
ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜਿਆ
ਮੋਗਾ: ਮੋਗਾ ਦੇ ਬੱਧਨੀ ਕਲਾਂ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਕਪੂਰ ਵਾਸੀ ਬੱਧਨੀ ਕਲਾਂ ਦੇ ਤੌਰ ’ਤੇ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਵਪਾਰੀ ਕੇਵਲ ਉਪਰੇਟਰ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ: ਸੈਕਟਰ-25 'ਚ 200 ਮਕਾਨਾਂ ਦੀ ਵਿਕਰੀ ਦਾ ਮਾਮਲਾ: ਮੁਲਜ਼ਮਾਂ ਨੇ 20 ਰੁਪਏ ਦੇ ਸਟੈਂਪ ਪੇਪਰ 'ਤੇ ਫੋਟੋ ਚਿਪਕਾ ਕਿਹਾ ਪਲਾਟ ਤੁਹਾਡਾ- ਪੀੜਤ
ਜਾਣਕਾਰੀ ਅਨੁਸਾਰ ਉਸ ਦੀ ਜੇਬ ਵਿਚੋਂ ਇਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ। ਉਕਤ ਵਪਾਰੀ ਵਲੋਂ ਅੱਜ ਲਗਭਗ 12 ਵਜੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ: ਪੁੱਤ ਨੂੰ ਬਚਾਉਣ ਗਏ ਪਿਤਾ ਦਾ ਨਿਹੰਗ ਸਿੰਘ ਨੇ ਵੱਢਿਆ ਗੁੱਟ, ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ
ਮਾਮਲੇ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਕਾਰਵਾਈ ਸ਼ੁਰੂ ਕਰ ਦਿਤੀ। ਪੁਲਿਸ ਨੇ ਮ੍ਰਿਤਕ ਦੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ। ਫਿਲਹਾਲ ਵਪਾਰੀ ਰਾਜ ਕੁਮਾਰ ਵਲੋਂ ਇਹ ਕਦਮ ਕਿਉਂ ਚੁੱਕਿਆ ਗਿਆ ਹੈ, ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।