ਅਕਾਲੀ-ਬਸਪਾ ਗਠਜੋੜ ਮੌਕਾਪ੍ਰਸਤ ਤੇ ਬੇਮੇਲ : ਸੁਖਜਿੰਦਰ ਸਿੰਘ ਰੰਧਾਵਾ
Published : Jun 14, 2021, 12:01 am IST
Updated : Jun 14, 2021, 12:01 am IST
SHARE ARTICLE
image
image

ਅਕਾਲੀ-ਬਸਪਾ ਗਠਜੋੜ ਮੌਕਾਪ੍ਰਸਤ ਤੇ ਬੇਮੇਲ : ਸੁਖਜਿੰਦਰ ਸਿੰਘ ਰੰਧਾਵਾ

ਬਿਨਾਂ ਵਿਚਾਰਧਾਰਕ ਸਾਂਝ ਤੋਂ ਕੋਈ ਵੀ ਗੱਠਜੋੜ ਬਹੁਤੀ ਦੇਰ ਟਿਕ ਨਹੀਂ ਸਕਦਾ
 

ਚੰਡੀਗੜ੍ਹ, 13 ਜੂਨ (ਸੱਤੀ): ਅਕਾਲੀ-ਬਸਪਾ ਗਠਜੋੜ ਨੂੰ ਮੌਕਾਪ੍ਰਸਤ ਤੇ ਬੇਮੇਲ ਗਰਦਾਨਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਇਸ ਗਠਜੋੜ ਵਿਚ ਕੋਈ ਵਿਚਾਰਧਾਰਕ ਸਾਂਝ ਨਹੀਂ ਹੈ ਸਗੋਂ ਇਹ ਸਿਰਫ਼ ਵੋਟਾਂ ਦੀ ਸਿਆਸਤ ਤੋਂ ਪ੍ਰੇਰਿਤ ਹੈ।
ਇਕ ਬਿਆਨ ਵਿਚ ਸ. ਰੰਧਾਵਾ ਨੇ ਸਵਾਲ ਕੀਤਾ ਕਿ ਅਕਾਲੀ-ਭਾਜਪਾ ਗਠਜੋੜ ਨੂੰ ਨਹੁੰ-ਮਾਸ ਦਾ ਰਿਸ਼ਤਾ ਦਸਣ ਵਾਲੇ ਅਕਾਲੀ ਦਲ ਦੇ ਮੋਹਰੀ ਹੁਣ ਇਸ ਗਠਜੋੜ ਨੂੰ ਕੀ ਨਾਂ ਦੇਣਗੇ, ਜਿਹੜਾ ਸਿਰਫ਼ ਅਪਣਾ ਗਵਾਚਿਆ ਆਧਾਰ ਬਚਾਉਣ ਦੀ ਇਕ ਕਵਾਇਦ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਪੰਜਾਬ ਦੀ ਸਿਆਸਤ ਵਿਚ ਸਿਫ਼ਰ ਹੋ ਚੁਕਿਆ ਹੈ ਜਿਸ ਵਿਚ ਜੇ ਕੋਈ ਹੋਰ ਚੀਜ਼ ਗੁਣਾਂ ਕੀਤੀ ਜਾਵੇ ਤਾਂ ਇਹ ਸਿਰਫ਼ ਜ਼ੀਰੋ ਹੀ ਰਹੇਗੀ। ਸ. ਰੰਧਾਵਾ ਨੇ ਕਿਹਾ ਕਿ ਬੇਅਦਬੀ ਕਾਂਡ ਕਾਰਨ ਅਕਾਲੀ ਦਲ ਦੇ ਧਾਰਮਕ ਖ਼ਾਸੇ ਨੂੰ ਬਹੁਤ ਵੱਡਾ ਖੋਰਾ ਲੱਗਿਆ ਹੈ ਅਤੇ ਉਸ ਦੀ ਨੀਂਹ ਹੀ ਡਗਮਗਾ ਗਈ ਹੈ। ਹੁਣ ਇਸ ਕਮਜ਼ੋਰ ਹੋ ਚੁੱਕੀ ਨੀਂਹ ਉਤੇ ਗਠਜੋੜ ਦੀ  ਇਮਾਰਤ ਤਾਮੀਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕਾਕਾ ਕਲਚਰ ਨੇ ਵੀ ਟਕਸਾਲੀ ਆਗੂਆਂ ਨੂੰ ਪਾਰਟੀ ਤੋਂ ਦੂਰ ਕਰ ਦਿਤਾ ਹੈ ਅਤੇ ਇਹ ਸਿਰਫ਼ ਮੌਕਾਪ੍ਰਸਤਾਂ ਤੇ ਪਦਾਰਥਵਾਦੀਆਂ ਦਾ ਟੋਲਾ ਬਣ ਚੁੱਕਿਆ ਹੈ। ਅਕਾਲੀ ਦਲ ਨੂੰ ਗੁਰੂ ਤੋਂ ਬੇਮੁੱਖ ਹੋ ਚੁੱਕੀ ਪਾਰਟੀ ਦਸਦਿਆਂ ਸ. ਰੰਧਾਵਾ ਨੇ ਕਿਹਾ ਕਿ ਪਹਿਲਾਂ ਤਾਂ ਇਸ ਪਾਰਟੀ ਦੇ ਮੱਥੇ ਉੱਤੇ ਬੇਅਦਬੀ ਦਾ ਕਲੰਕ ਲੱਗਿਆ ਅਤੇ ਹੁਣ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਦੀ ਡੁੱਬਦੀ ਕਿਸ਼ਤੀ ਨੂੰ ਬਸਪਾ ਪਾਰ ਨਹੀਂ ਲੰਘਾ ਸਕੇਗੀ, ਕਿਉਂਕਿ ਬਸਪਾ ਖ਼ੁਦ ਉੱਤਰ ਪ੍ਰਦੇਸ਼ ਵਿਚ ਅਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੀ ਹੈ। 

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement