
ਗੁਰਦਾਸਪੁਰ 'ਚ ਵੀ ਇਕ ਮੈਡੀਕਲ ਕਾਲਜ ਬਣਨਾ ਚਾਹੀਦਾ
ਚੰਡੀਗੜ੍ਹ-ਰਾਜਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ਲਿਖ ਕੇ ਉਨ੍ਹਾਂ ਨੇ ਆਪਣੀ ਹੀ ਸਰਕਾਰ ਨੂੰ ਕੀਤੇ ਵਾਅਦੇ ਯਾਦ ਦਿਵਾਉਣ ਦੀ ਕੋਸ਼ਿਸ਼ ਕੀਤੀ ਹੈ। ਬਾਜਵਾ ਨੇ ਪੱਤਰ 'ਚ ਲਿਖਿਆ ਕਿ ਪੰਜਾਬ 'ਚ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਮੋਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ 'ਚ ਮੈਡੀਕਲ ਕਾਲਜ ਬਣਾਉਣ ਦੀ ਮਨਜ਼ੂਰੀ ਦਿੱਤੀ ਹੈ ਪਰ ਗੁਰਦਾਸਪੁਰ 'ਚ ਵੀ ਇਕ ਮੈਡੀਕਲ ਕਾਲਜ ਬਣਨਾ ਚਾਹੀਦਾ ਹੈ।
ਇਹ ਵੀ ਪੜ੍ਹੋ-ਕੋਰੋਨਾ ਕਾਰਨ ਭਾਰਤ ਸਮੇਤ ਇਨ੍ਹਾਂ 26 ਦੇਸ਼ਾਂ 'ਤੇ ਪਾਕਿ ਨੇ ਲਾਈ ਯਾਤਰਾ ਪਾਬੰਦੀ
Letter
ਉਨ੍ਹਾਂ ਨੇ ਲਿਖਿਆ ਕਿ ਇਹ ਗੁਰਦਾਸਪੁਰ ਦੇ ਲੋਕਾਂ ਦੀ ਬਹੁਤ ਹੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੈ ਜਿਸ ਨੂੰ ਕੈਪਟਨ ਨੇ ਪੂਰਾ ਕਰਨ ਦਾ ਵਾਅਦਾ ਵੀ ਕੀਤਾ ਸੀ। ਉਨ੍ਹਾਂ ਨੇ ਲਿਖਿਆ ਕਿ ਗੁਰਦਾਸਪੁਰ ਦੇ ਲੋਕਾਂ ਲਈ ਇਹ ਬੇਹਦ ਜ਼ਰੂਰੀ ਹੈ ਕਿਉਂਕਿ ਜੇਕਰ ਕੋਈ ਬੀਮਾਰ ਹੋ ਜਾਂਦਾ ਹੈ ਤਾਂ ਉਸ ਦਾ ਇਲਾਜ ਕਰਵਾਉਣ ਲਈ ਅੰਮ੍ਰਿਤਸਰ ਜਾਣਾ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਬਟਾਲਾ ਰੈਲੀ 'ਚ ਵੀ ਕਾਂਗਰਸੀ ਮੰਤਰੀਆਂ ਵੱਲੋਂ ਇਥੇ ਮੈਡੀਕਲ ਕਾਲਜ ਬਣਾਏ ਜਾਣ ਦੀ ਗੱਲ ਕੀਤੀ ਸੀ।
ਇਹ ਵੀ ਪੜ੍ਹੋ-ਕੋਟਕਪੂਰਾ ਗੋਲੀਕਾਂਡ ਮਾਮਲਾ : SIT ਦੇ ਸਾਹਮਣੇ ਪੇਸ਼ ਹੋਣ ਤੋਂ ਪ੍ਰਕਾਸ਼ ਸਿੰਘ ਬਾਦਲ ਨੇ ਕੀਤਾ ਇਨਕਾਰ
Captain Amarinder Singh
ਜੇਕਰ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰਦੀ ਹੈ ਤਾਂ ਇਸ ਨਾਲ ਜਨਤਾ ਦਰਮਿਆਨ ਸਰਕਾਰ ਦੇ ਅਕਸ 'ਤੇ ਅਸਰ ਪੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਅਪੀਲ ਕਰਦੇ ਹਨ ਕਿ ਗੁਰਦਾਸਪੁਰ 'ਚ ਮੈਡੀਕਲ ਕਾਲਜ ਬਣਾਉਣ ਦੀ ਮੰਗ ਪੂਰੀ ਹੋਵੇਗੀ। ਇਸ ਦੇ ਨਾਲ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਲਜ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਨਾਲ ਹੀ ਮਾਤਾ ਸੁਲਖਨੀ ਜੀ ਦੇ ਨਾਂ 'ਤੇ ਇਹ ਮੈਡੀਕਲ ਕਾਲਜ ਬਣੇ।
ਇਹ ਵੀ ਪੜ੍ਹੋ-2022 ਦੀਆਂ ਗੁਜਰਾਤ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ 'ਤੇ ਚੋਣ ਲੜੇਗੀ 'ਆਪ'