ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫ਼ਤ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਜਾਰੀ
Published : Jun 14, 2023, 3:36 pm IST
Updated : Jun 14, 2023, 3:36 pm IST
SHARE ARTICLE
DR. BALJIT KAUR
DR. BALJIT KAUR

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੁਸਤਕਾਂ ਖਰੀਦਣ ਸਬੰਧੀ ਤਿਮਾਹੀ ਬੰਦਿਸ਼ ਤੋਂ ਮਿਲੀ ਛੋਟ

 

ਚੰਡੀਗੜ੍ਹ:  ਪੰਜਾਬ ਰਾਜ ਵਿਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਦੇਸ਼ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਵਲੋਂ ਵਿੱਤੀ ਸਾਲ 2023-24 ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ।

ਇਹ ਵੀ ਪੜ੍ਹੋ: NEET UG 2023 ਨਤੀਜੇ: ਪੰਜਾਬ ਦੀ ਪ੍ਰਾਂਜਲ ਅਗਰਵਾਲ ਨੇ ਹਾਸਲ ਕੀਤਾ ਚੌਥਾ ਰੈਂਕ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਸਿਆ ਕਿ ਅਨੁਸੂਚਿਤ ਜਾਤੀਆਂ ਦੇ ਪਹਿਲੀਂ ਤੋਂ ਦਸਵੀਂ ਜਮਾਤ ਵਿਚ ਪੜਨ ਵਾਲੇ ਵਿਦਿਆਰਥੀਆਂ ਲਈ ਮੁਫ਼ਤ ਪੁਸਤਕਾਂ ਦੀ ਸਪਲਾਈ ਸਕੀਮ ਤਹਿਤ ਵਿੱਤੀ ਸਾਲ 2023-24 ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਤਿਮਾਹੀ ਬੰਦਿਸ਼ ਤੋਂ ਛੋਟ ਦਿੰਦਿਆਂ ਇਸ ਰਾਸ਼ੀ ਨੂੰ ਇਕ ਵਾਰ 'ਚ ਹੀ ਖਰਚ ਕਰਨ ਦੀ ਪ੍ਰਵਾਨਗੀ ਵੀ ਦਿਤੀ ਗਈ ਹੈ। 

ਇਹ ਵੀ ਪੜ੍ਹੋ: BBMB ਤੋਂ ਹਿਮਾਚਲ ਨੂੰ ਪਾਣੀ ਦੇਣ ਦਾ ਮੁੱਦਾ, CM ਭਗਵੰਤ ਮਾਨ ਨੇ PM ਨਰਿੰਦਰ ਮੋਦੀ ਨੂੰ ਲਿਖਿਆ ਪੱਤਰ 

ਡਾ.ਬਲਜੀਤ ਕੌਰ ਨੇ ਕਿਹਾ ਕਿ ਮੁਫ਼ਤ ਪਾਠ ਪੁਸਤਕਾਂ ਦੀ ਸਪਲਾਈ ਦੀ ਯੋਜਨਾ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਵਿੱਤੀ ਬੋਝ ਤੋਂ ਬਿਨਾਂ ਵਿਦਿਅਕ ਸਰੋਤਾਂ ਤਕ ਪਹੁੰਚ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਵਿਦਿਆਰਥੀਆਂ ਦੇ ਸਸ਼ਕਤੀਕਰਨ ਵਿਚ ਮਹੱਤਵਪੂਰਨ ਯੋਗਦਾਨ ਨਿਭਾਏਗਾ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਸੀ.ਵਿਦਿਆਰਥੀਆਂ ਦੀ ਬਿਹਤਰੀ ਨਾਲ ਸਬੰਧਤ ਸਕੀਮਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨੇਪਰੇ ਚਾੜਿਆ ਜਾਵੇ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement