ ਸਿੰਘ, ਹਰਦੇਵ ਸਿੰਘ ਢਿੱਲੋਂ ਅਤੇ ਬਲਵਿੰਦਰ ਸਿੰਘ ਵੀ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement