
ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ
ਖੰਨਾ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਸੂਬੇ ਅੰਦਰ 7055 ਡਾਕਟਰਾਂ ਤੇ ਹੋਰ ਸਟਾਫ ਦੀ ਭਰਤੀ ਜਲਦ ਕੀਤੀ ਜਾ ਰਹੀ ਹੈ?ਇਹ ਜਾਣਕਾਰੀ ਸਿਵਲ ਹਸਪਤਾਲ ਜਗਰਾਉਂ ਵਿਖੇ 30 ਬਿਸਤਰਿਆਂ ਵਾਲੇ ਜੱਚਾ ਬੱਚਾ ਹਸਪਤਾਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਸਮੇ ਦਿੱਤੀ। ਉਨਾਂ ਦੱਸਿਆ ਕਿ ਇਹ ਹਸਪਤਾਲ 8.5 ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਤਪਾਲ ਦੇ ਘੇਰੇ ਦੇ ਅੰਦਰ ਹੀ ਬਣੇਗਾ। ਇਸ ਹਸਪਤਾਲ ਨੂੰ ਇੱਕ ਸਾਲ ਵਿੱਚ ਤਿਆਰ ਕਰਨ ਦਾ ਟੀਚਾ ਹੈ।
Balbir Sidhu
ਕੈਬਨਿਟ ਮੰਤਰੀ ਸਿੱਧੂ ਨੇ ਦੱਸਿਆ ਕਿ ਇਸ ਹਸਪਤਾਲ ਦੀ ਇਮਾਰਤ ਤਿੰਨ ਮੰਜਿਲਾ ਹੋਵੇਗੀ, ਜਿਸ ਵਿੱਚ ਅਲਟਰਾਸਾਊਂਡ, ਈ. ਸੀ. ਜੀ., ਲੈਬਾਰਟਰੀ, ਫਾਰਮੇਸੀ, ਫੀਡਿੰਗ ਰੂਮ, ਨਵੇਂ ਬੱਚਿਆਂ ਦੇ ਜਨਮ ਸੰਬੰਧੀ ਯੂਨਿਟ, ਰਿਕਵਰੀ ਰੂਮ, ਏ-ਸੈਪਟਿਕ ਆਪਰੇਸ਼ਨ ਥੀਏਟਰ, ਪ੍ਰੀ-ਨਟਲ ਰੂਮ, ਲੇਬਰ ਰੂਮ, ਸੈਪਟਿਕ ਲੇਬਰ ਰੂਮ, ਬੱਚਿਆਂ ਦਾ ਵਾਰਡ, ਨਰਸਿੰਗ ਸਟੇਸ਼ਨ, ਪ੍ਰਾਈਵੇਟ ਕਮਰੇ, ਵਾਰਡ ਅਤੇ ਹੋਰ ਸਹੂਲਤਾਂ ਉਪਲਬੱਧ ਹੋਣਗੀਆਂ। ਇਸ ਹਸਪਤਾਲ ਵਿੱਚ ਲਿਫ਼ਟ ਦੀ ਸਹੂਲਤ ਵੀ ਹੋਵੇਗੀ, ਜੋ ਕਿ ਤਿੰਨਾਂ ਮੰਜਿਲਾਂ ਨੂੰ ਆਪਸ ਵਿੱਚ ਜੋੜੇਗੀ।
Balbir Sidhu
ਸ੍ਰ. ਸਿੱਧੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਦ੍ਰਿੜ ਸੰਕਲਪ ਹੈ। ਉਨਾਂ ਕਿਹਾ ਕਿ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਹੋਰ ਹਸਪਤਾਲ ਅਤੇ ਟਰੌਮਾ ਸੈਂਟਰ ਸਥਾਪਤ ਕੀਤੇ ਜਾਣਗੇ। ਉਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਜਲਦ ਹੀ 7055 ਡਾਕਟਰਾਂ ਅਤੇ ਹੋਰ ਸਟਾਫ਼ ਦੀ ਭਰਤੀ ਕੀਤੀ ਜਾ ਰਹੀ ਹੈ।
Balbir Sidhu
ਸਟਾਫ਼ ਵਿੱਚ 500 ਮੈਡੀਕਲ ਅਫ਼ਸਰ, 500 ਸਪੈਸ਼ਲਿਸਟ ਡਾਕਟਰ, ਪੈਰਾ ਮੈਡੀਕਲ ਸਟਾਫ਼, ਏ. ਐੱਨ. ਐੱਮਜ਼, ਮਲਟੀਪਰਪਜ਼ ਹੈੱਲਥ ਵਰਕਰ, ਨਰਸਿਜ਼, ਟੈਕਨੀਕਲ ਸਟਾਫ਼ ਅਤੇ ਹੋਰ ਸ਼ਾਮਿਲ ਹਨ। ਸ੍ਰ. ਸਿੱਧੂ ਨੇ ਕਿਹਾ ਕਿ ਕੋਵਿਡ 19 ਦੌਰਾਨ ਸਿਹਤ ਵਿਭਾਗ ਦੇ ਸਟਾਫ਼ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਇਸ ਸਥਿਤੀ ਵਿੱਚ ਮੋਹਰੀ ਹੋ ਕੇ ਲੜ ਰਿਹਾ ਹੈ।
Balbir Sidhu
ਇਸੇ ਕਾਰਨ ਹੀ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਬਹੁਤ ਘੱਟ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਤਹਿਤ ਸਿਹਤ ਵਿਭਾਗ ਦਾ ਸਟਾਫ਼ ਲੋਕਾਂ ਨੂੰ ਕੋਵਿਡ 19 ਬਿਮਾਰੀ ਦਾ ਟਾਕਰਾ ਕਰਨ ਲਈ ਜਾਗਰੂਕ ਕਰੇਗਾ।
Balbir Sidhu
ਸੂਬੇ ਵਿਚ ਕੁੱਝ ਨਿਜੀ ਹਸਪਤਾਲਾਂ ਦੁਆਰਾ ਕੋਵਿਡ ਦੇ ਮਰੀਜ਼ਾਂ ਤੋਂ ਹੱਦ ਤੋਂ ਵੱਧ ਪੈਸੇ ਵਸੂਲਣ ਦੀਆਂ ਰੀਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਸਿਹਤ ਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਅਜਿਹੇ ਸਾਰੇ ਹਸਪਤਾਲਾਂ ਜੋ ਇਸ ਮਹਾਂਮਾਰੀ ਕਰ ਕੇ ਬਣੇ ਹਾਲਾਤਾਂ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਵਿਰੁਧ ਸਖ਼ਤ ਕਾਰਵਾਈ ਅਤੇ ਅਜਿਹੇ ਹਸਪਤਾਲਾਂ ਦੇ ਲਾਇਸੰਸ ਰੱਦ ਕਰਨ ਦੀ ਚੇਤਾਵਨੀ ਦਿਤੀ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਰੀਜ਼ਾਂ ਅਤੇ ਨਿਜੀ ਹਸਪਤਾਲਾਂ ਦੇ ਹਿਤਾਂ ਨੂੰ ਧਿਆਨ ਵਿਚ ਰਖਦਿਆਂ ਜਲਦ ਹੀ ਕੋਵਿਡ ਦੇ ਇਲਾਜ ਲਈ ਖਰਚੇ ਤੈਅ ਕਰੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।