
ਇਸ ਤੋਂ ਪਹਿਲਾਂ ਕੇਕੜਾ ਨੂੰ 11 ਜੂਨ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ
ਮਾਨਸਾ - ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮੁਲਜ਼ਮ ਸੰਦੀਪ ਕੇਕੜਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ ਗਿਆ ਹੈ। ਕੇਕੜਾ ਉਹੀ ਵਿਅਕਤੀ ਹੈ ਜਿਸ ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕੀਤੀ ਸੀ ਤੇ ਇਹ ਰੇਕੀ ਸਿਰਫ਼ 15 ਹਜ਼ਾਰ ਰੁਪਏ ਵਿਚ ਕੀਤੀ ਗਈ ਸੀ। ਇਸ ਤੋਂ ਪਹਿਲਾਂ ਕੇਕੜਾ ਨੂੰ 11 ਜੂਨ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ ਜਿਸ ਤੋਂ ਬਾਅਦ ਉਸ ਨੂੰ ਅੱਜ ਫਿਰ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਤੇ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।