12ਵੀਂ ਪਾਸ ਵਿਦਿਆਰਥੀਆਂ ਲਈ 24 ਤੋਂ 29 ਜੂਨ ਤਕ ਲਗਾਏ ਜਾਣਗੇ ਰੁਜ਼ਗਾਰ ਮੇਲੇ : ਵਿਜੇ ਇੰਦਰ ਸਿੰਗਲਾ
Published : Jun 14, 2019, 7:23 pm IST
Updated : Jun 14, 2019, 7:27 pm IST
SHARE ARTICLE
Education dept. meeting Picture
Education dept. meeting Picture

ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਲਈ ਸਿੱਖਿਆ ਵਿਭਾਗ ਨੇ ਉਪਰਾਲੇ ਆਰੰਭੇ

ਐਸ.ਏ.ਐਸ. ਨਗਰ : ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਨੌਜਵਾਨਾਂ ਨੂੰ  ਐਨ.ਐਸ.ਕਿਊ.ਐਫ. ਵਿਸ਼ੇ ਅਤੇ ਵੋਕੇਸ਼ਨਲ ਸਟਰੀਮ ਨਾਲ 12ਵੀਂ ਜਮਾਤ ਪਾਸ ਕਰਨ ਉਪਰੰਤ ਨੌਕਰੀ ਦੇ ਮੌਕੇ ਉਪਲੱਬਧ ਕਰਵਾਉਣ ਲਈ 'ਹੁਨਰ ਹੈ ਤਾਂ ਰੁਜ਼ਗਾਰ ਹੈ' ਸੰਦੇਸ਼ ਨਾਲ 24 ਜੂਨ ਤੋਂ 29 ਜੂਨ ਤਕ ਰੁਜ਼ਗਾਰ ਮੇਲੇ ਲਗਾਉਣ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨਿਰਦੇਸ਼ ਦਿੱਤੇ ਹਿ ਕਿ ਇਨ੍ਹਾਂ ਮੇਲਿਆਂ ਵਿੱਚ ਸੈਸ਼ਨ 2018-19 ਦੌਰਾਨ ਪਾਸ ਹੋਣ ਵਾਲੇ ਕੇਵਲ ਵੋਕੇਸ਼ਨਲ/ਐਨ.ਐਸ.ਕਿਊ.ਐਫ. ਟਰੇਡਾਂ ਦੇ 12ਵੀਂ ਪਾਸ ਬਾਲਗ ਉਮਰ ਦੇ ਬੱਚੇ ਹੀ ਭਾਗ ਲੈਣਗੇ।

Education dept. meeting PictureEducation dept. meeting Picture

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਨੌਵੀਂ ਤੋਂ ਬਾਰ੍ਹਵੀਂ ਤਕ ਪੜ੍ਹਾਏ ਜਾ ਰਹੇ ਐਨ.ਐਸ.ਕਿਊ.ਐਫ. ਵਿਸ਼ੇ 'ਤੇ ਕਿੱਤਾ ਮੁਖੀ ਕੋਰਸਾਂ ਸਬੰਧੀ ਵਿਸ਼ੇ ਦੀ ਮਹੱਤਤਾ ਨੁੰ ਉਜਾਗਰ ਕਰਦਿਆਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ 24 ਜੂਨ ਨੂੰ ਸਕੰਸਸਸ ਮਾਲ ਰੋਡ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਤੇ ਤਰਨਤਾਰਨ, 25 ਜੂਨ ਨੂੰ ਸਮਾਸਸਸ ਪੀਏਯੂ ਲੁਧਿਆਣਾ ਵਿਖੇ ਜ਼ਿਲ੍ਹਾ ਲਧਿਆਣਾ, ਮੋਗਾ, ਹੁਸ਼ਿਆਰਪੁਰ ਤੇ ਫਿਰੋਜ਼ਪੁਰ ਵਿਖੇ ਮੇਲੇ ਲੱਗਣਗੇ।

Job fairJob fair

ਇਸ ਤੋਂ ਇਲਾਵਾ 26 ਜੂਨ ਨੂੰ ਸਮਾਸਸਸ ਸਿਵਲ ਲਾਇਨਜ਼ ਪਟਿਆਲਾ ਵਿਖੇ ਜ਼ਿਲ੍ਹਾ ਪਟਿਆਲਾ, ਬਰਨਾਲਾ ਤੇ ਸੰਗਰੂਰ, 27 ਜੂਨ ਨੂੰ ਸਸਸਸ ਮਾਲ ਰੋਡ ਬਠਿੰਡਾ ਵਿਖੇ ਜ਼ਿਲ੍ਹਾ ਬਠਿੰਡਾ, ਮਾਨਸਾ, ਫ਼ਰੀਦਕੋਟ, ਫ਼ਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ, 28 ਜੂਨ ਨੂੰ 3ਬੀ-1 ਮੋਹਾਲੀ, ਫ਼ਤਿਹਗੜ੍ਹ ਸਾਹਿਬ ਅਤੇ ਰੋਪੜ, 29 ਜੂਨ ਨੂੰ ਲਾਡੋਵਾਲੀ ਰੋਡ ਜਲੰਧਰ, ਗੁਰਦਾਸਪੁਰ, ਪਠਾਨਕੋਟ ਤੇ ਕਪੂਰਥਲਾ ਦੇ ਵਿਦਿਆਰਥੀ ਨਿਰਧਾਰਿਤ ਕੀਤੀ ਜਾਣ ਵਾਲੀ ਸੂਚੀਆਂ ਅਨੁਸਾਰ ਭਾਗ ਲੈਣਗੇ। ਇਹ ਮੇਲੇ ਨਿਰਧਾਰਿਤ ਮਿਤੀ ਅਤੇ ਸਥਾਨ ਅਨੁਸਾਰ ਸਵੇਰੇ 8 ਵਜੇ ਸ਼ੁਰੂ ਹੋਇਆ ਕਰਨਗੇ।

Education dept. meeting PictureEducation dept. meeting Picture

ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਬੱਚਿਆਂ ਨੂੰ ਰੋਜ਼ਗਾਰ ਮੇਲਿਆਂ ਵਿਚ ਨਿਸ਼ਚਿਤ ਸਥਾਨ ਅਤੇ ਸਮੇਂ ਤੇ ਜਰੂਰ ਭੇਜਣ| ਇਸ ਨਾਲ ਬੱਚਿਆਂ ਦਾ ਜਿੱਥੇ ਹੌਸਲਾ ਵਧੇਗਾ ਉੱਥੇ ਉਹਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ। ਇਸ ਸਬੰਧੀ ਪੰਜਾਬ ਦੇ ਸਮੂਹ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰਾਂ ਤੇ ਵੋਕੇਸ਼ਨਲ ਟਰੇਨਰ ਕੋਆਰਡੀਨੇਟਰਾਂ ਦੀ ਇਕ ਮੀਟਿੰਗ ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਦੇ ਕਾਨਫ਼ਰੰਸ ਹਾਲ ਵਿਖੇ ਹੋਈ। ਇਸ ਮੌਕੇ ਅਮਰਜੀਤ ਸਿੰਘ ਸਹਾਇਕ ਸਟੇਟ ਪ੍ਰਾਜੈਕਟ ਡਾਇਰੈਕਟਰ, ਸਮੂਹ ਜ਼ਿਲ੍ਹਿਆਂ ਦੇ ਵੋਕੇਸ਼ਨਲ ਕੋਆਰਡੀਨੇਟਰਜ਼ ਅਤੇ ਸਿੱਖਿਆ ਵਿਭਾਗ ਦੇ ਆਹਲਾ ਅਧਿਕਾਰੀ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement