ਫ਼ਤਿਹਵੀਰ ਦੀ ਮੌਤ ਬਾਅਦ ਕੈਪਟਨ ਸਰਕਾਰ ਹੋਈ ਸਖ਼ਤ, ਹੁਣ ਟਿਊਬਵੈੱਲ ਲੱਗਣਗੇ ਔਖੇ
Published : Jun 14, 2019, 10:55 am IST
Updated : Jun 14, 2019, 10:55 am IST
SHARE ARTICLE
Captain Amrinder Singh
Captain Amrinder Singh

ਫ਼ਤਿਹਵੀਰ ਦੇ ਮਾਮਲੇ ਤੋਂ ਬਾਅਦ ਕੈਪਟਨ ਸਰਕਾਰ ਐਕਸ਼ਨ ਵਿਚ ਆ ਗਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਚੰਡੀਗੜ੍ਹ: ਫ਼ਤਿਹਵੀਰ ਦੇ ਮਾਮਲੇ ਤੋਂ ਬਾਅਦ ਕੈਪਟਨ ਸਰਕਾਰ ਐਕਸ਼ਨ ਵਿਚ ਆ ਗਈ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਜਾਰੀ ਆਦੇਸ਼ ਤੋਂ ਬਾਅਦ ਪੰਜਾਬ ਵਿਚ 45 ਬੋਰਵੈੱਲ ਸੀਲ ਕਰ ਦਿੱਤੇ ਗਏ ਹਨ। ਹੁਣ ਸੂਬੇ ਵਿੱਚ ਸਰਕਾਰ ਦੀ ਮਨਜ਼ੂਰੀ ਤੋਂ ਬਗੈਰ ਟਿਊਬਵੈੱਲ ਨਹੀਂ ਲਾਏ ਜਾ ਸਕਣਗੇ। ਸੂਬੇ ਦੀ ਸਰਕਾਰ ਕੈਪਟਨ ਨੇ ਸਰਕਾਰੀ ਪ੍ਰਵਾਨਗੀ ਤੋਂ ਬਗੈਰ ਟਿਊਬਵੈਲ ਲਾਉਣ ’ਤੇ ਪਾਬੰਧੀਆਂ ਲਾਉਣ ਲਈ ਕਾਨੂੰਨ ਬਣਾਉਣ ਲਈ ਕਮਰਕੱਸ ਲਈ ਹੈ।

BoreWell waterBoreWell water

ਸੂਤਰਾਂ ਮੁਤਾਬਿਕ ਮੁੱਖ ਮੰਤਰੀ ਦਫ਼ਤਰ ਨੇ ਸਿੰਜਾਈ ਵਿਭਾਗ ਦੇ ਅਫ਼ਸਰਾਂ ਨੂੰ ਟਿਊਬਵੈੱਲ ਲਾਉਣ ਸਬੰਧੀ ਕਾਨੂੰਨ ਦਾ ਖ਼ਰੜਾ ਤਿਆਰ ਕਰਨ ਦੀਆਂ ਹਦਾਇਤਾਂ ਦੇ ਦਿੱਤੀਆਂ ਹਨ। ਇਸ ਬਾਰੇ ਸਿੰਜਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਅਗਸਤ ਮਹੀਨੇ ਹੋਣ ਵਾਲੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਟਿਊਬਵੈਲ ਲਾਉਣ ਬਾਰੇ ਨਵਾਂ ਕਾਨੂੰਨ ਲਾਗੂ ਕਰਨ ਲਈ ਬਿੱਲ ਲਿਆਂਦਾ ਜਾ ਸਕਦਾ ਹੈ। ਜੇ ਇਹ ਕਾਨੂੰਨ ਬਣ ਗਿਆ ਤਾਂ ਇਸ ਤੋਂ ਬਾਅਦ ਸਰਕਾਰ ਦੀ ਪ੍ਰਵਾਨਗੀ ਨਾਲ ਹੀ ਟਿਊਬਵੈੱਲ ਲਾਏ ਜਾ ਸਕਣਗੇ।

tubewelltubewell

ਦੱਸ ਦੇਈਏ ਸਰਕਾਰ ਵੱਲੋਂ ਧਰਤੀ ਹੇਠਲੀ ਪਾਣੀ ਦੀ ਦੁਰਵਰਤੋਂ ਰੋਕਣ ਲਈ ‘ਪੰਜਾਬ ਜਲ ਸ੍ਰੋਤ ਪ੍ਰਬੰਧਨ ਤੇ ਨਿਯੰਤਰਨ (ਕਾਨੂੰਨ)’ ਲਿਆਉਣ ਲਈ ਪਿਛਲੇ ਕਈ ਸਾਲਾਂ ਤੋਂ ਤਿਆਰੀ ਕੀਤੀ ਜਾ ਰਹੀ ਸੀ ਪਰ ਮੰਤਰੀਆਂ ਦੇ ਵਿਰੋਧ ਕਾਰਨ ਸਰਕਾਰ ਦਾ ਇਹ ਏਜੰਡਾ ਸਿਰੇ ਨਹੀਂ ਚੜ੍ਹ ਰਿਹਾ ਸੀ। ਕੈਪਟਨ ਸਰਕਾਰ ਨੇ ਇਸ ਕਾਨੂੰਨ ਨੂੰ ਲਾਗੂ ਕਰਨ ਲਈ ਮੰਤਰੀਆਂ ਦੀ ਕਮੇਟੀ ਦਾ ਗਠਨ ਕੀਤਾ ਸੀ ਪਰ ਨਵਜੋਤ ਸਿੰਘ ਸਿੱਧੂ ਦੇ ਵਿਰੋਧ ਕਾਰਨ ਇਹ ਮਾਮਲਾ ਸਿਰੇ ਨਹੀਂ ਚੜ੍ਹ ਸਕਿਆ। ਦੂਜੇ ਪਾਸੇ ਸੰਗਰੂਰ ਵਿੱਚ ਫ਼ਤਹਿਵੀਰ ਸਿੰਘ ਦੀ ਖੁੱਲ੍ਹੇ ਬੋਰ ਵਿੱਚ ਡਿੱਗ ਕੇ ਮੌਤ ਹੋ ਜਾਣ ਬਾਅਦ ਸਰਕਾਰ ਇਸ ਕਾਨੂੰਨ ਨੂੰ ਲਿਆਉਣ ਲਈ ਹੋਰ ਵੀ ਸਰਗਰਮ ਹੋ ਗਈ ਹੈ।

TubewellTubewell

ਕੇਂਦਰ ਸਰਕਾਰ ਵੱਲੋਂ ਵੀ ‘ਕੇਂਦਰੀ ਗਰਾਊਂਡ ਵਾਟਰ ਅਥਾਰਟੀ’ ਦਾ ਗਠਨ ਕੀਤਾ ਜਾ ਚੁੱਕਾ ਹੈ। ਇਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਪੰਜਾਬ ਵਿੱਚ ਇਸੇ ਸਾਲ 1 ਜੂਨ ਤੋਂ ਕੋਈ ਵੀ ਟਿਊਬਵੈਲ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਲੱਗ ਹੀ ਨਹੀਂ ਸਕਦਾ। ਮਹਿਜ਼ ਪੀਣ ਵਾਲੇ ਪਾਣੀ ਦੀ ਵਰਤੋਂ ਲਈ ਟਿਊਬਵੈੱਲ ਸਿਰਫ਼ ਇੱਕ ਇੰਚ ਪਾਣੀ ਦੀ ਨਿਕਾਸੀ ਤੱਕ ਦਾ ਹੀ ਲੱਗ ਸਕਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement