ਬਾਦਲਾਂ ਨੇ ਹਮੇਸ਼ਾ ਹੀ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੇ ਸਮਾਨ ਨੂੰ ਲੈ ਕੇ ਰਾਜਨੀਤੀ ਕੀਤੀ: ਰੰਧਾਵਾ
Published : Jun 14, 2019, 4:04 pm IST
Updated : Jun 14, 2019, 4:09 pm IST
SHARE ARTICLE
Sukhjinder Randhawa
Sukhjinder Randhawa

ਪੰਜਾਬ ਦੇ ਸਾਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪ੍ਰਸਤ ਪ੍ਰਕਾਸ਼ ਸਿੰਘ ਬਾਦਲ...

ਮੋਹਾਲੀ: ਪੰਜਾਬ ਦੇ ਸਾਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੋਨੋ ਹਮੇਸ਼ਾ ਹੀ ਧਰਮ ਦੇ ਨਾਮ ‘ਤੇ ਰਾਜਨੀਤੀ ਕੀਤੀ ਹੈ। ਸਿੱਖ ਰੈਫਰੈਂਸ ਰਾਇਬ੍ਰੇਰੀ ਦੇ ਮਾਮਲੇ ਨੂੰ ਚੁੱਕ ਕੇ ਹਮੇਸ਼ਾ ਲੋਕਾਂ ਦੀਆਂ ਭਾਵਨਾਮਾ ਨਾਲ ਖੇਡਿਆ ਹੈ। ਮੋਹਾਲੀ ‘ਚ ਗੱਲਬਾਤ ਕਰਦੇ ਹੋਏ ਰੰਧਾਵਾ ਨੇ ਕਿਹਾ ਕਿ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੇ ਫ਼ੌਜ ਵੱਲੋਂ ਜਬਤ ਕੀਤੇ ਅਤੇ ਬਾਅਦ ‘ਚ ਸ਼੍ਰੋਮਣੀ ਕਮੇਟੀ ਨੂੰ ਵਾਪਿਸ ਦਿੱਤੇ ਗਏ ਸਾਮਾਨ ਸੰਬੰਧਤ ਵੱਡੇ ਪੱਧਰ ‘ਤੇ ਜਾਂਚ ਹੋਣੀ ਚਾਹੀਦੀ ਹੈ।

Sukhjinder Randhawa Sukhjinder Randhawa

ਉਨ੍ਹਾਂ ਨੇ ਕਿਹਾ ਕਿ ਹੁਣ ਇਹ ਗੱਲ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਕਿ ਫ਼ੌਜ ਵੱਲੋਂ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਜੋ ਸਾਮਾਨ ਕਬਜੇ ‘ਚ ਲਿਆ ਗਿਆ ਸੀ ਇਹ ਸ਼੍ਰੋਮਣੀ ਕਮੇਟੀ ਨੂੰ ਵਾਪਸ ਕਰ ਦਿੱਤਾ ਗਿਆ ਹੈ। ਇਹ ਸਾਰੀ ਗੱਲ ਆਨ ਰਿਕਾਰਡ ਹੈ ਅਤੇ ਇਸ ‘ਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਦੇ ਦਸਤਖ਼ਤ ਹਨ। ਰੰਧਾਵਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ‘ਤੇ ਸਿੱਖ ਸੰਗਤ ਨੂੰ ਜਵਾਬ ਦੇਣ। ਉਨ੍ਹਾਂ ਨੇ ਕਿਹਾ ਕਿ ਕਮੇਟੀ ਦੇ ਸੈਕਟਰੀ ਭਾਨ ਸਿੰਘ ਭੌਰਾ ਚਾਹੇ ਹੁਣ ਇਸ ਦੁਨੀਆਂ ‘ਤੇ ਰਹੇ ਪ੍ਰੰਤੂ ਕੁਲਵੰਤ ਸਿੰਘ ਹਲੇ ਮੌਜੂਦ ਹਨ ਜਿਨ੍ਹਾਂ ਨੂੰ ਸਾਰੀ ਗੱਲ ਪੁੱਛੀ ਜਾ ਸਕਦੀ ਹੈ।

Parkash Singh BadalParkash Singh Badal

ਉਨ੍ਹਾਂ ਕਿਹਾ ਕਿ ਪੁਰਾਣੀ ਹੱਥ ਲਿਖਤ ਸ਼੍ਰੀ ਗੁਰੂ ਗ੍ਰੰਥ ਸਾਹਬ ਇੰਗਲੈਂਡ ਕਿਵੇਂ ਚਲੇ ਗਏ ਅਤੇ ਉਨ੍ਹਾਂ ਕਿਸ ਤਰ੍ਹਾਂ 4 ਹਜਾਰ ਪੌਂਡ ‘ਚ ਦਿੱਤਾ ਗਿਆ ਇਸਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦੀ ਇਤਿਹਾਸਕ ਵਿਰਾਸਤ ਦੇ ਨਾਲ ਕੀ ਕੁਝ ਹੋਇਆ ਅਤੇ ਕਿਵੇਂ ਹੋਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਸਿਆਸਤ ਨੂੰ ਧਰਮ ਨਾਲ ਅੱਗੇ ਰੱਖਿਆ ਹੈ। ਜਦਕਿ ਰਾਜਨੀਤੀ ਧਰਮ ਦੇ ਅਧੀਨ ਹੋਣੀ ਚਾਹੀਦੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement