ਲਾਰੈਸ਼ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਦੋ ਗੈਂਗਸਟਰ ਅਸਲੇ ਸਮੇਤ ਮੋਹਾਲੀ ਤੋਂ ਗ੍ਰਿਫਤਾਰ
Published : Jun 14, 2022, 4:46 pm IST
Updated : Jun 14, 2022, 4:53 pm IST
SHARE ARTICLE
Two gangsters belonging to Loresh Bishnoi and Goldie Brar gang arrested in Mohali
Two gangsters belonging to Loresh Bishnoi and Goldie Brar gang arrested in Mohali

ਹਾਲ ਵਿੱਚ ਹੀ ਮਨਪ੍ਰੀਤ ਸਿੰਘ ਉਰਫ ਮੰਨਾਂ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ

ਐਸਏਐਸ ਨਗਰ  : ਅੱਜ ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ  ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਓਪ੍ਰੇਸ਼ਨ ਦੌਰਾਨ ਲਾਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਦੋ ਐਕਟਿਵ ਮੈਂਬਰਾਂ ਨੂੰ ਮੋਹਾਲੀ ਤੋਂ ਗ੍ਰਿਫਤਾਰ ਕਰ ਲਿਆ ਗਿਆ । ਇਹ ਜਾਣਕਾਰੀ ਸਾਂਝੀ ਕਰਦੇ ਹੋਏ ਵਿਵੇਕ ਸ਼ੀਲ ਸੋਨੀ ਐੱਸਐੱਸਪੀ ਮੁਹਾਲੀ ਵੱਲੋਂ ਦੱਸਿਆ ਗਿਆ ਕਿ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਝੇਂ ਓਪ੍ਰੇਸ਼ਨ ਦੌਰਾਨ ਲਾਰੈਸ਼ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਲਖਵਿੰਦਰ ਸਿੰਘ ਵਾਸੀਆਨ ਪਿੰਡ ਕਿੰਗਰਾ, ਥਾਣਾ ਡੱਬਵਾਲੀ

ਜਿਲ੍ਹਾ ਸਿਰਸਾ (ਹਰਿਆਣਾ) ਨੂੰ ਸਮੇਤ ਦੋ .32 ਕੈਲੀਵਰ ਪਿਸਟਲ, 08 ਜਿੰਦਾ ਕਾਰਤੂਸ ਅਤੇ ਸਕਾਰਪੀਓ ਕਾਰ ਨੰਬਰੀ HR-25 4845 ਦੇ ਦਾਰਾ ਸਟੂਡਿਓ, ਜੁਝਾਰ ਨਗਰ, ਮੋਹਾਲੀ ਤੋ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ ਮੁਕੱਦਮਾ ਨੰਬਰ: 73 ਮਿਤੀ 14.06.2022 ਅ/ਧ 25(7), 8 ਅਸਲਾ ਐਕਟ (ਸੋਧ ਅਸਲਾ ਐਕਟ 2019), ਥਾਣਾ ਬਲੌਗੀ, ਮੋਹਾਲੀ ਦਰਜ ਰਜਿਸਟਰ ਕੀਤਾ ਗਿਆ ਹੈ।

Vivek Sheel Soni Vivek Sheel Soni

ਐਸ.ਐਸ.ਪੀ ਸਾਹਿਬ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਅੱਗੇ ਦੱਸਿਆ ਕਿ ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਲਗਾਤਾਰ ਮਨਪ੍ਰੀਤ ਸਿੰਘ ਉਰਫ ਮੰਨਾਂ, ਜਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਟੋਇਟਾ ਕਾਰ ਮੁਹੱਈਆ ਕਰਵਾਈ ਸੀ, ਰਾਂਹੀ ਕਨੇਡਾ ਬੈਠੇ ਗੈਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ।

ਹਾਲ ਵਿੱਚ ਹੀ ਮਨਪ੍ਰੀਤ ਸਿੰਘ ਉਰਫ ਮੰਨਾਂ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਹ ਦੋਵੇਂ ਦੋਸ਼ੀ ਗੋਲਡੀ ਬਰਾੜ ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ ਅਤੇ ਪੰਜਾਬ ਅਤੇ ਹਰਿਆਣਾ ਦੇ ਨਾਲ ਲਗਦੇ ਬਾਰਡਰ ਏਰੀਆ ਤੋਂ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਸਨ ਅਤੇ ਵਿਦੇਸ਼ ਬੈਠੇ ਗੋਲਡੀ ਬਰਾੜ ਦੇ ਇਸ਼ਾਰੇ ਤੇ ਇਹਨਾਂ ਹਥਿਆਰਾਂ ਦੀ ਸ਼ੂਟਰਾਂ ਨੂੰ ਸਪਲਾਈ ਕਰਦੇ ਸੀ।

ਵਿਵੇਕ ਸ਼ੀਲ ਸੋਨੀ ਨੇ ਅੱਗੇ ਦੱਸਿਆ ਕਿ ਇਕ ਗੁਪਤ ਸੂਚਨਾਂ ਦੇ ਅਧਾਰ ਤੇ ਮੋਹਾਲੀ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਇਕ ਸਾਂਝਾ ਆਪਰੇਸ਼ਨ ਚਲਾਇਆ ਗਿਆ ਸੀ, ਜਿਸ ਦੌਰਾਨ ਗਗਨਦੀਪ ਸਿੰਘ ਉਰਫ ਗੱਗੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਅਸਲੇ ਅਤੇ ਐਮੂਨੇਸ਼ਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਉਹ ਇਹਨਾਂ ਹਥਿਆਰਾਂ ਦੀ ਖੇਪ ਪਹੁਚਾਉਣ ਲਈ ਜਾ ਰਹੇ ਸਨ।ਮੁਕੱਦਮਾਂ ਦੀ ਤਫਤੀਸ਼ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement