
ਮੰਗਾਂ ਪੂਰੀਆਂ ਨਾ ਹੋਣ 'ਤੇ ਹੋਵੇਗਾ ਹੋਰ ਤਿੱਖਾ ਸੰਘਰਸ਼
ਬਰਨਾਲਾ: ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਬਰਨਾਲਾ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਆਪਣੇ ਖ਼ੂਨ ਨਾਲ ਮੰਗ ਪੱਤਰ ਲਿਖਿਆ। ਇਹ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਅਤੇ ਵਿਭਾਗ ਦੇ ਮੰਤਰੀ ਦੇ ਨਾਂ ਲਿਖਿਆ ਗਿਆ। ਆਪਣੀਆਂ ਇਹਨਾਂ ਮੰਗਾਂ ਸਬੰਧੀ ਲਿਖੇ ਗਏ ਮੰਗ ਪੱਤਰ ਨੂੰ ਡਾਕ ਰਾਹੀਂ ਪੰਜਾਬ ਸਰਕਾਰ ਕੋਲ ਭੇਜਿਆ ਜਾਵੇਗਾ।
Ladies
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਆਂਗਨਵਾੜੀ ਮੁਲਾਜ਼ਮਾਂ ਦੀ ਵਧਾਈ ਗਈ ਤਨਖ਼ਾਹ ਵਿਚ ਪੰਜਾਬ ਸਰਕਾਰ ਆਪਣਾ ਬਣਦਾ 40 ਫ਼ੀਸਦੀ ਹਿੱਸਾ ਨਹੀਂ ਪਾਇਆ ਜਾ ਰਿਹਾ ਜੋ ਕਿ ਤਕਰੀਬਨ ਇੱਕ ਸਾਲ ਤੋਂ ਮੰਗ ਲਟਕਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਜਦ ਵੀ ਕੇਂਦਰ ਸਰਕਾਰ ਵੱਲੋਂ ਆਂਗਨਵਾੜੀ ਮੁਲਾਜ਼ਮਾਂ ਦੀ ਤਨਖ਼ਾਹ ਭੱਤਿਆਂ ਵਿਚ ਵਾਧਾ ਕੀਤਾ ਜਾਂਦਾ ਹੈ ਤਾਂ ਪੰਜਾਬ ਸਰਕਾਰ ਨੇ ਵੀ ਆਪਣਾ ਬਣਦਾ ਹਿੱਸਾ 40 ਫ਼ੀਸਦੀ ਵਧਾਉਣਾ ਹੁੰਦਾ ਹੈ।
Ladies
ਉਹਨਾਂ ਦੱਸਿਆ ਕਿ ਜਦ ਦੀ ਕੈਪਟਨ ਸਰਕਾਰ ਸੱਤਾ ਵਿਚ ਆਈ ਹੈ ਤਾਂ ਉਹਨਾਂ ਆਂਗਣਵਾੜੀ ਮੁਲਾਜ਼ਮਾਂ ਨਾਲ ਕੀਤਾ ਗਿਆ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਪੁਰਾਣੀਆਂ ਮੰਗਾਂ ਵੀ ਇਸੇ ਤਰ੍ਹਾਂ ਲਟਕ ਰਹੀਆਂ ਹਨ। ਯੂਨੀਅਨ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਉਹਨਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਜਲਦ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।