ਪੰਜਾਬ ’ਚ 7055 ਡਾਕਟਰਾਂ ਤੇ ਹੋਰ ਸਟਾਫ਼ ਦੀ ਭਰਤੀ ਹੋਵੇਗੀ ਜਲਦ : ਬਲਬੀਰ ਸਿੱਧੂ
Published : Jun 14, 2020, 8:49 am IST
Updated : Jun 14, 2020, 8:49 am IST
SHARE ARTICLE
Balbir Singh Sidhu
Balbir Singh Sidhu

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਸੂਬੇ ਅੰਦਰ 7055 ਡਾਕਟਰਾਂ ਤੇ ਹੋਰ ਸਟਾਫ ਦੀ ਭਰਤੀ ਜਲਦ ਕੀਤੀ ਜਾ ਰਹੀ ਹੈ

ਖੰਨਾ, 13 ਜੂਨ (ਏ.ਐਸ.ਖੰਨਾ): ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਸੂਬੇ ਅੰਦਰ 7055 ਡਾਕਟਰਾਂ ਤੇ ਹੋਰ ਸਟਾਫ ਦੀ ਭਰਤੀ ਜਲਦ ਕੀਤੀ ਜਾ ਰਹੀ ਹੈ?ਇਹ ਜਾਣਕਾਰੀ  ਸਿਵਲ ਹਸਪਤਾਲ  ਜਗਰਾਉਂ ਵਿਖੇ 30 ਬਿਸਤਰਿਆਂ ਵਾਲੇ ਜੱਚਾ ਬੱਚਾ ਹਸਪਤਾਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਸਮੇ ਦਿੱਤੀ। ਉਨਾਂ ਦੱਸਿਆ ਕਿ ਇਹ ਹਸਪਤਾਲ 8.5 ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਤਪਾਲ ਦੇ ਘੇਰੇ ਦੇ ਅੰਦਰ ਹੀ ਬਣੇਗਾ। ਇਸ ਹਸਪਤਾਲ ਨੂੰ ਇੱਕ ਸਾਲ ਵਿੱਚ ਤਿਆਰ ਕਰਨ ਦਾ ਟੀਚਾ ਹੈ।

ਕੈਬਨਿਟ ਮੰਤਰੀ ਸਿੱਧੂ ਨੇ ਦੱਸਿਆ ਕਿ ਇਸ ਹਸਪਤਾਲ ਦੀ ਇਮਾਰਤ ਤਿੰਨ ਮੰਜਿਲਾ ਹੋਵੇਗੀ, ਜਿਸ ਵਿੱਚ ਅਲਟਰਾਸਾਊਂਡ, ਈ. ਸੀ. ਜੀ., ਲੈਬਾਰਟਰੀ, ਫਾਰਮੇਸੀ, ਫੀਡਿੰਗ ਰੂਮ, ਨਵੇਂ ਬੱਚਿਆਂ ਦੇ ਜਨਮ ਸੰਬੰਧੀ ਯੂਨਿਟ, ਰਿਕਵਰੀ ਰੂਮ, ਏ-ਸੈਪਟਿਕ ਆਪਰੇਸ਼ਨ ਥੀਏਟਰ, ਪ੍ਰੀ-ਨਟਲ ਰੂਮ, ਲੇਬਰ ਰੂਮ, ਸੈਪਟਿਕ ਲੇਬਰ ਰੂਮ, ਬੱਚਿਆਂ ਦਾ ਵਾਰਡ, ਨਰਸਿੰਗ ਸਟੇਸ਼ਨ, ਪ੍ਰਾਈਵੇਟ ਕਮਰੇ, ਵਾਰਡ ਅਤੇ ਹੋਰ ਸਹੂਲਤਾਂ ਉਪਲਬੱਧ ਹੋਣਗੀਆਂ। ਇਸ ਹਸਪਤਾਲ ਵਿੱਚ ਲਿਫ਼ਟ ਦੀ ਸਹੂਲਤ ਵੀ ਹੋਵੇਗੀ, ਜੋ ਕਿ ਤਿੰਨਾਂ ਮੰਜਿਲਾਂ ਨੂੰ ਆਪਸ ਵਿੱਚ ਜੋੜੇਗੀ।

ਸ੍ਰ. ਸਿੱਧੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਦ੍ਰਿੜ ਸੰਕਲਪ ਹੈ। ਉਨਾਂ ਕਿਹਾ ਕਿ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਹੋਰ ਹਸਪਤਾਲ ਅਤੇ ਟਰੌਮਾ ਸੈਂਟਰ ਸਥਾਪਤ ਕੀਤੇ ਜਾਣਗੇ। ਉਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਜਲਦ ਹੀ 7055 ਡਾਕਟਰਾਂ ਅਤੇ ਹੋਰ ਸਟਾਫ਼ ਦੀ ਭਰਤੀ ਕੀਤੀ ਜਾ ਰਹੀ ਹੈ। ਸਟਾਫ਼ ਵਿੱਚ 500 ਮੈਡੀਕਲ ਅਫ਼ਸਰ, 500 ਸਪੈਸ਼ਲਿਸਟ ਡਾਕਟਰ, ਪੈਰਾ ਮੈਡੀਕਲ ਸਟਾਫ਼, ਏ. ਐੱਨ. ਐੱਮਜ਼, ਮਲਟੀਪਰਪਜ਼ ਹੈੱਲਥ ਵਰਕਰ, ਨਰਸਿਜ਼, ਟੈਕਨੀਕਲ ਸਟਾਫ਼ ਅਤੇ ਹੋਰ ਸ਼ਾਮਿਲ ਹਨ।  

ਸ੍ਰ. ਸਿੱਧੂ ਨੇ ਕਿਹਾ ਕਿ ਕੋਵਿਡ 19 ਦੌਰਾਨ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਇਸ ਸਥਿਤੀ ਵਿੱਚ ਮੋਹਰੀ ਹੋ ਕੇ ਲੜ੍ਹ ਰਿਹਾ ਹੈ। ਇਸੇ ਕਾਰਨ ਹੀ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਬਹੁਤ ਘੱਟ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ‘ ਤਹਿਤ ਸਿਹਤ ਵਿਭਾਗ ਦਾ ਸਟਾਫ਼ ਲੋਕਾਂ ਨੂੰ ਕੋਵਿਡ 19 ਬਿਮਾਰੀ ਦਾ ਟਾਕਰਾ ਕਰਨ ਲਈ ਜਾਗਰੂਕ ਕਰੇਗਾ।

ਕੋਰੋਨਾ ਦੇ ਮਰੀਜ਼ਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਨਿਜੀ ਹਸਪਤਾਲਾਂ ਵਿਰੁਧ ਸਖ਼ਤ ਕਾਰਵਾਈ ਦੀ ਚੇਤਾਵਨੀ
ਸੂਬੇ ਵਿਚ ਕੁੱਝ ਨਿਜੀ ਹਸਪਤਾਲਾਂ ਦੁਆਰਾ ਕੋਵਿਡ ਦੇ ਮਰੀਜ਼ਾਂ ਤੋਂ ਹੱਦ ਤੋਂ ਵੱਧ ਪੈਸੇ ਵਸੂਲਣ ਦੀਆਂ ਰੀਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਅਜਿਹੇ ਸਾਰੇ ਹਸਪਤਾਲਾਂ ਜੋ ਇਸ ਮਹਾਂਮਾਰੀ ਕਰ ਕੇ ਬਣੇ ਹਾਲਾਤਾਂ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਵਿਰੁਧ ਸਖ਼ਤ ਕਾਰਵਾਈ ਅਤੇ ਅਜਿਹੇ ਹਸਪਤਾਲਾਂ ਦੇ ਲਾਇਸੰਸ ਰੱਦ ਕਰਨ ਦੀ ਚੇਤਾਵਨੀ ਦਿਤੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਰੀਜ਼ਾਂ ਅਤੇ ਨਿਜੀ ਹਸਪਤਾਲਾਂ ਦੇ ਹਿਤਾਂ ਨੂੰ ਧਿਆਨ ਵਿਚ ਰਖਦਿਆਂ ਜਲਦ ਹੀ ਕੋਵਿਡ ਦੇ ਇਲਾਜ ਲਈ ਖਰਚੇ ਤੈਅ ਕਰੇਗੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement