ਮੁੱਖ ਮੰਤਰੀ ਭਗਵੰਤ ਮਾਨ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਕਰਨਗੇ ‘ਰੋਡ ਸ਼ੋਅ’ : ਜਰਨੈਲ ਸਿੰਘ
Published : Jun 14, 2022, 6:41 pm IST
Updated : Jun 14, 2022, 6:41 pm IST
SHARE ARTICLE
 Chief Minister Bhagwant Mann will hold a 'road show' in favor of candidate Gurmel Singh: Jarnail Singh
Chief Minister Bhagwant Mann will hold a 'road show' in favor of candidate Gurmel Singh: Jarnail Singh

-ਪੰਜਾਬ ਪ੍ਰਭਾਰੀ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਵਰਕਰਾਂ ਤੇ ਆਗੂਆਂ ਨਾਲ ਚੁਣਾਵੀਂ ਰਣਨੀਤੀ ਅਤੇ ਰੋਡ ਸ਼ੋਅ ਬਾਰੇ ਕੀਤੀ ਸਮੀਖਿਆ ਬੈਠਕ

 

ਚੰਡੀਗੜ੍ਹ/ਸੰਗਰੂਰ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਉਂਦੇ ਦਿਨਾਂ ’ਚ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ‘ਰੋਡ ਸ਼ੋਅ’ ਕਰਨਗੇ। ਇਹ ਪ੍ਰਗਟਾਵਾ ਜਰਨੈਲ ਸਿੰਘ ਨੇ ਮੰਗਲਵਾਰ ਨੂੰ ਪਾਰਟੀ ਵਰਕਰਾਂ ਅਤੇ ਆਗੂਆਂ ਨਾਲ ਚੁਣਾਵੀਂ ਰਣਨੀਤੀ ਅਤੇ ਰੋਡ ਸ਼ੋਅ ਦੀਆਂ ਤਿਆਰੀਆਂ ਬਾਰੇ ਸਮੀਖਿਆ ਬੈਠਕ ਕਰਨ ਤੋਂ ਬਾਅਦ ਕੀਤਾ।

Gurmail Singh Gurmail Singh

ਜਰਨੈਲ ਸਿੰਘ ਨੇ ਵਿਰੋਧੀ ਪਾਰਟੀਆਂ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਸ਼੍ਰ੍ਰੋਮਣੀ ਅਕਾਲੀ ਦਲ ਬਾਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੇ ਨਸ਼ਾ ਮਾਫੀਆ, ਰੇਤ ਮਾਫੀਆ, ਕੇਬਲ ਮਾਫੀਆ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇ ਕੇ ਪੰਜਾਬ ਦਾ ਭਵਿੱਖ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਤਿੰਨ ਮਹੀਨੇ ਪਹਿਲਾਂ ਬਣੀ ‘ਆਪ’ ਸਰਕਾਰ ਨੂੰ ਕਾਨੂੰਨ ਵਿਵਸਥਾ ਦੀ ਕਥਿਤ ਖ਼ਰਾਬੀ ਲਈ ਦੋਸ਼ੀ ਕਹਿ ਰਹੀਆਂ ਹਨ, ਜਦੋਂ ਕਿ ਇਨਾਂ ਪਾਰਟੀਆਂ ਦੀਆਂ ਸਰਕਾਰਾਂ ਨੇ ਖ਼ਤਰਨਾਕ ਅਪਰਾਧੀਆਂ ਨੂੰ ਤਿਆਰ ਕੀਤਾ ਅਤੇ ਕਈ ਸਾਲਾਂ ਤੱਕ ਸੁੁਰੱਖਿਆ ਦਿੱਤੀ। 

Gurmail SinghGurmail Singh

‘ਆਪ’ ਆਗੂ ਨੇ ਦਾਅਵਾ ਕੀਤਾ ਕਿ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਮੌਜ਼ੂਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਸਖ਼ਤ ਮਿਹਨਤ ਨੂੰ ਦੇਖਦਿਆਂ ਹਲਕੇ ਦੇ ਲੋਕ ਫਿਰ ਤੋਂ ‘ਆਪ’ ਦੀ ਜਿੱਤ ਨੂੰ ਵੱਡੇ ਅੰਤਰ ਨਾਲ ਪੱਕਾ ਕਰਨਗੇ, ਕਿਉਂਕਿ ਮੁੱਖ ਮੰਤਰੀ ਮਾਨ 2014 ਅਤੇ 2019 ’ਚ ਇਸ ਹਲਕੇ ਤੋਂ ਦੋ ਵਾਰ ਸੰਸਦ ਮੈਂਬਰ ਬਣੇ ਸਨ। ਸੂਬੇ ਦੀਆਂ ਵਿਧਾਨ ਸਭਾ ਚੋਣਾ ਦੌਰਾਨ ਉਹਨਾਂ ਧੂਰੀ ਤੋਂ ਵਿਧਾਇਕ ਬਣਨ ਤੋਂ ਬਾਅਦ ਸੰਸਦ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਕਾਰਨ ਸੰਗਰੂਰ ਸੀਟ ਖਾਲ੍ਹੀ ਹੋਈ ਹੈ। 

ਜਰਨੈਲ ਸਿੰਘ ਨੇ ਪਾਰਟੀ ਉਮੀਦਵਾਰ ਗੁਰਮੇਲ ਸਿੰਘ ’ਤੇ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਹੋਏ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਸੰਗਰੂਰ ਵਾਸੀਆ ਦੀ ਭਲਾਈ ਲਈ ਕੰਮ ਕਰ ਰਹੇ ਹਨ। ਉਹ ਗਿਣਤ ਵਿਸ਼ੇ ’ਚ ਗਰੈਜ਼ੂਏਟ ਹਨ ਅਤੇ ਉਨ੍ਹਾਂ ਐਮ.ਬੀ.ਏ ਵੀ ਕੀਤੀ ਹੋਈ ਹੈ। ਰਾਜਨੀਤੀ ’ਚ ਆਉਣ ਤੋਂ ਪਹਿਲਾਂ ਉਹ ਇੱਕ ਅਧਿਆਪਕ ਸਨ ਅਤੇ ਉਨ੍ਹਾਂ 2018 ਤੱਕ ਵੱਖ ਵੱਖ ਸਕੂਲਾਂ ’ਚ ਬੱਚਿਆਂ ਨੂੰ ਪੜ੍ਹਾਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement