ਪ੍ਰਧਾਨ ਮੰਤਰੀ ਬਾਜੇਕੇ ਸਮੇਤ ਡਿਬਰੂਗੜ੍ਹ ਜੇਲ 'ਚ ਬੰਦ 3 ਸਾਥੀਆਂ ਨੇ ਕੀਤਾ ਹਾਈ ਕੋਰਟ ਦਾ ਰੁਖ਼

By : KOMALJEET

Published : Jun 14, 2023, 1:06 pm IST
Updated : Jun 14, 2023, 1:49 pm IST
SHARE ARTICLE
pardhan Mantri Bajeke (file)
pardhan Mantri Bajeke (file)

ਐਨ.ਐਸ.ਏ. ਨੂੰ ਚੁਨੌਤੀ ਦਿੰਦਿਆਂ ਦਾਇਰ ਕੀਤੀ ਪਟੀਸ਼ਨ 

ਮੋਹਾਲੀ : ਵਾਰਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਪਣੇ ਸਾਥੀਆਂ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਕੁਲਵੰਤ ਸਿੰਘ ਰਾਓਕੇ ਅਤੇ ਬਸੰਤ ਸਿੰਘ ਸਮੇਤ ਡਿਬਰੂਗੜ੍ਹ ਜੇਲ ਵਿਚ ਬੰਦ ਹਨ। ਇਨ੍ਹਾਂ ਤਿੰਨ ਵਲੋਂ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤਕ ਪਹੁੰਚ ਕੀਤੀ ਗਈ ਹੈ ਅਤੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਐਨ.ਐਸ.ਏ. ਤਹਿਤ ਅਪਣੀ ਨਜ਼ਰਬੰਦੀ ਦੇ ਹੁਕਮ ਨੂੰ ਚੁਨੌਤੀ ਦਿਤੀ ਹੈ।

ਇਹ ਵੀ ਪੜ੍ਹੋ: ਬੀ.ਜੇ.ਪੀ. ਨੇਤਾ ਪ੍ਰਵੀਨ ਬਾਂਸਲ 'ਤੇ ਐਫ਼.ਆਈ.ਆਰ. ਦਰਜ

ਇਨ੍ਹਾਂ ਸਾਰਿਆਂ ਦੇ ਵਿਰੁਧ ਐਨ.ਐਸ.ਏ. ਲਗਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਹੈ। ਇਨ੍ਹਾਂ ਸਾਰਿਆਂ 'ਤੇ 23 ਫਰਵਰੀ ਨੂੰ ਥਾਣਾ ਅਜਨਾਲਾ 'ਤੇ ਹੋਏ ਹਮਲੇ 'ਚ ਸ਼ਾਮਲ ਹੋਣ ਦਾ ਵੀ ਦੋਸ਼ ਹੈ। ਹੁਣ ਇਨ੍ਹਾਂ ਤਿੰਨਾਂ ਨੇ ਅਪਣੀ ਨਜ਼ਰਬੰਦੀ ਦੇ ਹੁਕਮਾਂ ਨੂੰ ਗ਼ੈਰ-ਕਾਨੂੰਨੀ ਦਸਦਿਆਂ ਹਾਈ ਕੋਰਟ ਵਿਚ ਚੁਨੌਤੀ ਦਿਤੀ ਹੈ।

ਉਨ੍ਹਾਂ ਵਲੋਂ ਨਜਾਇਜ਼ ਢੰਗ ਨਾਲ ਡਿਬਰੂਗੜ੍ਹ ਜੇਲ 'ਚ ਰੱਖਣ ਦੇ ਇਲਜ਼ਾਮ ਲਗਾਉਂਦੇ ਹੋਏ ਜੇਲ ਤੋਂ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਹਾਈ ਕੋਰਟ ਵਲੋਂ ਇਸ ਹਫ਼ਤੇ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: ਨਸ਼ੇ ਦੇ ਆਦੀ ਨੌਜੁਆਨ ਨੇ ਕੀਤੀ ਖ਼ੁਦਕੁਸ਼ੀ, ਦਰੱਖਤ ਨਾਲ ਲਟਕਦੀ ਮਿਲੀ ਲਾਸ਼

ਜ਼ਿਕਰਯੋਗ ਹੈ ਕਿ 23 ਫਰਵਰੀ 2023 ਨੂੰ ਅਜਨਾਲਾ ਥਾਣੇ 'ਤੇ 'ਵਾਰਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ 'ਚ ਸਮਰਥਕਾਂ ਵਲੋਂ ਹਮਲਾ ਕੀਤਾ ਗਿਆ ਸੀ। ਇਸ ਹਮਲੇ 'ਚ ਕਈ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਉਹ ਅਪਣੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਲੈ ਕੇ ਆਏ ਸਨ ਪਰ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੀ ਪਾਲਕੀ ਲਿਆਉਣ ਵਾਲੇ ਦੋਸ਼ੀਆਂ ਵਿਰੁਧ ਕੋਈ ਜਵਾਬੀ ਕਾਰਵਾਈ ਨਹੀਂ ਕੀਤੀ।

ਅਪਰਾਧ ਨੂੰ ਅੰਜਾਮ ਦੇਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਮਰਥਕ ਕਈ ਦਿਨਾਂ ਤੋਂ ਫਰਾਰ ਸਨ। ਪੰਜਾਬ ਪੁਲਿਸ ਅਤੇ ਐਸ.ਟੀ.ਐਫ਼. ਵਲੋਂ ਉਨ੍ਹਾਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਗਈ। ਘਟਨਾ ਤੋਂ 36 ਦਿਨਾਂ ਬਾਅਦ ਪੁਲਿਸ ਨੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਬਠਿੰਡਾ ਦੇ ਏਅਰ ਫੋਰਸ ਸਟੇਸ਼ਨ ਲੈ ਗਈ, ਜਿਥੋਂ ਉਸ ਨੂੰ ਆਸਾਮ ਲਿਜਾ ਕੇ ਡਿਬਰੂਗੜ੍ਹ ਜੇਲ ਅਥਾਰਟੀ ਦੇ ਹਵਾਲੇ ਕਰ ਦਿਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement