Anmol Gagan Maan Marriage News: ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਹੱਥਾਂ 'ਤੇ ਲੱਗੀ ਸ਼ਗਨਾਂ ਦੀ ਮਹਿੰਦੀ

By : GAGANDEEP

Published : Jun 14, 2024, 8:14 pm IST
Updated : Jun 14, 2024, 8:20 pm IST
SHARE ARTICLE
 Anmol Gagan Maan Marriage News:
Anmol Gagan Maan Marriage News:

Anmol Gagan Maan Marriage News: ਮੰਤਰੀ ਅਨਮੋਲ ਗਗਨ ਮਾਨ ਨੇ ਹੱਥ ਉਤੇ ਲਾੜੇ ਦਾ ਨਾਂ ਵੀ ਲਿਖਵਾਇਆ

Anmol Gagan Maan Mehndi News : ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੇ ਅੱਜ  ਹੱਥਾਂ 'ਤੇ ਸ਼ਗਨਾਂ ਦੀ ਮਹਿੰਦੀ ਲੱਗ ਗਈ ਹੈ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਮੰਤਰੀ ਅਨਮੋਲ ਗਗਨ ਮਾਨ ਨੇ ਹੱਥ ਉਤੇ ਲਾੜੇ ਦਾ ਨਾਂ ਵੀ ਲਿਖਵਾਇਆ ਹੈ। ਤੁਸੀਂ ਵੀ ਵੇਖੋ ਖੂਬਸੂਰਤ ਤਸਵੀਰਾਂ

 Anmol Gagan Maan Marriage NewsAnmol Gagan Maan Marriage News

 

 ਦੱਸ ਦੇਈਏ ਕਿ ਮੰਤਰੀ ਅਨਮੋਲ ਗਗਨ ਮਾਨ 16 ਜੂਨ ਯਾਨੀ ਪਰਸੋਂ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਬਲਟਾਣਾ (ਜ਼ੀਰਕਪੁਰ) ਦੇ ਨਾਮੀ ਸੋਹੀ ਪਰਿਵਾਰ ਵਿੱਚ ਤੈਅ ਹੋਇਆ ਹੈ। ਇਨ੍ਹੀਂ ਦਿਨੀਂ ਉਨ੍ਹਾਂ ਦੇ ਹੋਣ ਵਾਲੇ ਪਤੀ ਐਡਵੋਕੇਟ ਸ਼ਾਹਬਾਜ਼ ਸੋਹੀ ਆਪਣੀ ਮਾਤਾ ਸ਼ੀਲਮ ਸੋਹੀ ਨਾਲ ਚੰਡੀਗੜ੍ਹ ਦੇ ਸੈਕਟਰ-3 ਵਿੱਚ ਰਹਿੰਦੇ ਹਨ।
 

 Anmol Gagan Maan Marriage NewsAnmol Gagan Maan Marriage News

ਇਸ ਤੋਂ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਹੋਇਆ ਸੀ। ਇਸ ਤੋਂ ਇਲਾਵਾ ਕਈ ਵਿਧਾਇਕਾਂ ਦੇ ਵਿਆਹ ਵੀ ਹੋ ਚੁੱਕੇ ਹਨ।

 Anmol Gagan Maan Marriage News
Anmol Gagan Maan Marriage News

ਅਨਮੋਲ ਗਗਨ ਮਾਨ ਨੇ ਖਰੜ ਵਿਧਾਨ ਸਭਾ ਹਲਕੇ ਤੋਂ ਸਾਲ 2022 ਵਿਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ ਅਤੇ ਜਿੱਤੀ। ਇਸ ਦੇ ਨਾਲ ਹੀ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦੇ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਦਿੱਤਾ ਗਿਆ।

 ਸੀਐਮ ਭਗਵੰਤ ਮਾਨ ਤੋਂ ਇਲਾਵਾ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਉਨ੍ਹਾਂ ਦਾ ਪ੍ਰਚਾਰ ਕਰਨ ਪਹੁੰਚੇ ਸਨ। ਉਨ੍ਹਾਂ ਕੋਲ ਪੰਜਾਬ ਸਰਕਾਰ ਦਾ ਸੈਰ ਸਪਾਟਾ ਵਿਭਾਗ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਹਿਲੀ ਵਾਰ ਪੰਜਾਬ ਵਿੱਚ ਸੈਰ ਸਪਾਟਾ ਸੰਮੇਲਨ ਦਾ ਆਯੋਜਨ ਕੀਤਾ ਹੈ। ਜਿਸ ਵਿੱਚ ਕਈ ਨਿਵੇਸ਼ਕਾਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਦਿਲਚਸਪੀ ਦਿਖਾਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement