
ਪੰਜਾਬ ਪੁਲਿਸ 2 ਬੁਲੇਟ ਪਰੂਫ ਗੱਡੀਆਂ ਅਤੇ ਭਾਰੀ ਸੁਰੱਖਿਆ ਨਾਲ ਦਿੱਲੀ ਪਹੁੰਚੀ ਸੀ
ਮਾਨਸਾ - ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ। ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਤੋਂ ਬਾਅਦ ਪੰਜਾਬ ਪੁਲਿਸ ਨੇ ਸਭ ਤੋਂ ਪਹਿਲਾਂ ਲਾਰੈਂਸ ਨੂੰ ਹਿਰਾਸਤ ਵਿਚ ਲਿਆ। ਇਸ ਤੋਂ ਬਾਅਦ ਚਰਚਾ ਕਰ ਕੇ ਅਦਾਲਤ ਨੇ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਵੀ ਦੇ ਦਿੱਤਾ। ਜਿਸ ਤੋਂ ਬਾਅਦ ਲਾਰੈਂਸ ਨੂੰ ਬੁਲੇਟ ਪਰੂਫ ਗੱਡੀ 'ਚ ਪੰਜਾਬ ਦੇ ਮਾਨਸਾ ਸ਼ਹਿਰ ਲਿਆਂਦਾ ਜਾ ਰਿਹਾ ਹੈ।
Gangster Lawrence Bishnoi is being brought to Punjab
ਪੰਜਾਬ ਪੁਲਿਸ ਦੀ ਟੀਮ ਦਿੱਲੀ ਤੋਂ ਲਾਰੈਂਸ ਨੂੰ ਲੈ ਕੇ ਰਵਾਨਾ ਹੋ ਗਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਲਾਰੈਂਸ ਤੋਂ ਹੁਣ ਪੁੱਛਗਿੱਛ ਕੀਤੀ ਜਾਵੇਗੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ। ਪੰਜਾਬ ਪੁਲਿਸ 2 ਬੁਲੇਟ ਪਰੂਫ ਗੱਡੀਆਂ ਅਤੇ ਭਾਰੀ ਸੁਰੱਖਿਆ ਨਾਲ ਦਿੱਲੀ ਪਹੁੰਚੀ ਸੀ। ਇਸ ਤੋਂ ਇਲਾਵਾ ਲਾਰੈਂਸ ਨੂੰ ਲਿਆਉਣ ਲਈ 50 ਅਧਿਕਾਰੀ ਪਹੁੰਚੇ। ਪੰਜਾਬ ਪੁਲਿਸ ਨੇ ਇੱਕ ਵੀਡੀਓ ਕੈਮਰਾ ਵੀ ਲਾਇਆ ਹੈ ਅਤੇ ਲਾਰੈਂਸ ਨੂੰ ਲੈ ਕੇ ਜਾਣ ਲਈ ਵੀਡੀਓ ਰਿਕਾਰਡਿੰਗ ਦੀ ਗੱਲ ਕਹੀ। ਪੰਜਾਬ ਪੁਲਿਸ ਨੇ ਕਿਹਾ ਕਿ ਲਾਰੈਂਸ ਦੀ ਸੁਰੱਖਿਆ ਨੂੰ ਕੋਈ ਖਤਰਾ ਨਹੀਂ ਹੈ। ਵਾਹਨਾਂ ਵਿਚ ਕੈਮਰੇ ਲੱਗੇ ਹਨ ਅਤੇ ਪੁਲਿਸ ਮੁਲਾਜ਼ਮ ਆਧੁਨਿਕ ਹਥਿਆਰਾਂ ਨਾਲ ਲੈਸ ਹਨ।
Gangster Lawrence Bishnoi is being brought to Punjab
ਪੰਜਾਬ ਪੁਲਿਸ ਨੇ ਪਟਿਆਲਾ ਹਾਊਸ ਕੋਰਟ ਵਿਚ ਦੋ ਅਰਜ਼ੀਆਂ ਦਿੱਤੀਆਂ ਸਨ। ਪਹਿਲੀ ਅਰਜ਼ੀ ਮਾਨਸਾ ਅਦਾਲਤ ਵੱਲੋਂ ਜਾਰੀ ਗੈਂਗਸਟਰ ਲਾਰੈਂਸ ਦੇ ਗ੍ਰਿਫ਼ਤਾਰੀ ਵਾਰੰਟ ਦੀ ਸੀ। ਜਿਸ ਵਿਚ ਉਸ ਨੂੰ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਬਣਾਇਆ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਹੀ ਪੰਜਾਬ ਪੁਲਿਸ ਨੂੰ ਲਾਰੈਂਸ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮਿਲ ਗਈ ਸੀ। ਦੂਜੀ ਅਰਜ਼ੀ ਲਾਰੈਂਸ ਦੇ ਟਰਾਂਜ਼ਿਟ ਰਿਮਾਂਡ ਦੀ ਸੀ। ਜਿਸ ਵਿਚ ਉਸ ਨੂੰ ਦਿੱਲੀ ਤੋਂ ਪੰਜਾਬ ਬਾਰੇ ਕਿਹਾ ਗਿਆ ਸੀ ਤੇ ਅਦਾਲਤ ਨੇ ਹਿਰਾਸਤ ਦੀ ਦੀ ਇਜਾਜ਼ਤ ਦੇਣ ਤੋਂ ਬਾਅਦ ਹੁਣ ਲਾਰੈਂਸ ਨੂੰ ਪੰਜਾਬ ਲਿਾਉਣ ਦੀ ਇਜਾਜ਼ਤ ਵੀ ਦੇ ਦਿੱਤੀ ਹੈ।