
ਇਸ ਸਬੰਧੀ ਗੁਰਧਿਆਨ ਸਿੰਘ ਪੁੱਤਰ ਅਜੀਤ ਸਿੰਘ ਨੇ 2015 ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਸ਼ਿਕਾਇਤ ਦੇ ਕੇ ਜਾਂਚ ਕਰਨ ਦੀ ਮੰਗ ਕੀਤੀ ਸੀ
ਮੋਰਿੰਡਾ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਅਤੇ ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਵਿਜੈ ਸ਼ਰਮਾ ਟਿੰਕੂ ਅਤੇ ਸਾਬਕਾ ਈਓ ਗੁਰਬਖਸ਼ੀਸ਼ ਸਿੰਘ ਖ਼ਿਲਾਫ਼ 11 ਸਾਲ ਪੁਰਾਣੇ ਇਕ ਮਾਮਲੇ ਵਿਚ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਦਰਅਸਲ ਮਾਮਲਾ 2011 ਦਾ ਹੈ ਜਿਸ ਵਿਚ ਅਨੁਸੂਚਿਤ ਜਾਤੀ ਕਮਿਸ਼ਨ ਨੂੰ 2015 ਵਿਚ ਸ਼ਿਕਾਇਤ ਮਿਲੀ ਸੀ ਕਿ ਨਗਰ ਕੌਂਸਲ ਦੇ ਤਤਕਾਲੀ ਪ੍ਰਧਾਨ ਵਿਜੈ ਸ਼ਰਮਾ ਟਿੰਕੂ ਅਤੇ ਈਓ ਗੁਰਬਖ਼ਸ਼ੀਸ਼ ਸਿੰਘ ਨੇ ਅਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦੇ ਹੋਏ ਅਨੁਸੂਚਿਤ ਜਾਤੀ ਲਈ ਰਿਜ਼ਰਵ ਅਧਿਆਪਕ ਦੀ ਪੋਸਟ ’ਤੇ ਜਨਰਲ ਕੈਟੇਗਰੀ ਨਾਲ ਸਬੰਧਤ ਕੌਂਸਲ ਦੇ ਤਤਕਾਲੀ ਅਕਾਊਂਟੈਂਟ ਰਜਨੀਸ਼ ਸੂਦ ਦੀ ਪਤਨੀ ਰਜਨੀ ਬਾਲਾ ਨੂੰ ਨੌਕਰੀ ਦਿੱਤੀ ਹੈ।
ਇਸ ਸਬੰਧੀ ਗੁਰਧਿਆਨ ਸਿੰਘ ਪੁੱਤਰ ਅਜੀਤ ਸਿੰਘ ਨੇ 2015 ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਸ਼ਿਕਾਇਤ ਦੇ ਕੇ ਜਾਂਚ ਕਰਨ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਕਮਿਸ਼ਨ ਵੱਲੋਂ ਇਸ ਸਬੰਧੀ ਜਾਂਚ ਕਰਵਾਈ ਗਈ ਸੀ। ਇਸ ਸਬੰਧੀ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਲਿਖਿਆ ਹੈ ਕਿ ਇਸ ਸਬੰਧੀ ਮਾਮਲਾ ਨੰਬਰ 51 ਵਿਚ ਐਸਸੀਐਸਟੀ ਐਕਟ 420 ਅਤੇ 120ਬੀ ਤਹਿਤ ਵਿਜੈ ਸ਼ਰਮਾ ਟਿੰਕੂ ਅਤੇ ਗੁਰਬਖ਼ਸ਼ੀਸ਼ ਸਿੰਘ ਖਿਲਾਫ ਥਾਣਾ ਸਿਟੀ ਮੋਰਿੰਡਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ।