ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਸੈਂਕੜੇ ਸਾਥੀਆਂ ਨਾਲ  ਆਮ ਆਦਮੀ ਪਾਰਟੀ ਵਿਚ ਸ਼ਾਮਲ
Published : Jun 14, 2021, 5:29 pm IST
Updated : Jun 14, 2021, 5:29 pm IST
SHARE ARTICLE
International Kabaddi player Gurlal Ghanaur joins AAP
International Kabaddi player Gurlal Ghanaur joins AAP

ਮੋਦੀ ਤੇ ਕੈਪਟਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਆਪ ਨਾਲ ਜੁੜ ਰਹੇ ਨੇ : ਭਗਵੰਤ ਮਾਨ

ਚੰਡੀਗੜ੍ਹ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ( Gurlal Ghanaur ) ਅੱਜ ਆਪਣੇ ਸੈਂਕੜੇ ਸਾਥੀਆਂ ਨਾਲ  ਆਮ ਆਦਮੀ ਪਾਰਟੀ (AAP) ਪੰਜਾਬ ਵਿੱਚ ਸ਼ਾਮਲ ਹੋ ਗਏ। ਆਪ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ (Bhagwant Mann), ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ (Harpal Cheema), ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ (Raghav Chadha) ਨੇ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਗੁਰਲਾਲ ਘਨੌਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਰਸਮੀ ਤੌਰ 'ਤੇ ਪਾਰਟੀ 'ਚ ਸਵਾਗਤ ਕੀਤਾ।

International Kabaddi player Gurlal Ghanaur joins AAPInternational Kabaddi player Gurlal Ghanaur joins AAP

ਹੋਰ ਪੜ੍ਹੋ:  Fact Check: ਨਹੀਂ ਹੋਇਆ Rape, ਨੈਸ਼ਨਲ ਮੀਡੀਆ ਨੇ ਕੀਤੀ ਅੰਦੋਲਨ ਨੂੰ ਬਦਨਾਮ ਕਰਨ ਦੀ ਇੱਕ ਹੋਰ ਕੋਸ਼ਿਸ਼

ਇਸ ਸਮੇਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਮੋਦੀ (PM Modi) ਤੇ ਕੈਪਟਨ (Captain Amarinder Singh) ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਭਾਵ ਸਮਾਜ ਦਾ ਹਰ ਵਰਗ ਆਪ ਨਾਲ ਜੁੜ ਰਿਹਾ ਹੈ, ਅੱਜ ਕਬੱਡੀ ਦੇ ਅੰਤਰਰਾਸ਼ਟਰੀ ਖਿਡਾਰੀ ਅਤੇ ਕਈ ਵਰਲਡ ਕਬੱਡੀ ਕੱਪ ਜਿੱਤਣ ਵਾਲੇ ਗੁਰਲਾਲ ਘਨੌਰ ਵੱਲੋਂ ਆਪ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨਾਲ ਜੁੜੇ ਖਿਡਾਰੀਆਂ ਅਤੇ ਵਰਕਰਾਂ ਦੇ ਕਾਫਲੇ ਵਿੱਚ ਭਾਰੀ ਵਾਧਾ ਹੋਇਆ ਹੈ।

AAP MLAs and other leaders paid obeisance at Gurdwara SahibAAP Punjab 

ਹੋਰ ਪੜ੍ਹੋ: ਨੌਜਵਾਨਾਂ ਨੇ ਬਜ਼ੁਰਗ 'ਤੇ ਢਾਹਿਆ ਤਸ਼ੱਦਦ, ਜਬਰੀ ਕੱਟੀ ਦਾੜ੍ਹੀ ਤੇ ਕੀਤੀ ਕੁੱਟਮਾਰ

ਮਾਨ ਨੇ ਕਿਹਾ ਕਿ ਗੁਰਲਾਲ ਘਨੌਰ ਅੱਜ ਵੀ ਕਬੱਡੀ ਦੇ ਮੈਦਾਨ ਦਾ ਸ਼ਿੰਗਾਰ ਹਨ ਅਤੇ ਪੰਜਾਬ ਪੁਲੀਸ  ਏ.ਐਸ.ਆਈ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਅੱਗੇ ਆਏ ਹਨ। ਭਗਵੰਤ ਮਾਨ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ ਦਾ ਸੰਸਦ ਅਤੇ ਸੜਕਾਂ 'ਤੇ ਵਿਰੋਧ ਕਰੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਦੋਂ ਦੇਸ ਦਾ ਕਿਸਾਨ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਤਾਂ ਬਿਜਲੀ ਬਿਲ ਰਾਹੀਂ ਦੇਸ ਦੇ ਲੋਕਾਂ ਨੂੰ ਹੋਰ ਪ੍ਰੇਸਾਨ ਨਾ ਕੀਤਾ ਜਾਵੇ।

Bhagwant MannBhagwant Mann

ਹੋਰ ਪੜ੍ਹੋ: ਸੈਲਾਨੀਆਂ ਲਈ ਖੁਸ਼ਖਬਰੀ, ਦੋ ਮਹੀਨਿਆਂ ਬਾਅਦ ਖੁੱਲ੍ਹੇਗਾ ਤਾਜ ਮਹਿਲ

ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਗੁਰਲਾਲ ਘਨੌਰ ਦਾ ਸਵਾਗਤ ਕਰਦਿਆਂ ਕਿਹਾ ਕਿ ਗੁਰਲਾਲ ਕਬੱਡੀ ਮੁਕਾਬਲੇ ਦੀ ਤਰ੍ਹਾਂ ਰਾਜਨੀਤੀ ਦੇ ਮੈਦਾਨ ਵਿੱਚ ਵੀ ਵਿਰੋਧੀਆਂ ਨੂੰ ਚਿਤ ਕਰ ਦੇਣਗੇ। ਗੁਰਲਾਲ ਘਨੌਰ ਵੱਲੋਂ ਕਬੱਡੀ ਖੇਡ ਰਾਹੀਂ ਜੋ ਪੰਜਾਬ ਦੀ ਸੇਵਾ ਕੀਤੀ ਗਈ ਹੈ, ਉਸ ਨੂੰ ਪੰਜਾਬ ਦੇ ਲੋਕਾਂ ਨੇ ਆਪਣੇ ਦਿਲਾਂ ਵਿੱਚ ਵਸਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰਲਾਲ ਘਨੌਰ ਦੇ ਨਾਲ ਮਿੰਟੂ ਸਰਪੰਚ, ਕੈਪਟਨ ਦੀਦਾਰ ਸਿੰਘ, ਦਰਸਨ ਸਿੰਘ, ਬੱਗਾ ਸਿੰਘ ਸਮੇਤ ਹਰ ਖਿਡਾਰੀ ਅਤੇ ਕੋਚ ਸਾਹਿਬਾਨ ਦਾ ਪਾਰਟੀ ਵਿੱਚ ਸਵਾਗਤ ਹੈ।

Arvind kejriwalArvind kejriwal

ਹੋਰ ਪੜ੍ਹੋ: Gautam Adani ਨੂੰ ਝਟਕਾ: ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ 43,500 ਕਰੋੜ ਦੇ ਸ਼ੇਅਰ ਫਰੀਜ਼

ਅੰਤਰ ਰਾਸਟਰੀ ਕਬੱਡੀ ਖਿਡਾਰੀ ਗੁਰਲਾਲ ਘਨੌਰ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind kejriwal) ਅਤੇ ਆਪ ਦੀ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਉਹ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰਾਜਨੀਤਿਕ ਪਰਿਵਰਤਨ ਦੀ ਲੋੜ ਹੈ ਕਿਉਂਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਡਾਰੀਆਂ ਦੇ ਮਾਣ ਸਨਮਾਨ ਵਾਲੀਆਂ ਨਹੀਂ ਹਨ।

ਹਰਿਆਣਾ ਸੂਬੇ ਦੇ ਪ੍ਰਤੀਨਿੱਧ ਵਜੋਂ ਖੇਡਣ 'ਤੇ ਹਰਿਆਣਾ ਸਰਕਾਰ ਵੱਲੋਂ 3 ਲੱਖ ਤੱਕ ਦਾ ਨਕਦ ਇਨਾਮ ਦਿੱਤਾ ਜਾਂਦਾ ਹੈ, ਪਰ ਪੰਜਾਬ ਵਿੱਚ ਖਿਡਾਰੀ ਨੂੰ ਨਿਗੂਣੀ ਰਾਸੀ ਦੇ ਕੇ ਤੌਰ ਦਿੱਤਾ ਜਾਂਦਾ ਹੈ। ਗੁਰਲਾਲ ਨੇ ਹਰ ਤਰ੍ਹਾਂ ਆਮ ਆਦਮੀ ਪਾਰਟੀ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement