ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਮਿਲੇਗੀ : ਗੁਰਮੀਤ ਖੁੱਡੀਆਂ
Published : Jun 14, 2023, 4:39 pm IST
Updated : Jun 14, 2023, 4:39 pm IST
SHARE ARTICLE
photo
photo

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ

 

ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਖੇਤੀਬਾੜੀ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਇਹ ਸਬਸਿਡੀ ਲੈਣ ਲਈ ਕਿਸਾਨ ਵੀਰ ਖੇਤੀਬਾੜੀ ਵਿਭਾਗ ਦੇ ਪੋਰਟਲ  https://agrimachinerypb.com/home/DSR23 ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਕਿਸਾਨ ਵੀਰ ਉਕਤ ਲਿੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਕੇ ਇੱਥੇ ਰਜਿਸਟੇ੍ਰਸ਼ਨ ਕਰ ਸਕਦੇ ਹਨ। ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਇਸ ਪੋਰਟਲ ਤੇ ਵਿਖਾਈ ਜਾ ਰਹੀ ਹੈ। ਉਸ ਉਪਰੰਤ ਕਿਸਾਨ ਵੱਲੋਂ ਸਿਰਫ ਆਪਣੀ ਸਿੱਧੀ ਬਿਜਾਈ ਅਧੀਨ ਜਮੀਨ ਸਬੰਧੀ ਵੇਰਵਾ ਜਿਵੇਂ ਕਿ ਜਮੀਨ ਦਾ ਜ਼ਿਲ੍ਹਾ/ਤਹਿਸੀਲ—ਸਬ ਤਹਿਸੀਲ/ਪਿੰਡ/ਖੇਵਟ ਤੇ ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਜਾਂ ਬਿਗਾ) ਦਿੱਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕਾਸ਼ਤਕਾਰ ਕਿਸਾਨ ਆਪਣੀ ਦਿੱਤੀ ਗਈ ਜਾਣਕਾਰੀ ਵਿੱਚ 24 ਜੂਨ 2023 ਤੱਕ ਭਰ/ਤਬਦੀਲੀ ਕਰ ਸਕਦੇ ਹਨ। ਝੋਨੇ ਦੀ ਸਿੱਧੀ ਬਿਜਾਈ ਦੀ ਪਹਿਲੀ ਤਸਦੀਕ 26 ਜੂਨ ਤੋਂ 15 ਜੁਲਾਈ 2023 ਤੱਕ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕੀਤੀ ਜਾਵੇਗੀ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਵੇ, ਕਿਉਂਕਿ ਜਿਸ ਤੇਜੀ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਹੁੰਦਾ ਜਾ ਰਿਹਾ ਹੈ, ਜੇਕਰ ਇਸ ਨੂੰ ਰੋਕਣ ਲਈ ਹੁਣ ਵੀ ਅਸੀਂ ਸੁਚੇਤ ਨਾ ਹੋਏ ਤਾਂ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸਾਨਾਂ ਦੀ ਸਹਾਇਤਾ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਕਿਸਾਨ ਵਧੇਰੇ ਜਾਣਕਾਰੀ ਲਈ ਆਪਣੇ ਨਜ਼ਦੀਕੀ ਖੇਤੀਬਾੜੀ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।     

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement