SC ਅਧਿਕਾਰੀਆਂ ਦੀ ਨਿਯੁਕਤੀਆਂ 'ਚ Captain Govt. ਦਾ ਅਸਲ ਚਿਹਰਾ ਬੇਨਕਾਬ ਹੋਇਆ: ਕੈਂਥ
Published : Jun 14, 2020, 4:51 pm IST
Updated : Jun 14, 2020, 5:37 pm IST
SHARE ARTICLE
Punjab SC Captain Amarinder Singh
Punjab SC Captain Amarinder Singh

ਕੈਪਟਨ ਸਰਕਾਰ 'ਚ ਅਨੁਸੂਚਿਤਜਾਤੀਆਂ ਨੂੰ ਨਿਯੁਕਤੀਆਂ ਦੇ ਮਾਮਲੇ ‘ਤੇ  ਨਜ਼ਰਅੰਦਾਜ਼ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ

ਚੰਡੀਗੜ੍ਹ: ਰਾਜ ਵਿੱਚ ਸਿਵਲ ਅਤੇ ਪੁਲਿਸ ਅਫਸਰਸ਼ਾਹੀ ਦਫਤਰਾਂ ਵਿੱਚ ਹਾਲ ਹੀ ਵਿੱਚ ਹੋਏ ਬਦਲਾਅ ਵਿੱਚ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਇਨ੍ਹਾਂ ਅਹੁਦਿਆਂ ‘ਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਅਧਿਕਾਰੀਆਂ ਦੀ ਅਣਦੇਖੀ ਕਰਨ ਦੀ ਆਲੋਚਨਾ ਕੀਤੀ।

NSCANSCA

ਪਿਛਲੇ ਹਫ਼ਤੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇੱਕ ਨੋਟਿਸ ਜਾਰੀ ਕਰਕੇ ਰਾਜ ਵਿੱਚ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਪੁਰਾਣੇ ਆਦੇਸ਼ਾਂ ਬਾਰੇ ਸਪੱਸ਼ਟੀਕਰਨ ਮੰਗਿਆ ਸੀ ਅਤੇ ਅਨੁਸੂਚਿਤ ਜਾਤੀਆਂ ਦੇ ਵੱਖ-ਵੱਖ ਅਹੁਦਿਆਂ ਲਈ ਐਸ.ਸੀ. ਅਫਸਰਾਂ ਨੂੰ ਕਿਉਂ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਸੀ ਕੈਪਟਨ ਸਰਕਾਰ ਦਾ ਉਦਾਸੀਨ ਵਤੀਰਾ ਦੇ ਖਿਲਾਫ਼ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੱਲੋਂ ਦਿੱਤੀ ਸ਼ਿਕਾਇਤ ‘ਤੇ ਕਾਰਵਾਈ ਕੀਤੀ।

JobJob

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ‘ਚ ਅਨੁਸੂਚਿਤ ਜਾਤੀਆਂ ਦੀ ਕੋਈ ਅਹਿਮੀਅਤ ਨਹੀਂ ਹੋਣ ਦਾ ਦੋਸ਼ ਲਗਾਉਂਦਿਆਂ, ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਗੈਰ ਰਾਜਨੀਤਕ-ਸਮਾਜਿਕ ਜੱਥੇਬੰਦੀ ਦੇ ਮੁਖੀ ਪਰਮਜੀਤ ਸਿੰਘ ਕੈਂਥ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਹਾਲ ਹੀ ਵਿਚ ਸਿਵਲ ਅਤੇ ਪੁਲਿਸ ਕੀਤੀਆਂ ਨਿਯੁਕਤੀਆਂ  'ਚ ਪੱਖਪਾਤੀ ਵਿਵਹਾਰ ਕਾਰਨ  ਸਮਾਜ ਵਿੱਚ ਨਿਰਾਸ਼ਾ ਅਤੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

Job Captain Government Captain Government

"ਕੈਪਟਨ ਅਮਰਿੰਦਰ ਸਿੰਘ ਦੀ ਗੈਰ ਸੰਵਿਧਾਨਕ ਸੈਂਡੋ ਕੈਬਨਿਟ 'ਚ ਨੀਤੀਗਤ ਫੈਸਲੇ ਅਤੇ ਪ੍ਰਬੰਧਕ ਕਮੇਟੀ ਦੇ ਟੋਲੇ ਵਿਚ ਅਨੁਸੂਚਿਤ ਜਾਤੀਆਂ ਨੂੰ ਅਛੂਤ ਮੰਨਿਆ ਜਾਂਦਾ ਹੈ" ਪੰਜਾਬ ਵਿੱਚ ਡਿਪਟੀ ਕਮਿਸ਼ਨਰ ਦੀਆਂ 22 ਅਸਾਮੀਆਂ ਅਤੇ 24 ਸੀਨੀਅਰ ਪੁਲਿਸ ਕਪਤਾਨ ਹਨ। ਇਸੇ ਤਰ੍ਹਾਂ ਅਨੁਸੂਚਿਤ ਜਾਤੀ ਵਿਚੋਂ 4 ਡਿਵੀਜ਼ਨਲ ਕਮਿਸ਼ਨਰਾਂ  ਪੱਧਰ ਦੇ ਅਹੁਦਿਆਂ 'ਤੇ ਕੋਈ ਵੀ ਨਿਯੁਕਤ ਨਹੀਂ ਕੀਤਾ ਗਿਆ।

JobsJobs

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਮਹੱਤਵਪੂਰਨ ਪ੍ਰਸ਼ਾਸਕੀ ਅਹੁਦਿਆਂ ‘ਤੇ ਨਿਯੁਕਤੀਆਂ ਕਰਨ ਸਮੇਂ ਨਾ ਮਾਤਰ ਹੀ ਅਨੁਸੂਚਿਤ ਜਾਤੀਆਂ ਨੂੰ ਪ੍ਰਤੀਨਿਧਤਾ  ਦਿੱਤੀ ਜਾ ਰਹੀ ਹੈ। ਸ੍ਰ ਕੈਂਥ ਨੇ ਕਿਹਾ ਕਿ ਰਾਜਨੀਤਕ ਤੌਰ ਤੇ ਸਿਰਫ ਚੋਣਾਂ ਦੇ ਮੌਸਮ ਦੌਰਾਨ ਕਾਂਗਰਸ ਪਾਰਟੀ ਆਪਣੇ ਆਪ ਨੂੰ ਅਨੁਸੂਚਿਤ ਜਾਤੀਆਂ, ਘੱਟਗਿਣਤੀ ਅਤੇ ਗਰੀਬਾਂ ਦੀ ਰੱਖਿਆ ਕਰਨ ਵਾਲਾ ਮੰਨਦੀ ਹੈ, ਪਰ ਅਸਲੀਅਤ ਵਿਚ ਇਨ੍ਹਾਂ ਸਮਾਜਿਕ ਪੱਧਰ ਉੱਤੇ ਪੱਛੜੇ ਵਰਗ ਨੂੰ ਪੰਜਾਬ ਵਿਚ ਰਾਜਨੀਤਕ ਅਤੇ ਪ੍ਰਸ਼ਾਸਨ ਵਿਚ ਅਣਗੌਲਿਆ ਕਰ ਰਹੀ ਹੈ।

WorkersWorkers

ਇਸ ਦੀ ਮਿਸ਼ਾਲ ਪੰਜਾਬ ਵਿਚ ਰਾਜਨੀਤਕ ,ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਨਾ ਮਾਤਰ ਨੁਮਾਇੰਦਿਆਂ ਨੂੰ ਪ੍ਰਤੀਨਿਧਤਾ ਦਿੱਤੀ ਜਾਂਦੀ ਹੈ। ਅਨੁਸੂਚਿਤ ਜਾਤੀਆਂ ਦੇ ਅਫਸਰਾਂ ਨੂੰ ਕਦੇਂ ਵੀ ਗ੍ਰਹਿ, ਵਿੱਤੀ ਅਤੇ ਪੁਲਿਸ ਮੁਖੀ ਵਰਗੇ ਪ੍ਰਬੰਧਕੀ ਅਹੁਦਿਆਂ 'ਤੇ ਹੋਰ ਅਸਾਮੀਆਂ 'ਤੇ ਨਿਯੁਕਤ ਕਰਨ ਲਈ ਜਾਤੀ ਵਿਵਸਥਾ ਨੂੰ ਧਿਆਨ ਵਿੱਚ ਰੱਖਿਆ ਜਾਂਦਾ ਹੈ।

ਹੁਣ ਤਾਂ ਹੱਦ ਹੀ ਹੋ ਗਈ ਹੈ ਕਿ ਪ੍ਰਸ਼ਾਸਨਿਕ ਮਹੱਤਵਪੂਰਨ ਪ੍ਰਬੰਧਕੀ ਅਹੁਦਿਆਂ 'ਤੇ ਅਨੁਸੂਚਿਤ ਜਾਤੀਆਂ ਦੇ ਯੋਗ ਅਧਿਕਾਰੀਆਂ ਦੀ ਅਣਦੇਖੀ ਕਰਨ ਦੀ ਪਰੰਪਰਾ ਸ਼ੁਰੂ ਹੋ ਗਿਆ ਹੈ। ਸ੍ਰ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਵਿਰੋਧ ਵਿੱਚ ਅਨੁਸੂਚਿਤ ਜਾਤੀ ਸੰਗਠਨਾਂ ਦੇ ਨੇਤਾਵਾਂ ਦੀ ਇੱਕ ਮੀਟਿੰਗ ਜਲਦੀ ਹੀ ਕੀਤੀ ਜਾਏਗੀ। ਕਾਂਗਰਸ ਪਾਰਟੀ ਸਰਕਾਰ ਦੇ ਅਨੁਸੂਚਿਤ ਜਾਤੀ ਵਿਰੋਧੀ ਨੀਤੀਗਤ ਫੈਸਲੇ ਦਾ ਖੁਲਾਸਾ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਅਤੇ ਮੰਗ ਪੱਤਰ ਦਿੱਤਾ ਜਾਵੇਗਾ।

ਇਸ ਸਬੰਧ ਵਿੱਚ ਅਨੁਸੂਚਿਤ ਜਾਤੀਆਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਲਈ ਇੱਕ ਪ੍ਰੋਗਰਾਮ ਤਿਆਰ ਕੀਤਾ ਜਾਵੇਗਾ। ਸ੍ਰ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਵਿੱਚ ਅਨੁਸੂਚਿਤ ਜਾਤੀ ਦੇ ਅਧਿਕਾਰੀਆਂ ਅਤੇ ਰਾਜਨੀਤਿਕ ਨੇਤਾਵਾਂ ਦੀ ਅਣਦੇਖੀ ਦਾ ਮੁੱਦਾ ਕਾਂਗਰਸ ਪਾਰਟੀ ਦੀ ਮੁਖੀ ਸੋਨੀਆ ਗਾਂਧੀ ਅਤੇ ਹੋਰ ਨੇਤਾਵਾਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ  ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement