
ਕਿਹਾ- ਮੈਂ ਬਹੁਤ ਭਾਵੁਕ ਹੋ ਗਿਆ ਜਦੋਂ ਮੂਸੇਵਾਲਾ ਦੀ ਮਾਂ ਨੇ ਕਿਹਾ ਕਿ ਮੈਂ ਰੁੱਖ 'ਚ ਆਪਣੇ ਪੁੱਤ ਨੂੰ ਦੇਖਣਾ ਚਾਹੁੰਦੀ ਹਾਂ
ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਪੰਜਾਬ ਦੇ ਲੋਕਾਂ ਨੂੰ ਆਪਣੇ ਪੁੱਤਰ ਦੀ ਯਾਦ 'ਚ ਇਕ-ਇਕ ਰੁੱਖ ਲਗਾਉਣ ਦੀ ਅਪੀਲ ਕੀਤੀ ਸੀ ਤਾਂ ਜੋ ਉਹ ਆਪਣੇ ਪੁੱਤਰ ਨੂੰ ਇਹਨਾਂ ਰੁੱਖਾਂ 'ਚ ਦੇਖ ਸਕਣ। ਇਸ 'ਤੇ ਹੁਣ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਪੰਚਾਇਤ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਲੱਖਾਂ ਰੁੱਖ ਲਗਾਏ ਜਾਣਗੇ।
ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੰਜਾਬ ਦੇ ਲੋਕਾਂ ਅਤੇ ਵਿਸ਼ਵ ਭਰ ਵਿਚ ਵਸਦੇ ਪੰਜਾਬੀਆਂ ਨੂੰ ਆਪਣੇ ਪੁੱਤਰ ਦੀ ਯਾਦ ਵਿਚ ਰੁੱਖ ਲਗਾਉਣ ਦੀ ਅਪੀਲ ਕੀਤੀ ਹੈ। ਉਹਨਾਂ ਅੱਗੇ ਕਿਹਾ ਕਿ ਜਲਦੀ ਹੀ ਅਸੀਂ ਆਪਣੇ ਵਿਭਾਗ ਅਤੇ ਪੰਜਾਬ ਸਰਕਾਰ ਦੀ ਤਰਫੋਂ ਪੰਜਾਬ ਵਿਚ ਲੱਖਾਂ ਰੁੱਖ ਲਗਾਉਣ ਜਾ ਰਹੇ ਹਾਂ। ਇਹ ਰੁੱਖ ਸਾਡੇ ਪੁੱਤਰਾਂ ਵਰਗੇ ਹਨ। ਮੈਂ ਬਹੁਤ ਭਾਵੁਕ ਹੋ ਗਿਆ ਜਦੋਂ ਮੂਸੇਵਾਲਾ ਦੀ ਮਾਂ ਨੇ ਕਿਹਾ ਕਿ ਮੈਂ ਆਪਣੇ ਬੇਟੇ ਨੂੰ ਰੁੱਖਾਂ ਵਿਚ ਦੇਖਣਾ ਚਾਹੁੰਦੀ ਹਾਂ। ਇਸ ਲਈ ਅਸੀਂ ਸਾਰਿਆਂ ਨੂੰ ਰੁੱਖ ਲਗਾਉਣ ਦੀ ਬੇਨਤੀ ਕਰਦੇ ਹਾਂ।