ਸਿੰਗਲਾ ਦੇ ਨਿਰਦੇਸ਼ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਕੂਲਾਂ ਲਈ 40 ਕਰੋੜ ਰੁਪਏ ਦੀ ਗ੍ਰਾਂਟ ਜਾਰੀ
Published : Jun 14, 2021, 7:13 pm IST
Updated : Jun 14, 2021, 7:13 pm IST
SHARE ARTICLE
Vijay inder singla
Vijay inder singla

ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਸਿੱਖਿਆ ਤਹਿਤ ਸਾਲ 2021-22 ਲਈ 4026 .05 ਲੱਖ ਰੁਪਏ ਦੀ ਇਹ ਗ੍ਰਾਂਟ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਵਿਕਾਸ ਲਈ ਜਾਰੀ ਕੀਤੀ ਗਈ

ਚੰਡੀਗੜ੍ਹ-ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 40.26 ਕਰੋੜ ਰੁਪਏ ਤੋਂ ਵਧ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।ਸਿੱਖਿਆ ਵਿਭਾਗ ਦੇ ਬੁਲਾਰੇ ਅਨੁਸਾਰ ਸਮੱਗਰ ਸਿੱਖਿਆ ਤਹਿਤ ਸਾਲ 2021-22 ਲਈ 4026 .05 ਲੱਖ ਰੁਪਏ ਦੀ ਇਹ ਗ੍ਰਾਂਟ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਵਿਕਾਸ ਲਈ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ-ਬੇਅਦਬੀ ਦੇ ਮੁੱਦੇ ’ਤੇ ਰਾਜਨੀਤੀ ਕਰ ਰਹੇ ਹਨ ਕੈਪਟਨ ਅਤੇ ਬਾਦਲ : ਕੁਲਤਾਰ ਸਿੰਘ ਸੰਧਵਾਂ

ਇਹ ਗ੍ਰਾਂਟ ਸਕੂਲਾਂ 'ਚ ਖ਼ਰਾਬ ਅਵਸਥਾ 'ਚ ਪਏ ਸਾਧਨਾਂ ਨੂੰ ਵਰਤੋਂ ਯੋਗ ਬਣਾਉਣ, ਖੇਡਾਂ ਦੇ ਸਮਾਨ ਦੀ ਖਰੀਦਦਾਰੀ, ਲੈਬਾਟਰੀਆਂ ਦੇ ਵਿਕਾਸ ਲਈ, ਬਿਜਲੀ ਖ਼ਰਚਿਆਂ, ਇੰਟਰਨੈੱਟ ਸੇਵਾਵਾਂ, ਪਾਣੀ ਦੀ ਵਿਵਸਥਾ ਅਤੇ ਸਿੱਖਣ-ਸਿਖਾਉਣ ਸਮੱਗਰੀ ਲਈ ਖ਼ਰਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਵੱਲੋਂ ਇਮਾਰਤ ਦੇ ਰੱਖ-ਰਖਾਵ, ਪਖਾਨਿਆਂ ਅਤੇ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਇਹ ਰਾਸ਼ੀ ਵਰਤੋਂ 'ਚ ਲਿਆਂਦੀ ਜਾ ਸਕਦੀ ਹੈ।

vijay inder singlavijay inder singla

ਇਹ ਵੀ ਪੜ੍ਹੋ-ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ CM ਕੈਪਟਨ ਨੂੰ ਪੱਤਰ ਲਿਖ ਕੇ ਯਾਦ ਕਰਵਾਇਆ ਵਾਅਦਾ

ਬੁਲਾਰੇ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮਿ੍ਰਤਸਰ ਜ਼ਿਲ੍ਹੇ ਲਈ 331.50 ਲੱਖ ਰੁਪਏ, ਬਰਨਾਲਾ ਲਈ 70.15 ਲੱਖ ਰੁਪਏ, ਬਠਿੰਡਾ ਲਈ 171.31 ਲੱਖ ਰੁਪਏ, ਫ਼ਰੀਦਕੋਟ ਜ਼ਿਲ੍ਹੇ ਲਈ 104.10 ਲੱਖ ਰੁਪਏ, ਫ਼ਤਹਿਗੜ੍ਹ ਸਾਹਿਬ ਲਈ 113.65 ਲੱਖ ਰੁਪਏ, ਫ਼ਾਜ਼ਿਲਕਾ ਜ਼ਿਲ੍ਹੇ ਲਈ 192.95 ਲੱਖ ਰੁਪਏ, ਫ਼ਿਰੋਜ਼ਪੁਰ ਲਈ 193.10 ਲੱਖ ਰੁਪਏ, ਗੁਰਦਾਸਪੁਰ ਲਈ 265.50 ਲੱਖ ਰੁਪਏ, ਹੁਸ਼ਿਆਰਪੁਰ ਜ਼ਿਲ੍ਹੇ 224.05 ਲੱਖ ਰੁਪਏ, ਜਲੰਧਰ ਜ਼ਿਲ੍ਹੇ 269.50 ਲੱਖ ਰੁਪਏ, ਕਪੂਰਥਲਾ ਲਈ 135.90 ਲੱਖ ਰੁਪਏ, ਲੁਧਿਆਣਾ ਲਈ 350.70 ਲੱਖ ਰੁਪਏ, ਮਾਨਸਾ ਲਈ 122.15 ਲੱਖ ਰੁਪਏ, ਮੋਗਾ ਲਈ 137.70 ਲੱਖ ਰੁਪਏ, ਮੋਹਾਲੀ ਲਈ 153.90 ਲੱਖ ਰੁਪਏ, ਮੁਕਤਸਰ ਲਈ 139.30 ਲੱਖ ਰੁਪਏ, ਨਵਾਂ ਸ਼ਹਿਰ ਜ਼ਿਲ੍ਹੇ ਲਈ 107.85 ਲੱਖ ਰੁਪਏ, ਪਠਾਨਕੋਟ ਲਈ 86.65 ਲੱਖ ਰੁਪਏ, ਪਟਿਆਲਾ ਲਈ 280.85 ਲੱਖ ਰੁਪਏ, ਰੂਪਨਗਰ ਲਈ 130.85 ਲੱਖ ਰੁਪਏ, ਸੰਗਰੂਰ ਲਈ 222.65 ਲੱਖ ਰੁਪਏ ਅਤੇ ਤਰਨਤਾਰਨ ਜ਼ਿਲ੍ਹੇ ਲਈ 189.75 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਬੁਲਾਰੇ ਅਨੁਸਾਰ ਇਹ ਗ੍ਰਾਂਟਾਂ ਪੂਰੀ ਪਾਰਦਰਸ਼ਤਾ ਨਾਲ ਖਰਚ ਕੀਤੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

ਇਹ ਵੀ ਪੜ੍ਹੋ-ਰਾਜਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ CM ਕੈਪਟਨ ਨੂੰ ਪੱਤਰ ਲਿਖ ਕੇ ਯਾਦ ਕਰਵਾਇਆ ਵਾਅਦਾ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement