
ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਖਿਲਾਫ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਹੋਵੇ ਦਰਜ
ਚੰਡੀਗੜ੍ਹ: ਕਾਂਗਰਸ ਸਰਕਾਰ ਵੱਲੋਂ ਦਲਿਤ ਵਰਗ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸਪਿ (ਵਜ਼ੀਫਾ) ਰਾਸ਼ੀ ਵਿੱਚ ਕੀਤੇ ਘੁਟਾਲੇ ਖਲਿਾਫ ਅੱਜ ਆਮ ਆਦਮੀ ਪਾਰਟੀ ( Aam Aadmi Party (AAP) ਪੰਜਾਬ (Punjab) ਵੱਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ( Captain Amarinder Singh) ਦੀ ਸਰਕਾਰੀ ਰਿਹਾਇਸ਼ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ( Harpal Singh Cheema) ਦੀ ਅਗਵਾਈ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਵੱਡੀ ਗਿਣਤੀ ਵਿੱਚ ਪਹੁੰਚੇ
AAP protests in front of Capt Amarinder Singh's residence against scholarship scam
ਵਰਕਰਾਂ ਦੇ ਨਾਲ ਨਾਲ ਵਿਰੋਧੀ ਧਿਰ ਦੀ ਉਪ ਆਗੂ ਬੀਬਾ ਸਰਬਜੀਤ ਕੌਰ ਮਾਣੂੰਕੇ( Saravjit Kaur Manuke) , ਵਿਧਾਇਕਾਂ ਮਾਸਟਰ ਬਲਦੇਵ ਸਿੰਘ ਜੈਤੋਂ, ਪ੍ਰਿੰਸੀਪਲ ਬੁੱਧ ਰਾਮ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਮਨਜੀਤ ਸਿੰਘ ਬਲਾਸਪੁਰ, ਕੁਲਵੰਤ ਸਿੰਘ ਪੰਡੋਰੀ ਅਤੇ ਹਲਕਾ ਪਾਇਲ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਨੇ ਰੋਸ ਪ੍ਰਦਰਸਨ ਕੀਤਾ। ਜ਼ੋਰ ਸ਼ੋਰ ਨਾਲ ਚੱਲ ਰਹੇ ਧਰਨੇ ਦੌਰਾਨ ਚੰਡੀਗੜ੍ਹ ਪੁਲੀਸ ਵੱਲੋਂ ਆਪ ਦੇ ਵਿਧਾਇਕਾਂ ਅਤੇ ਆਗੂਆਂ ਨੂੰ ਜਬਰਦਸਤੀ ਹਿਰਾਸਤ ਵਿੱਚ ਲੈ ਕੇ ਸੈਕਟਰ 17 ਦੇ ਥਾਣੇ ਵਿੱਚ ਭੇਜ ਦਿੱਤਾ ਗਿਆ। ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਆਪ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਆਪਣੇ ਐਲਾਨ ਮੁਤਾਬਕ ਪੁਲਿਸ ਹਿਰਾਸਤ ਵਿੱਚ ਹੀ ਭੁੱਖ ਹੜਤਾਲ ਸੁਰੂ ਕਰ ਦਿੱਤੀ ਹੈ।
AAP protests in front of Capt Amarinder Singh's residence against scholarship scam
ਇਸ ਸਮੇਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ( Harpal Singh Cheema) ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦਲਿਤ ਵਰਗ ਦੇ ਦੋ ਲੱਖ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਘੁਟਾਲਾ ਕਰਕੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਹਿ 'ਤੇ ਪੁਲਿਸ ਪ੍ਰਸ਼ਾਸ਼ਨ ਨੇ ਸਾਡਾ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨ ਹੱਕ ਮਾਰਿਆ ਹੈ, ਪਰ ਆਮ ਆਦਮੀ ਪਾਰਟੀ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ ਆਪ ਵਰਕਰਾਂ ਵੱਲੋਂ 15 ਜੂਨ ਨੂੰ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ ਕੀਤੀ ਜਾਵੇਗੀ।
AAP protests in front of Capt Amarinder Singh's residence against scholarship scam
ਚੀਮਾ ( Harpal Singh Cheema) ਨੇ ਕਿਹਾ ਕਿ ਜਦੋਂ ਤੱਕ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ( Manpreet Singh Badal ) ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ( Sadhu Singh Dharamsot ) ਖਿਲਾਫ ਐਸ.ਸੀ ਐਸ.ਟੀ ਐਕਟ ਅਧੀਨ ਕੇਸ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਆਪ ਦਾ ਸੰਘਰਸ਼ ਜਾਰੀ ਰਹੇਗਾ। ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸੰਕਰ ਸਿਰੋਜ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਦਿੱਤੀ ਜਾਂਚ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਸਮਾਜ ਭਲਾਈ ਮੰਤਰੀ ਵੱਲੋਂ ਵਜ਼ੀਫਾ ਰਾਸ਼ੀ ਆਪਣੇ ਨਜ਼ਦੀਕੀ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ ਹੈ।
AAP protests in front of Capt Amarinder Singh's residence against scholarship scam
ਇਸ ਕਾਰਨ ਪ੍ਰਾਈਵੇਟ ਕਾਲਜਾਂ ਨੂੰ ਰਕਮ ਪ੍ਰਾਪਤ ਨਹੀਂ ਹੋਈ ਅਤੇ ਲੱਖਾਂ ਦਲਿਤ ਵਿਦਿਆਰਥੀਆਂ ਤੋਂ ਪੜ੍ਹਾਈ ਦਾ ਹੱਕ ਖੋਹ ਲਿਆ ਗਿਆ ਹੈ। ਗਿਆਸਪੁਰਾ ਨੇ ਐਲਾਨ ਕੀਤਾ ਕਿ ਪੁਲਿਸ ਹਿਰਾਸਤ ਦੌਰਾਨ ਵੀ ਉਨ੍ਹਾਂ ਦੀ ਭੁੱਖ ਹੜਤਾਲ ਜਾਰੀ ਰਹੇਗੀ। ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦਲਿਤ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਦੇ ਘੁਟਾਲੇ ਖਿਲਾਫ਼ ਆਵਾਜ਼ ਬੁਲੰਦ ਕਰਨ 'ਤੇ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਰਕਮ ਪ੍ਰਾਈਵੇਟ ਕਾਲਜਾਂ ਨੂੰ ਜਾਰੀ ਕੀਤੀ ਹੈ, ਪਰ ਜਦੋਂ ਤੱਕ ਬਕਾਇਆ ਰਾਸੀ 1539 ਕਰੋੜ ਰੁਪਏ ਸਰਕਾਰ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰੀਖਿਆਵਾਂ ਵਿੱਚ ਨਹੀਂ ਬੈਠ ਸਕਣਗੇ।
AAP protests in front of Capt Amarinder Singh's residence against scholarship scam
ਇਹ ਵੀ ਪੜ੍ਹੋ-2022 ਦੀਆਂ ਗੁਜਰਾਤ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ 'ਆਪ'
ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ( Captain Amarinder Singh) ਦੀ ਸਰਕਾਰ ਨੇ ਆਪਣੇ ਰਾਜਕਾਲ ਦੌਰਾਨ ਦਲਿਤ ਵਰਗ ਦੇ ਹੱਕਾਂ 'ਤੇ ਡਾਕੇ ਮਾਰੇ ਹਨ। ਸਰਕਾਰ ਨੇ ਜਿੱਥੇ ਦਲਿਤ ਵਿਦਿਆਰਥੀਆਂ ਦੀ ਵਜ਼ੀਫਾ ਰਾਸ਼ੀ ਦਾ ਘੁਟਾਲਾ ਕੀਤਾ ਹੈ, ਉਥੇ ਹੀ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜ਼ਮਾਂ ਨੂੰ ਤਰੱਕੀਆਂ ਦੇਣ ਵਿੱਚ ਪੱਖਪਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਦੇਖ ਕੇ ਕੈਪਟਨ ਸਰਕਾਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਦੀ ਕੁੱਝ ਰਕਮ ਜਾਰੀ ਕਰਕੇ ਗੋਗਲੂਆਂ ਤੋਂ ਮਿੱਟੀ ਝਾੜਨ ਦਾ ਯਤਨ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਕੀਤੀਆਂ ਬੇਇਨਸਾਫੀਆਂ ਦਾ ਹਿਸਾਬ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਕੋਲੋਂ ਜਰੂਰ ਲਣਗੇ।
ਇਹ ਵੀ ਪੜ੍ਹੋ-ਦਿੱਲੀ-ਪਟਨਾ ਜਾਣ ਵਾਲੀ ਫਲਾਈਟ 'ਚ ਸੀ ਬੰਬ ਹੋਣ ਦੀ ਸੂਚਨਾ, ਦਿੱਲੀ ਏਅਰਪੋਰਟ 'ਤੇ ਇਕ ਗ੍ਰਿਫਤਾਰ