'ਛੂਹਣਾ ਹੈ ਆਸਮਾਨ': ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ 3 ਮਹਿਲਾ ਕੈਡਿਟਾਂ ਦੀ ਏਅਰ ਫੋਰਸ ਅਕੈਡਮੀ 'ਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

By : KOMALJEET

Published : Jun 14, 2023, 6:06 pm IST
Updated : Jun 14, 2023, 6:06 pm IST
SHARE ARTICLE
Cabinet Minister Aman Arora
Cabinet Minister Aman Arora

• ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਲੇਡੀ ਕੈਡਿਟਾਂ ਨੂੰ ਸ਼ੁਭਕਾਮਨਾਵਾਂ

ਚੰਡੀਗੜ੍ਹ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੋਹਾਲੀ) ਦੀਆਂ ਤਿੰਨ ਲੇਡੀ ਕੈਡਿਟਾਂ ਪ੍ਰੀ-ਕਮਿਸ਼ਨ ਸਿਖਲਾਈ ਲਈ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੰਡੀਗਲ ਵਿੱਚ ਚੁਣੀਆਂ ਗਈਆਂ ਹਨ। ਇਹ ਸਿਖਲਾਈ ਇਸ ਸਾਲ ਜੁਲਾਈ ਮਹੀਨੇ ਤੋਂ ਸ਼ੁਰੂ ਹੋਵੇਗੀ।

ਇਸ ਅਕੈਡਮੀ ਵਿਚ ਚੁਣੀ ਗਈ ਲੇਡੀ ਕੈਡਿਟ ਨਿਵੇਦਿਤਾ ਸੈਣੀ ਪਠਾਨਕੋਟ ਨਾਲ ਸਬੰਧਤ ਹੈ ਅਤੇ ਉਸ ਦੇ ਪਿਤਾ ਹਰਿੰਦਰ ਸਿੰਘ ਸੈਣੀ ਇਕ ਪ੍ਰਾਈਵੇਟ ਸਕੂਲ ਵਿੱਚ ਪ੍ਰਿੰਸੀਪਲ ਹਨ। ਕੈਡਿਟ ਸਵਲੀਨ ਕੌਰ ਅਤੇ ਹਰਰੂਪ ਕੌਰ ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਰਹਿਣ ਵਾਲੀਆਂ ਹਨ। ਸਵਲੀਨ ਦੇ ਪਿਤਾ  ਜਸਪਾਲ ਸਿੰਘ ਸੀਨੀਅਰ ਬੈਂਕ ਮੈਨੇਜਰ ਹਨ ਜਦੋਂਕਿ ਹਰਰੂਪ ਦੇ ਪਿਤਾ ਭਗਵੰਤ ਸਿੰਘ ਪੰਜਾਬ ਪੁਲਿਸ ਵਿੱਚ ਹੈੱਡ ਕਾਂਸਟੇਬਲ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

ਇਸ ਵੱਕਾਰੀ ਏਅਰ ਫੋਰਸ ਅਕੈਡਮੀ ਵਿਚ ਚੋਣ ਲਈ ਪੰਜਾਬ ਦੀਆਂ ਇਨ੍ਹਾਂ ਧੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਅਸਲ ਵਿੱਚ ਪੰਜਾਬ ਦਾ ਮਾਣ ਹੈ ਅਤੇ ਸੂਬਾ ਸਰਕਾਰ ਦੀ ਇਹ ਨਿਵੇਕਲੀ ਪਹਿਲਕਦਮੀ ਪੰਜਾਬ ਦੀਆਂ ਧੀਆਂ ਦੇ ਹਥਿਆਰਬੰਦ ਬਲਾਂ ਵਿਚ ਕਮਿਸ਼ਨਡ ਅਫ਼ਸਰ ਬਣਨ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ, ਜਿੱਥੇ ਉਹ ਆਪਣੀ ਗ੍ਰੈਜੂਏਸ਼ਨ ਦੇ ਨਾਲ-ਨਾਲ ਇਹ ਸਿਖਲਾਈ ਪ੍ਰਾਪਤ ਕਰ ਸਕਦੀਆਂ ਹਨ

ਇਹ ਵੀ ਪੜ੍ਹੋ: ਨਸ਼ੇ ਦੇ ਆਦੀ ਨੌਜੁਆਨ ਨੇ ਕੀਤੀ ਖ਼ੁਦਕੁਸ਼ੀ, ਦਰੱਖਤ ਨਾਲ ਲਟਕਦੀ ਮਿਲੀ ਲਾਸ਼

ਉਨ੍ਹਾਂ ਕਿਹਾ ਕਿ ਸੂਬੇ ਦੀਆਂ ਲੜਕੀਆਂ ਦੇ ਹਥਿਆਰਬੰਦ ਬਲਾਂ ਵਿੱਚ ਜਾ ਕੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆ ਕੋਸ਼ਿਸ਼ਾਂ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ (ਲੜਕੀਆਂ) ਦੀ ਸਥਾਪਨਾ ਨੂੰ ਮਨਜ਼ੂਰੀ ਦਿਤੀ ਗਈ ਹੈ, ਜਿੱਥੇ ਜੁਲਾਈ 2023 ਤੋਂ ਸਿਖਲਾਈ ਸ਼ੁਰੂ ਹੋ ਜਾਵੇਗੀ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ (ਰਿਟਾ.) ਜਸਬੀਰ ਸਿੰਘ ਸੰਧੂ (ਏ.ਵੀ.ਐਸ.ਐਮ) ਨੇ ਇਨ੍ਹਾਂ ਤਿੰਨ ਲੇਡੀ ਕੈਡਿਟਾਂ ਦੀ ਚੋਣ 'ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਨ੍ਹਾਂ ਸਮੇਤ ਹੁਣ ਤੱਕ 26 ਲੇਡੀ ਕੈਡਿਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿਚ ਜੁਆਇਨ ਕਰ ਚੁੱਕੀਆਂ ਹਨ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਰੱਖਿਆ ਸੇਵਾਵਾਂ ਵਿੱਚ ਆਪਣੇ ਸੁਨਿਹਰੀ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿਤੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement