ਨਜਾਇਜ਼ ਸਬੰਧਾਂ ਦੇ ਚਲਦਿਆਂ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ
Published : Jun 14, 2021, 12:00 am IST
Updated : Jun 14, 2021, 12:00 am IST
SHARE ARTICLE
image
image

ਨਜਾਇਜ਼ ਸਬੰਧਾਂ ਦੇ ਚਲਦਿਆਂ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਸ੍ਰੀ ਚਮਕੌਰ ਸਾਹਿਬ, 13 ਜੂਨ (ਲੱਖਾ) : ਸ੍ਰੀ ਚਮਕੌਰ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਚੂਹੜ ਮਾਜਰਾ ਵਿਖੇ ਇਕ ਔਰਤ ਵਲੋਂ ਨਜਾਇਜ਼ ਸਬੰਧਾਂ ਦੇ ਚਲਦਿਆਂ ਅਪਣੇ ਕਥਿਤ ਪ੍ਰੇਮੀ ਨਾਲ ਮਿਲ ਕੇ ਅਪਣੇ ਹੀ ਪਤੀ ਦਾ ਬੀਤੀ ਦੇਰ ਰਾਤ ਕਤਲ ਕਰ ਦਿਤਾ ਗਿਆ। 
ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦਸਿਆ ਕਿ ਪਿੰਡ ਚੂਹੜ ਮਾਜਰਾ ਦੇ ਗੁਰਮੀਤ ਸਿੰਘ ਨੇ ਪੁਲਿਸ ਨੂੰ ਦਸਿਆ ਕਿ ਉਸ ਦੇ ਭਤੀਜੇ ਹਰਜੀਤ ਸਿੰਘ (35) ਸਾਲ ਕਤਲ ਕਰ ਦਿਤਾ ਗਿਆ ਹੈ। ਇਸ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਵਲੋਂ 6 ਘੰਟਿਆਂ ਦੇ ਅੰਦਰ ਹੀ ਹੱਲ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦਸਿਆ ਕਿ ਮ੍ਰਿਤਕ ਹਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ ਨੇ ਅਪਣੇ ਪ੍ਰੇਮੀ ਕੁਲਵਿੰਦਰ ਸਿੰਘ ਪਿੰਡ ਕੰਧੋਲਾ ਟੱਪਰੀਆਂ ਨਾਲ ਮਿਲ ਕੇ ਉਸ ਦਾ ਕਤਲ ਕਰ ਦਿਤਾ ਕਿਉਂਕਿ ਇਨ੍ਹਾਂ ਦੋਵਾਂ ਦੇ ਨਾਜਾਇਜ਼ ਸਬੰਧ ਸਨ ਜਿਨ੍ਹਾਂ ਦਾ ਕਿ ਪਿੰਡ ਵਾਸੀਆਂ ਨੂੰ ਵੀ ਪਤਾ ਸੀ। ਮ੍ਰਿਤਕ ਹਰਜੀਤ ਸਿੰਘ ਅਪਣੀ ਪਤਨੀ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ, ਪਰ ਉਹ ਅਪਣੇ ਪਤੀ ਨੂੰ ਪਿਆਰ ਵਿਚ ਰੁਕਾਵਟ ਸਮਝਦੀ ਸੀ ਜਿਸ ’ਤੇ ਜਸਵੀਰ ਕੌਰ ਤੇ ਕੁਲਵਿੰਦਰ ਸਿੰਘ ਨੇ ਬੀਤੀ ਦੇਰ ਰਾਤ ਹਰਜੀਤ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਸਿਰ ’ਤੇ ਕਈ ਵਾਰ ਕਰ ਕੇ ਕਤਲ ਕਰ ਦਿਤਾ। ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਤੇਜ਼ਧਾਰ ਹਥਿਆਰ ਵੀ ਬਰਾਮਦ ਕਰ ਲਿਆ ਹੈ ਅਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਫੋਟੋ ਰੋਪੜ-13-17 ਤੋਂ ਪ੍ਰਾਪਤ ਕਰੋ ਜੀ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement