ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਫਿਰੋਜ਼ਪੁਰ: ਫਿਰੋਜ਼ਪੁਰ ਜ਼ਿਲ੍ਹੇ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਆਰਿਫਕੇ ਥਾਣਾ ਖੇਤਰ ਵਿਚ 18 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੇ ਲੜਕੀ ਦੇ ਮੂੰਹ 'ਤੇ ਰੁਮਾਲ ਰੱਖ ਕੇ ਬਲਾਤਕਾਰ ਦੀ ਘਟਨਾ ਨੂੰ ਅੰਜਾਮ ਦਿਤਾ।
ਇਹ ਵੀ ਪੜ੍ਹੋ: ਅਬੋਹਰ 'ਚ ਵਾਪਰਿਆ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟੀ ਕਾਰ
ਲੜਕੀ ਦੀ ਸਿਹਤ ਵਿਗੜਨ 'ਤੇ ਪ੍ਰਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦਿਤੀ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ।
ਇਹ ਵੀ ਪੜ੍ਹੋ: ਅਬੋਹਰ ਪੁਲਿਸ ਦੀ ਕਾਰਵਾਈ, 45 ਕਿਲੋ ਭੁੱਕੀ ਸਮੇਤ ਨਸ਼ਾ ਤਸਕਰ ਨੂੰ ਕੀਤਾ ਕਾਬੂ
ਥਾਣਾ ਆਰਿਫ ਨੇ ਪੁਲਿਸ ਨੂੰ ਦਿਤੇ ਬਿਆਨਾਂ 'ਚ ਪੀੜਤਾ ਨੇ ਦਸਿਆ ਹੈ ਕਿ 5 ਜੂਨ ਦੀ ਰਾਤ ਨੂੰ ਉਹ ਕਮਰੇ 'ਚ ਸੌਂ ਰਹੀ ਸੀ। ਰਾਤ ਕਰੀਬ 11 ਵਜੇ ਮੁਲਜ਼ਮ ਜਰਨੈਲ ਸਿੰਘ ਵਾਸੀ ਮੁਲਤਾਨਵਾਲਾ ਉਸ ਦੇ ਕਮਰੇ ਵਿਚ ਦਾਖ਼ਲ ਹੋਇਆ। ਕਮਰੇ ਨੂੰ ਅੰਦਰੋਂ ਤਾਲਾ ਲਗਾ ਕੇ ਉਸ ਦੇ ਕੱਪੜੇ ਉਤਾਰਨੇ ਸ਼ੁਰੂ ਕਰ ਦਿਤੇ। ਉਸ ਦੇ ਵਿਰੋਧ ਕਰਨ 'ਤੇ ਦੋਸ਼ੀ ਨੇ ਉਸ ਦੇ ਮੂੰਹ 'ਤੇ ਰੁਮਾਲ ਬੰਨ੍ਹ ਦਿਤਾ, ਜਿਸ 'ਚ ਕੋਈ ਕੈਮੀਕਲ ਮਿਲਾਇਆ ਹੋਇਆ ਸੀ, ਜਿਸ ਕਾਰਨ ਉਹ ਬੇਹੋਸ਼ ਹੋ ਗਈ। ਇਸ ਤੋਂ ਬਾਅਦ ਮੁਲਜ਼ਮ ਨੇ ਉਸ ਨਾਲ ਬਲਾਤਕਾਰ ਕੀਤਾ।
ਇਹ ਵੀ ਪੜ੍ਹੋ: ਕਾਕਪਿਟ 'ਚ ਮਹਿਲਾ ਦੋਸਤ ਨੂੰ ਬੁਲਾਉਣ ਦੇ ਮਾਮਲੇ ਚ ਏਅਰ ਇੰਡੀਆ ਨੇ ਕੀਤੀ ਕਾਰਵਾਈ
ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਆਰਿਫ ਦੇ ਇੰਚਾਰਜ ਪਰਮਜੀਤ ਕੌਰ ਨੇ ਦੋਸ਼ੀ ਜਰਨੈਲ ਸਿੰਘ ਦੇ ਖਿਲਾਫ ਜਬਰ-ਜ਼ਨਾਹ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।