ਵਿਜੀਲੈਂਸ ਨੇ ਮਈ ਮਹੀਨੇ 'ਚ ਰਿਸ਼ਵਤ ਲੈਣ ਦੇ ਮਾਮਲੇ `ਚ 18 ਕਰਮਚਾਰੀ ਤੇ 4 ਹੋਰ ਵਿਅਕਤੀ ਕੀਤੇ ਕਾਬੂ
Published : Jun 14, 2021, 4:05 pm IST
Updated : Jun 14, 2021, 4:05 pm IST
SHARE ARTICLE
Vigilance nabs 18 officials, 4 private persons in 12 bribery cases during May
Vigilance nabs 18 officials, 4 private persons in 12 bribery cases during May

ਬਿਊਰੋ ਨੇ ਮਈ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਵੱਲੋਂ 13 ਮੁਕੱਦਮਿਆਂ `ਚ ਚਲਾਨ ਦਾਖਲ ਕੀਤੇ ਗਏ।

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਈ ਮਹੀਨੇ ਵਿੱਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 12 ਮਾਮਲਿਆਂ ਵਿੱਚ 18 ਸਰਕਾਰੀ ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਸ ਵਿਚ ਪੁਲਿਸ, ਮਾਈਨਿੰਗ ਅਤੇ ਸਿਹਤ ਵਿਭਾਗ ਦੇ 3-3 ਕਰਮਚਾਰੀ ਸ਼ਾਮਲ ਹਨ।

BribeBribe

ਹੋਰ ਪੜ੍ਹੋ: ਨੌਜਵਾਨਾਂ ਨੇ ਬਜ਼ੁਰਗ 'ਤੇ ਢਾਹਿਆ ਤਸ਼ੱਦਦ, ਜਬਰੀ ਕੱਟੀ ਦਾੜ੍ਹੀ ਤੇ ਕੀਤੀ ਕੁੱਟਮਾਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਨੇ ਇਸ ਅਰਸੇ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਦਰਮਿਆਨ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਠੋਸ ਕੋਸ਼ਿਸ਼ਾਂ ਕੀਤੀਆਂ ਹਨ।

ArrestedArrested

ਹੋਰ ਪੜ੍ਹੋ: ਸੈਲਾਨੀਆਂ ਲਈ ਖੁਸ਼ਖਬਰੀ, ਦੋ ਮਹੀਨਿਆਂ ਬਾਅਦ ਖੁੱਲ੍ਹੇਗਾ ਤਾਜ ਮਹਿਲ

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਮਈ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਵੱਲੋਂ 13 ਮੁਕੱਦਮਿਆਂ `ਚ ਚਲਾਨ ਦਾਖਲ ਕੀਤੇ ਗਏ। ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਡੂੰਘਾਈ ਨਾਲ ਜਾਂਚ ਲਈ 5 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵਿਜੀਲੈਂਸ ਪੜਤਾਲਾਂ ਦੇ ਆਧਾਰ `ਤੇ 8 ਨਵੇਂ ਮੁਕੱਦਮੇ ਵੀ ਦਰਜ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement