ਬੇਅਦਬੀ ਦੇ ਮੁੱਦੇ ’ਤੇ ਰਾਜਨੀਤੀ ਕਰ ਰਹੇ ਹਨ ਕੈਪਟਨ ਅਤੇ ਬਾਦਲ : ਕੁਲਤਾਰ ਸਿੰਘ ਸੰਧਵਾਂ
Published : Jun 14, 2021, 6:17 pm IST
Updated : Jun 14, 2021, 6:20 pm IST
SHARE ARTICLE
Kultar Singh Sandhwan
Kultar Singh Sandhwan

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਤੋਂ ਤਲਬ ਕੀਤਾ ਹੈ

ਚੰਡੀਗੜ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾਈ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਹੋ ਰਹੀ ਰਾਜਨੀਤੀ ਦੀ ਅਲੋਚਨਾ ਕਰਦਿਆਂ ਕਿਹਾ ਕਿ ਸੱਤਾਧਾਰੀ ਕਾਂਗਰਸ ਸਰਕਾਰ ਬਾਦਲ ਪਰਿਵਾਰ ਨੂੰ ਬਚਾਉਣ ਲਈ ਨਵੀਂ ਜਾਂਚ ਕਮੇਟੀ ਰਾਹੀਂ ਸਿਰਫ ਨਾਟਕ ਕਰ ਰਹੀ ਹੈ, ਪਰ ਪੰਜਾਬ ਵਾਸੀਆਂ ਨੂੰ ਕੋਈ ਇਨਸਾਫ਼ ਨਹੀਂ ਦੇ ਰਹੀ ਸਗੋਂ ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ-ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ CM ਕੈਪਟਨ ਨੂੰ ਪੱਤਰ ਲਿਖ ਕੇ ਯਾਦ ਕਰਵਾਇਆ ਵਾਅਦਾ

Kultar Singh SandhwanKultar Singh Sandhwan

ਇਹ ਵੀ ਪੜ੍ਹੋ-ਕੋਰੋਨਾ ਕਾਰਨ ਭਾਰਤ ਸਮੇਤ ਇਨ੍ਹਾਂ 26 ਦੇਸ਼ਾਂ 'ਤੇ ਪਾਕਿ ਨੇ ਲਾਈ ਯਾਤਰਾ ਪਾਬੰਦੀ

ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀਕਾਂਡ ਨੂੰ ਲੈ ਕੇ ਰਾਜਨੀਤੀ ਚੱਲ ਰਹੀ ਹੈ। ਸੰਧਵਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਿਹਾ ਕਰਦੇ ਸਨ ਕਿ ਉਨਾਂ ਨੂੰ ਪੰਜਾਬ 'ਚ ਕੀੜੀ ਚੱਲਦੀ ਵੀ ਦਿਖਾਈ ਦਿੰਦੀ ਹੈ, ਪਰ ਵੋਟਾਂ ਲੈਣ ਲਈ ਬਾਦਲ ਨੇ ਬੇਅਦਬੀ ਮਾਮਲੇ 'ਚ ਸ਼ਾਮਲ ਦੋਸ਼ੀਆਂ ਨੂੰ ਬਚਾਇਆ ਸੀ। ਉਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਨੇ ਦੋਸ਼ੀਆਂ ਨੂੰ ਬਚਾਇਆ, ਅਣਪਛਾਤੀ ਪੁਲਿਸ ਬਣਾਈ ਅਤੇ ਇਨਸਾਫ਼ ਮੰਗ ਰਹੀ ਸਿੱਖ ਸੰਗਤ ’ਤੇ ਗੋਲੀਆਂ ਚਲਵਾਈਆਂ। ਇੰਨਾਂ ਹੀ ਨਹੀਂ ਸਗੋਂ ਬਾਅਦ 'ਟ ਸਾਰੇ ਜ਼ੁਲਮਾਂ ਦੇ ਸਬੂਤ ਹੀ ਮਿੱਟਾ ਦਿੱਤੇ ਅਤੇ ਬੇਗੁਨਾਹਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਦੋ ਕਮਿਸ਼ਨਾਂ ਸਮੇਤ ਤਿੰਨ ਵਿਸ਼ੇਸ਼ ਜਾਂਚ ਕਮੇਟੀਆਂ ਦਾ ਗਠਨ ਕੀਤਾ ਗਿਆ, ਪਰ ਕੋਈ ਵੀ ਕਮੇਟੀ ਜਾਂ ਕਮਿਸ਼ਨ ਪੰਜਾਬ ਵਾਸੀਆਂ ਨੂੰ ਇਨਸਾਫ਼ ਨਹੀਂ ਦੇ ਸਕਿਆ। 

Parkash singh badalParkash singh badal

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਬਣਾਈ ਜਾਂਚ ਕਮੇਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਤੋਂ ਤਲਬ ਕੀਤਾ ਹੈ, ਜਿਸ ਨੂੰ ਪਿਛਲੀ ਜਾਂਚ ਕਮੇਟੀ ਨੇ ਵੀ ਬੁਲਾਇਆ ਸੀ। ਉਨਾਂ ਕਿਹਾ ਕਿ ਇਹ ਸਭ ਦੋਸ਼ੀਆਂ ਨੂੰ ਬਚਾਉਣ ਲਈ ਸਿਰਫ ਜਾਂਚ ਪ੍ਰਕਿਰਿਆ ਦੇ ਨਾਂਅ ’ਤੇ ਕੈਪਟਨ ਸਰਕਾਰ ਦਾ ਨਾਟਕ ਹੈ। ਇਹ ਸਭ ਕਰਨ ਦੀ ਥਾਂ ਪ੍ਰਕਾਸ਼ ਸਿੰਘ ਬਾਦਲ ਦਾ ਨਰਕੋ ਟੈਸਟ ਕਰਵਾਉਦਾ ਚਾਹੀਦਾ ਹੈ ਤਾਂ ਕਿ ਜਾਂਚ ਪ੍ਰਕਿਰਿਆ ਪੂਰੀ ਤਰਾਂ ਨਾਲ ਹਮੇਸ਼ਾ ਦੇ ਲਈ ਖ਼ਤਮ ਹੋ ਜਾਵੇ ਨਹੀਂ ਤਾਂ ਜਿਵੇਂ ਪਿਛਲੀ ਬਾਦਲ ਸਰਕਾਰ ਨੇ ਕੀਤਾ ਸੀ ਉਸੇ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਇਸ ਮੁੱਦੇ ’ਤੇ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ 'ਚ ਆਈ ਸੀ ਕਿ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਜੇਲ ਭੇਜਿਆ ਜਾਵੇਗਾ, ਪਰ ਕੈਪਟਨ ਸਰਕਾਰ ਨੇ ਸਾਢੇ ਚਾਰ ਸਾਲਾਂ 'ਚ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਸਾਜਿਸ਼ ਕਰਤਾਵਾਂ ਅਤੇ ਨਾ ਹੀ ਕਿਸੇ ਦੋਸ਼ੀ ਨੂੰ ਸਜ਼ਾ ਦਿੱਤੀ ਗਈ।

ਇਹ ਵੀ ਪੜ੍ਹੋ-ਕੋਟਕਪੂਰਾ ਗੋਲੀਕਾਂਡ ਮਾਮਲਾ : SIT ਦੇ ਸਾਹਮਣੇ ਪੇਸ਼ ਹੋਣ ਤੋਂ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਇਨਕਾਰ

Captain Amarinder SinghCaptain Amarinder Singh

ਆਪ ਆਗੂ ਨੇ ਕਿਹਾ ਸਿਰਫ ਇਕ ਚੀਜ਼ ਜਿਹੜੀ ਕੀਤੀ ਗਈ ਉਹ ਹੈ ਜਾਂਚ ਕਮੇਟੀਆਂ ਹੀ ਬਣਾਈਆਂ ਗਈਆਂ ਹਨ। ਸੰਧਵਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵਿਚਕਾਰ ਮਿਲੀਭੁਗਤ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਬਾਦਲ ਨਾਲ ਕੈਪਟਨ ਦਾ ਰਿਸ਼ਤਾ ਅੱਜ ਵੀ ਕਾਇਮ ਹੈ ਅਤੇ ਨਵੀਂ ਜਾਂਚ ਕਮੇਟੀ ਬਾਦਲ ਨੂੰ ਕਾਨੂੰਨੀ ਸੰਕਟ ਤੋਂ ਬਚਾਉਣ ਦੀ ਕੋਸ਼ਿਸ਼ ਹੈ। ਉਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੇ ਪੀੜਤਾਂ ਦੇ ਪਰਿਵਾਰਾਂ ਦੇ ਨਾਲ-ਨਾਲ ਪੂਰੀ ਸਿੱਖ ਸੰਗਤ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਸੰਧਵਾਂ ਨੇ ਕਿਹਾ ਕਿ ਇਹ ਦੁਖਾਂਤ ਪੰਜਾਬ 'ਚ ਵਾਪਰਿਆ ਸੀ, ਜੋ ਪੰਜਾਬ ਦੇ ਮੱਥੇ ’ਤੇ ਇਕ ਕਲੰਕ ਹੈ ਅਤੇ ਇਸ ਕਲੰਕ ਨੂੰ ਹਟਾ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਬੇਅਬਦੀ ਦੇ ਦੋਸ਼ੀਆਂ, ਸਾਜਿਸ਼ਕਰਤਾਵਾਂ ਅਤੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜੇਲ੍ਹਾਂ ਹੈਚ ਸੁੱਟਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM

Big News: Raja Warring ਦਾ Sunil Jakhar ਖਿਲਾਫ ਚੋਣ ਲੜਣ ਦਾ ਐਲਾਨ, ਦੇਖੋ ਕੀ ਦਿੱਤਾ ਬਿਆਨ, ਗਰਮਾਈ ਪੰਜਾਬ ਦੀ..

27 Apr 2024 1:49 PM

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM
Advertisement