
ਦਿਲ ਦੀ ਧੜਕਣ ਰੁਕਣ ਕਾਰਨ 66 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸੋਮਵਾਰ ਦੇਰ ਰਾਤ ਕਰੀਬ 11.45 'ਤੇ ਦਿਲ ਦੀ ਧੜਕਣ ਰੁਕਣ ਕਾਰਨ ਉਹ ਦੁਨੀਆਂ ਤੋਂ ਰੁਖਸਤ ਹੋ ਗਏ।
RIP
ਦੱਸ ਦੇਈਏ ਕਿ ਸਿੱਖ ਮਿਸ਼ਨਰੀ ਕਾਲਜ ਅਨੰਦਪੁਰ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ 66 ਸਾਲ ਦੀ ਉਮਰ ਵਿਚ ਆਖ਼ਰੀ ਸਾਹ ਲਏ। ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਰਾਖਵੀਂ ਸੀਟ ਤੋਂ ਸ਼੍ਰੋਮਣੀ ਗੁ: ਪ੍ਰ: ਕਮੇਟੀ ਮੈਂਬਰ ਚੁਣੇ ਗਏ ਸਨ। ਮਿਲੀ ਜਾਣਕਾਰੀ ਅਨੁਸਾਰ ਕੁਝ ਸਾਲ ਪਹਿਲਾਂ ਹੀ ਉਨ੍ਹਾਂ ਨੇ ਗੁਰਦਿਆਂ ਦੀ ਬਿਮਾਰੀ ਕਾਰਨ ਗੁਰਦੇ ਤਬਦੀਲ ਕਰਵਾਏ ਸਨ।
late Principal Surinder Singh
ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐਸ.ਸੀ. ਕੋਟੇ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ। ਉਹ 1973 ਤੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਦੀਆਂ ਸੇਵਾਵਾਂ ਵਿਚ ਲੱਗੇ ਹੋਏ ਸਨ। ਉਹ ਆਪਣੇ ਪਿੱਛੇ ਪਤਨੀ, ਇਕ ਧੀ ਅਤੇ ਇਕ ਪੁੱਤਰ ਛੱਡ ਗਏ ਹਨ।