ਘਰ ਬੈਠੇ ਮਿਲੇਗਾ ਲਰਨਿੰਗ ਲਾਇਸੈਂਸ, CM ਮਾਨ ਨੇ ਕੀਤੀ ਪੋਰਟਲ ਦੀ ਸ਼ੁਰੂਆਤ
Published : Jun 14, 2022, 3:29 pm IST
Updated : Jun 14, 2022, 3:29 pm IST
SHARE ARTICLE
Get Learning License at Home, CM Mann Launches Portal
Get Learning License at Home, CM Mann Launches Portal

ਲਾਇਸੈਂਸ ਲਈ www.sarathi.parivahan.gov.in ਉੱਤੇ ਕੀਤਾ ਜਾ ਸਕਦਾ ਅਪਲਾਈ

ਸਾਲਾਨਾ ਪੰਜ ਲੱਖ ਤੋਂ ਵੱਧ ਬਿਨੈਕਾਰਾਂ ਨੂੰ ਬਿਨਾਂ ਕਿਸੇ ਦਿੱਕਤ ਤੋਂ ਲਾਇਸੈਂਸ ਹਾਸਲ ਕਰਨ ਦੀ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ
ਚੰਡੀਗੜ੍ਹ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਜਿਸ ਨਾਲ ਉਹ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ 'ਤੇ ਸਿਰਫ ਇੱਕ ਕਲਿੱਕ ਕਰਨ 'ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ।

Get Learning License at Home, CM Mann Launches PortalGet Learning License at Home, CM Mann Launches Portal

ਮੁੱਖ ਮੰਤਰੀ ਨੇ ਨਵੇਂ ਪੋਰਟਲ www.sarathi.parivahan.gov.in ਦੀ ਸ਼ੁਰੂਆਤ ਕਰਦਿਆਂ ਕਿਹਾ, “ਇਹ ਇਕ ਇਤਿਹਾਸਕ ਕਦਮ ਹੈ ਜਿਸ ਨਾਲ ਚਾਹਵਾਨ ਲੋਕ ਲਰਨਿੰਗ ਡਰਾਈਵਿੰਗ ਲਾਇਸੰਸ ਸੌਖਿਆ ਹੀ ਆਪਣੇ ਘਰਾਂ ਵਿੱਚ ਪ੍ਰਾਪਤ ਕਰ ਸਕਦੇ ਹਨ ਜਿਨ੍ਹਾਂ ਨਾਲ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਇਹ ਪਹਿਲ ਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਆਰ.ਟੀ.ਏ. ਦਫ਼ਤਰਾਂ/ਟਰੈਕਾਂ 'ਤੇ ਜਾਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੀ ਇੱਕ ਕਲਿੱਕ ਕਰਨ 'ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।

Get Learning License at Home, CM Mann Launches PortalGet Learning License at Home, CM Mann Launches Portal

ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਦੇ ਸਮੇਂ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ, ਜਿਨ੍ਹਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ 'ਚ ਖੜ੍ਹਨਾ ਪੈਂਦਾ ਸੀ।

Get Learning License at Home, CM Mann Launches PortalGet Learning License at Home, CM Mann Launches Portal

ਮੁੱਖ ਮੰਤਰੀ ਨੇ ਕਿਹਾ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਆਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ 5 ਲੱਖ ਤੋਂ ਵੱਧ ਬਿਨੈਕਾਰ ਆਰ.ਟੀ.ਏ. ਦਫ਼ਤਰਾਂ ਵਿੱਚ ਜਾਣ ਤੋਂ ਬਿਨਾਂ ਆਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਤੋਂ ਪ੍ਰਾਪਤ ਕਰਨਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰੀਨ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਉਨ੍ਹਾਂ ਦੀ ਭਲਾਈ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement