ਕੋਵਿਡ ਦੇ ਸੰਕਟ ਦੌਰਾਨ ਗਰੀਬਾਂ ਦੀ ਸਹਾਇਤਾ ਲਈ ਗਰੀਬ ਕਲਿਆਣ ਅੰਨ ਯੋਜਨਾ ਦਾ ਲਾਭ ਵਧਾਉਣ ਦੀ ਮੰਗ
Published : Jun 14, 2020, 5:10 pm IST
Updated : Jun 14, 2020, 5:10 pm IST
SHARE ARTICLE
Amarinder Singh
Amarinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ........

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਕੋਵਿਡ ਦੇ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (ਪੀ.ਐਮ.ਜੀ.ਕੇ.ਏ.ਵਾਈ.) ਦਾ ਲਾਭ ਛੇ ਮਹੀਨੇ ਹੋਰ ਵਧਾਉਣ ਦੀ ਅਪੀਲ ਕੀਤੀ ਹੈ ਤਾਂ ਕਿ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਦੇ ਲਾਭਪਾਤਰੀਆਂ ਨੂੰ ਮੁਫ਼ਤ ਕਣਕ ਅਤੇ ਦਾਲਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

Narendra ModiNarendra Modi

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਵਾਧਾ ਯਕੀਨੀ ਬਣਾਏਗਾ ਕਿ ਗਰੀਬ ਅਤੇ ਲੋੜਵੰਦ ਭੁੱਖੇ ਪੇਟ ਨਾ ਸੌਣ ਅਤੇ ਉਨਾਂ ਨੂੰ ਆਪਣਾ ਗੁਜ਼ਾਰਾ ਕਰਨ ਦੇ ਯੋਗ ਵੀ ਬਣਾਇਆ ਜਾ ਸਕੇਗਾ।

Amarinder SinghAmarinder Singh

ਮੁੱਖ ਮੰਤਰੀ ਨੇ  ਮੋਦੀ ਨੂੰ ਇਸ ਬਾਰੇ ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖੁਰਾਕ ਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਨੂੰ ਸਲਾਹ ਦੇਣ ਦੀ ਅਪੀਲ ਕੀਤੀ।

PM Narendra ModiPM Narendra Modi

ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਪਹਿਲੇ ਐਲਾਨ ਨਾਲ ਕੋਵਿਡ ਦੇ ਔਖੇ ਸਮਿਆਂ ਦੌਰਾਨ ਐਨ.ਐਫ.ਐਸ.ਏ. ਦੇ ਗਰੀਬ ਲਾਭਪਾਤਰੀਆਂ ਨੂੰ ਹੋਏ ਵੱਡੇ ਲਾਭ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਦੇਸ਼ ਵਿਆਪੀ ਤਾਲਾਬੰਦੀ ਨਾਲ ਨਾ ਸਿਰਫ ਮੁਲਕ ਦੇ ਅਰਥਚਾਰੇ ਦੀ ਰਫ਼ਤਾਰ ਮੱਠੀ ਪਈ ਸਗੋਂ ਲੋਕਾਂ ਦੀ ਆਮਦਨ ਅਤੇ ਬੱਚਤ ਵਿੱਚ ਵੀ ਵੱਡੀ ਕਮੀ ਆਈ ਹੈ।

corona viruscorona virus

ਇਸ ਲਾਭ ਵਿੱਚ ਵਾਧਾ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਲੌਕਡਾਊਨ ਨੂੰ ਲਗਪਗ ਤਿੰਨ ਮਹੀਨੇ ਹੋ ਚੱਲੇ ਹਨ ਅਤੇ ਪੰਜਾਬ ਵਿੱਚ ਉਦਯੋਗਿਕ ਗਤੀਵਿਧੀਆਂ ਬਹਾਲ ਹੋ ਜਾਣ ਤੋਂ ਬਾਅਦ ਵੀ ਲੋਕਾਂ ਖਾਸ ਕਰਕੇ ਗਰੀਬਾਂ ਦੀ ਆਰਥਿਕ ਸਥਿਤੀ ’ਚ ਬਹੁਤਾ ਸੁਧਾਰ ਨਹੀਂ ਹੋਇਆ।

ਉਨਾਂ ਦੱਸਿਆ ਕਿ ਸੂਬੇ ਵਿੱਚ 2.60 ਲੱਖ ਉਦਯੋਗਿਕ ਯੂਨਿਟਾਂ ਵਿੱਚੋਂ 2.32 ਲੱਖ ਤੋਂ ਵੱਧ ਯੂਨਿਟ ਚਾਲੂ ਹੋ ਗਏ ਹਨ ਪਰ ਪਿਛਲੇ ਕੁਝ ਮਹੀਨਿਆਂ ਦੌਰਾਨ ਤਨਖਾਹਾਂ ਦਾ ਘਾਟਾ ਪੈ ਜਾਣ ਕਰਕੇ ਲੋਕਾਂ ਖਾਸ ਕਰਕੇ ਐਨ.ਐਫ.ਐਸ.ਏ. ਦੇ ਗਰੀਬ ਲਾਭਪਾਤਰੀਆਂ ਦੀ ਖਰੀਦ ਸ਼ਕਤੀ ਨੂੰ ਬੁਰੀ ਤਰਾਂ ਖੋਰਾ ਲੱਗਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਢਿੱਲ ਦੇਣ ਨਾਲ ਕੋਵਿਡ-19 ਦੇ ਕੇਸਾਂ ਵਿੱਚ ਵਾਧਾ ਹੋਣ ਦਾ ਰੁਝਾਨ ਦੇਖਿਆ ਜਾ ਰਿਹਾ ਹੈ ਅਤੇ ਅੱਗੇ ਲੌਕਡਾਊਨ ਅਤੇ ਬੰਦਿਸ਼ਾਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਵਿੱਚ ਛੇ ਮਹੀਨੇ ਦਾ ਵਾਧਾ ਕਰਨ ਨਾਲ ਇਸ ਔਖੀ ਘੜੀ ਵਿੱਚ ਐਨ.ਐਫ.ਐਸ.ਏ. ਦੇ ਲੋੜਵੰਦ ਲਾਭਪਾਤਰੀਆਂ ਨੂੰ ਬਹੁਤ ਮਦਦ ਮਿਲੇਗੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement