ਪੰਚਾਇਤੀ ਜ਼ਮੀਨਾਂ ਦੇ ਠੇਕਿਆਂ ਦੀ ਰਕਮ ਨਿਲਾਮੀ ਹੋਣ ਤੋਂ ਪੰਜ ਦਿਨਾਂ ਦੇ ਅੰਦਰ ਜਮ੍ਹਾਂ ਹੋਵੇ: ਬਾਜਵਾ
Published : Jun 14, 2020, 8:44 am IST
Updated : Jun 14, 2020, 8:44 am IST
SHARE ARTICLE
 tript rajinder Bajwa
tript rajinder Bajwa

ਪੰਚਾਇਤੀ ਜ਼ਮੀਨਾਂ ਨੂੰ ਠੇਕਿਆਂ ’ਤੇ ਦੇਣ ਲਈ ਕੀਤੀਆਂ ਜਾ ਰਹੀਆਂ ਨਿਲਾਮੀਆਂ ਦੇ ਕੰਮ ਵਿਚ ਮੁਕੰਮਲ

ਚੰਡੀਗੜ੍ਹ, 13 ਜੂਨ (ਸਪੋਕਸਮੈਨ ਸਮਾਚਾਰ ਸੇਵਾ): ਪੰਚਾਇਤੀ ਜ਼ਮੀਨਾਂ ਨੂੰ ਠੇਕਿਆਂ ’ਤੇ ਦੇਣ ਲਈ ਕੀਤੀਆਂ ਜਾ ਰਹੀਆਂ ਨਿਲਾਮੀਆਂ ਦੇ ਕੰਮ ਵਿਚ ਮੁਕੰਮਲ ਪਾਰਦਰਸ਼ਤਾ ਲਿਆਉਣ ਲਈ, ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮਹਿਕਮੇ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਨਿਲਾਮੀ ਹੋਣ ਤੋਂ ਪੰਜ ਦਿਨਾਂ ਦੇ ਅੰਦਰ-ਅੰਦਰ ਠੇਕੇ ਦੀ ਰਕਮ ਪੰਚਾਇਤ ਦੇ ਖਾਤੇ ਵਿਚ ਜਮਾਂ ਹੋ ਜਾਣੀ ਚਾਹੀਦੀ ਹੈ।

ਉਨ੍ਹਾਂ ਇਸ ਸਬੰਧੀ ਅੱਜ ਮਹਿਕਮੇ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਹੈ ਕਿ ਠੇਕੇ ਦੀ ਰਕਮ ਮਿਥੇ ਗਏ ਸਮੇਂ ਵਿਚ ਪੰਚਾਇਤ ਦੇ ਖਾਤੇ ਵਿਚ ਜਮਾਂ ਨਾ ਹੋਣ ਦੀ ਸੂਰਤ ਵਿਚ ਸਬੰਧਤ ਪੰਚਾਇਤ ਸਕੱਤਰ ਦੇ ਨਾਲ-ਨਾਲ ਉਥੋਂ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜ਼ਿੰਮੇਵਾਰ ਹੋਵੇਗਾ। ਸ੍ਰੀ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਥਾਵਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਸ਼ਾਮਲਾਤ ਜ਼ਮੀਨਾਂ ਦੇ ਠੇਕਿਆਂ ਦੀ ਰਕਮ ਲੰਮਾ ਸਮਾਂ ਪੰਚਾਇਤਾਂ ਦੇ ਖਾਤਿਆਂ ਵਿਚ ਜਮਾਂ ਨਹੀਂ ਕਰਵਾਈ ਜਾਂਦੀ।

Tript Rajinder BajwaTript Rajinder Bajwa

ਉਨ੍ਹਾਂ ਕਿਹਾ ਕਿ ਸਮੇਂ ਸਿਰ ਪੰਚਾਇਤਾਂ ਦੇ ਖਾਤਿਆਂ ਵਿਚ ਠੇਕਿਆਂ ਦੀ ਰਕਮ ਜਮਾਂ ਨਾ ਹੋਣ ਨਾਲ ਜਿਥੇ ਪਿੰਡਾਂ ਦੇ ਵਿਕਾਸ ਕਾਰਜ ਪ੍ਰਭਾਵਤ ਹੁੰਦੇ ਹਨ ਉਥੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹਾਂ ਦੇਣ ਵਿਚ ਵੀ ਦਿੱਕਤ ਆਉਂਦੀ ਹੈ। ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਉਹ ਅਗਲੇ ਹਫ਼ਤੇ ਹੋਣ ਵਾਲੀ ਉਚ ਅਧਿਕਾਰੀਆਂ ਦੀ ਮੀਟਿੰਗ ਵਿਚ ਇਸ ਮਾਮਲੇ ਦੀ ਸਮੀਖਿਆ ਕਰਨਗੇ। ਉਨ੍ਹਾਂ ਨੇ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਹੁਣ ਤਕ ਹੋਈਆਂ ਬੋਲੀਆਂ ਅਤੇ ਜਮਾਂ ਹੋਈਆਂ ਰਕਮਾਂ ਦੀ ਮੁਕੰਮਲ ਰੀਪੋਰਟ ਅਗਲੇ ਹਫ਼ਤੇ ਹੋਣ ਵਾਲੀ ਮੀਟਿੰਗ ਵਿਚ ਪੇਸ਼ ਕਰਨ ਵਾਸਤੇ ਕਿਹਾ ਹੈ।

ਪੰਚਾਇਤ ਮੰਤਰੀ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਕੁਤਾਹੀ ਕਰਨ ਵਾਲੇ ਕਿਸੇ ਮੁਲਾਜ਼ਮ ਅਤੇ ਅਧਿਕਾਰੀ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 
ਇਸੇ ਦੌਰਾਨ ਵਿਭਾਗ ਦੇ ਵਿੱਤੀ ਕਮਿਸ਼ਨਰ ਸੀਮਾ ਜੈਨ ਨੇ ਕਿਹਾ ਹੈ ਕਿ ਵਿਭਾਗ ਵਲੋਂ ਇਸ ਸਾਲ ਭੇਜੇ ਗਏ ਦਿਸ਼ਾ-ਨਿਰਦੇਸ਼ਾਂ ਵਿਚ ਸਪਸ਼ਟ ਕਿਹਾ ਗਿਆ ਹੈ ਕਿ ਪੰਚਾਇਤੀ ਜ਼ਮੀਨ ਦੀ ਬੋਲੀ ਦੀ ਰਕਮ ਬੋਲੀਕਾਰ ਨੂੰ ਤਿੰਨ ਦਿਨਾਂ ਦੇ ਅੰਦਰ-ਅੰਦਰ ਪੰਚਾਇਤ ਕੋਲ ਜਮਾਂ ਕਰਾਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਹਰ ਪੰਚਾਇਤ ਲਈ ਇਹ ਲਾਜ਼ਮੀ ਹੈ ਕਿ ਉਹ 24 ਘੰਟਿਆਂ ਦੇ ਅੰਦਰ-ਅੰਦਰ ਬੋਲੀ ਦੀ ਰਕਮ ਅਪਣੇ ਬੈਂਕ ਖਾਤੇ ਵਿਚ ਜਮਾਂ ਕਰਾਉਣ।

ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਇਨ੍ਹਾਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਲੇਖਾ ਕਾਰਵਾਈ ਆਨਲਾਈਨ ਈ-ਪੰਚਾਇਤ ਪ੍ਰਾਜੈਕਟ ਰਾਹੀਂ ਹੀ ਕੀਤੀ ਜਾਵੇਗੀ ਅਤੇ ਸਾਰੇ ਖਾਤੇ ਡੈਸ਼ਬੋਰਡ ‘ਤੇ ਦਿਖਾਈ ਦੇਣਗੇ। ਉਨ੍ਹਾਂ ਨਾਲ ਹੀ ਦਸਿਆ ਕਿ ਅਜਿਹਾ ਵਿਭਾਗ ਦੇ ਵਿੱਤੀ ਕੰਮ ਕਾਜ ਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਦੇ ਮਨੋਰਥ ਦੇ ਨਾਲ ਕੀਤਾ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement