
15 ਤੋਂ 17 ਜੂਨ ਤਕ ਮੁੰਬਈ ਵਿਚ ਹੋਵੇਗੀ ਪਹਿਲੀ ਕੌਮੀ ਵਿਧਾਇਕ ਕਾਨਫ਼ਰੰਸ
ਚੰਡੀਗੜ੍ਹ: ਪੰਜਾਬ ਦੀ ਸੱਭ ਤੋਂ ਘੱਟ ਉਮਰ ਦੀ ਸਰਪੰਚ ਪੱਲਵੀ ਠਾਕੁਰ ਨੂੰ ਪਹਿਲੀ ਕੌਮੀ ਵਿਧਾਇਕ ਕਾਨਫ਼ਰੰਸ ਵਿਚ ਸ਼ਾਮਲ ਹੋਣ ਲਈ ਸੱਦਾ ਮਿਲਿਆ ਹੈ। ਇਹ ਕਾਨਫ਼ਰੰਸ 15 ਤੋਂ 17 ਜੂਨ ਤਕ ਮੁੰਬਈ ਦੇ ਜੀਓ ਵਰਲਡ ਕਨਵੈਨਸ਼ਨ ਸੈਂਟਰ 'ਚ ਹੋਵੇਗੀ। ਇਸ ਦੌਰਾਨ ਦੇਸ਼ ਭਰ ਤੋਂ ਕਰੀਬ 4000 ਪ੍ਰਤੀਨਿਧੀ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕਰਨਗੇ।
ਇਹ ਵੀ ਪੜ੍ਹੋ: ਆਸਟ੍ਰੇਲੀਆ ’ਚ ਵਧਿਆ ਪੰਜਾਬੀਆਂ ਦਾ ਮਾਣ: ਡਾ. ਸੁਨੀਤਾ ਢੀਂਡਸਾ ਨੂੰ ਮਿਲੇਗਾ ‘ਆਰਡਰ ਆਫ ਆਸਟ੍ਰੇਲੀਆ’ ਐਵਾਰਡ
ਪਠਾਨਕੋਟ ਦੇ ਪਿੰਡ ਹਾੜਾ ਦੀ ਸਰਪੰਚ ਪੱਲਵੀ ਠਾਕੁਰ ਨੇ ਦਸਿਆ ਕਿ ਨੈਸ਼ਨਲ ਲੈਜਿਸਲੇਟਰਜ਼ ਕਾਨਫ਼ਰੰਸ 'ਚ ਦੇਸ਼ ਭਰ ਤੋਂ ਜ਼ਿਆਦਾਤਰ ਵਿਧਾਇਕ ਹਿੱਸਾ ਲੈ ਰਹੇ ਹਨ। ਸਿਰਫ਼ ਕੁੱਝ ਹੀ ਨੌਜਵਾਨ ਸਰਪੰਚਾਂ ਨੂੰ ਸੱਦਿਆ ਗਿਆ ਹੈ, ਜਿਨ੍ਹਾਂ ਵਿਚੋਂ ਉਹ ਇਕ ਹੈ। ਉਨ੍ਹਾਂ ਦਸਿਆ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸਮੇਤ ਕੇਂਦਰ ਦੇ ਕਈ ਮੰਤਰੀ ਵੀ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਕਾਨਫ਼ਰੰਸ ਵਿਚ ਸ਼ਾਮਲ ਹੋਣ ਲਈ ਉਹ ਬਹੁਤ ਉਤਸ਼ਾਹਤ ਹੈ।
ਇਹ ਵੀ ਪੜ੍ਹੋ: ਸਾਢੇ 8 ਕਰੋੜ ਦੀ ਲੁੱਟ ਮਾਮਲੇ 'ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 5 ਲੁਟੇਰੇ ਗ੍ਰਿਫ਼ਤਾਰ
ਪੱਲਵੀ ਠਾਕੁਰ ਨੇ ਅਪਣੇ ਪਿੰਡ ਦੀ ਨੁਹਾਰ ਬਦਲਣ ਲਈ ਕਈ ਕੰਮ ਕੀਤੇ। ਜ਼ਿਕਰਯੋਗ ਹੈ ਕਿ ਪੱਲਵੀ ਠਾਕੁਰ ਵਲੋਂ ਕੀਤੇ ਕੰਮਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਤਾਰੀਫ਼ ਕੀਤੀ ਸੀ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਜਪਾ ਨੇਤਾ ਸੁਨੀਲ ਜਾਖੜ, ਸਾਬਕਾ ਮੰਤਰੀ ਅਰੁਣਾ ਚੌਧਰੀ ਵੀ ਪੱਲਵੀ ਦੀ ਕਾਰਜਸ਼ੈਲੀ ਦੀ ਸ਼ਲਾਘਾ ਕਰ ਚੁਕੇ ਹਨ।