
Khalra Border News : ਪੁਲਿਸ ਵੱਲੋਂ ਥਾਣਾ ਖੇਮਕਰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਕੀਤੀ ਸ਼ੁਰੂ
Khalra Border News : ਤਰਨਤਾਰਨ -ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਦਿਆਂ ਰੋਜ਼ਾਨਾ ਪਾਕਿਸਤਾਨੀ ਡਰੋਨਾਂ ਦਾ ਭਾਰਤੀ ਇਲਾਕੇ ਵਿਚ ਦਸਤਕ ਦਿੱਤੇ ਜਾਣ ਦਾ ਸਿਲਸਲਾ ਜਾਰੀ ਹੈ। ਇਸ ਦੀ ਤਾਜ਼ਾ ਮਿਸਾਲ ਉਦੋਂ ਵੇਖਣ ਨੂੰ ਮਿਲੀ ਜਦੋਂ ਸਰਹੱਦੀ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਉਂਦਿਆਂ ਪੁਲਿਸ ਅਤੇ ਬੀ. ਐੱਸ. ਐੱਫ. ਵੱਲੋਂ ਖਾਲੜਾ ਸਰਹੱਦ ਦੇ ਨੇੜੀਂਓ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਇਸ ਸਬੰਧੀ ਥਾਣਾ ਖੇਮਕਰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
(For more news apart from BSF and police recovered heroin and Pakistani drone near Khalra border News in Punjabi, stay tuned to Rozana Spokesman)